ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਬਲਾਕ ਕਾਹਨੂੰਵਾਨ ਅਤੇ ਧਾਰੀਵਾਲ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 3 ਕਰੋੜ 46 ਲੱਖ ਰੁਪਏ ਦੇ ਚੈੱਕ ਵੰਡੇ
ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ- ਐਡਵੋਕੇਟ ਜਗਰੂਪ ਸਿੰਘ ਸੇਖਵਾਂ
ਕਾਦੀਆਂ/ਗੁਰਦਾਸਪੁਰ, 3 ਮਾਰਚ 2026 (ਮੰਨਨ ਸੈਣੀ )– ਕਾਦੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਕਾਦੀਆਂ ਹਲਕੇ ਅੰਦਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੰਦਿਆਂ ਉਨ੍ਹਾਂ ਵਲੋਂ ਹਲਕਾ ਕਾਦੀਆਂ ਦੇ ਬਲਾਕ ਕਾਹਨੂੰਵਾਨ ਅਤੇ ਧਾਰੀਵਾਲ ਵਿੱਚ ਪੈਂਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 3 ਕਰੋੜ 46 ਲੱਖ ਰੁਪਏ ਦੇ ਚੈੱਕ ਵੰਡੇ ਗਏ। ਇਸ ਮੌਕੇ ਪਿੰਡਾਂ ਦੇ ਪੰਚ-ਸਰਪੰਚ, ਬੀ.ਡੀ.ਪੀ.ਓ ਸੁਖਜੀਤ ਸਿੰਘ ਸਮੇਤ ਵੱਖ ਵੱਖ ਸ਼ਖਸੀਅਤਾਂ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।
ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਪੂਰੀ ਕਰਦਿਆਂ ਲਗਾਤਾਰ ਹਲਕੇ ਅੰਦਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪਿੰਡਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਰਾਹਗੀਰਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੁਹਰਾਇਆ ਕਿ ਪਿੰਡਾਂ ਵਿਖੇ ਮੁੁੱਢਲੀਆਂ ਸਹੂਲਤਾਂ ਦੀ ਪੂਰਤੀ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸੋਚ ਹੈ ਕਿ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿਚ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾਣ ਤਾਂ ਜੋ ਪਿੰਡ ਤੇ ਸ਼ਹਿਰ ਵਿਕਾਸ ਦੀਆਂ ਲੀਹਾਂ ਤੋਂ ਵਾਂਝੇ ਨਾ ਰਹਿਣ।
ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਸੜਕਾਂ, ਗਲੀਆਂ, ਨਾਲੀਆਂ ਆਦਿ ਹਰ ਪੱਖੋਂ ਸਹੂਲਤਾਂ ਦੀ ਪੂਰਤੀ ਨਾਲ ਲੈੱਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਰਾਤ ਲੋਕ ਭਲਾਈ ਕਾਰਜਾਂ ਵਿਚ ਲੱਗੇ ਹੋਏ ਹਨ ਤਾਂ ਜੋ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਪਿੰਡਾਂ ਦੇ ਪੰਚਾਂ-ਸਰਪੰਚਾਂ ਨੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਪਾਰਦਰਸ਼ੀ ਢੰਗ ਨਾਲ ਹਲਕੇ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਰਹੇ ਹਨ, ਜੋ ਬਹੁਤ ਸ਼ਲਾਘਾਯੋਗ ਹੈ।