Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ

ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ (ਕਾਹਨੂੰਵਾਨ) ਦੀ ਹਦੂਦ ਅੰਦਰ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ (ਕਾਹਨੂੰਵਾਨ) ਦੀ ਹਦੂਦ ਅੰਦਰ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
  • PublishedMarch 7, 2026

ਗੁਰਦਾਸਪੁਰ, 7 ਮਾਰਚ 2026 (ਮੰਨਨ ਸੈਣੀ)— ਮਾਣਯੋਗ ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਦੇ ਦਾਣਾ ਮੰਡੀ ਕਾਹਨੂੰਵਾਨ ਪ੍ਰੋਗਰਾਮ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਲਈ ਸ. ਗੁਰਸਿਮਰਨ ਸਿੰਘ ਢਿੱਲੋ,ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਹਲਕਾ ਕਾਦੀਆਂ (ਕਾਹਨੂੰਵਾਨ) ਦੀ ਹਦੂਦ ਅੰਦਰ 08 ਮਾਰਚ 2026 ਤੋ 09 ਮਾਰਚ 2026 ਤੱਕ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਪੰਜਾਬ, ਸ਼੍ਰੀ ਭਗਵੰਤ ਸਿੰਘ ਮਾਨ ਦਾਣਾ ਮੰਡੀ ਕਾਹਨੂੰਵਾਨ ਜਿਲ੍ਹਾ ਗੁਰਦਾਸਪੁਰ ਵਿਖੇ ਮਿਤੀ 09.03.2026 ਨੂੰ ਪਧਾਰ ਰਹੇ ਹਨ।ਇਸ ਦੇ ਮੱਦੇ ਨਜ਼ਰ ਹਰ ਤਰ੍ਹਾ ਦੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਲਾਜ਼ਮੀ ਹਨ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋ ਰੋਕਿਆ ਜਾ ਸਕੇ। ਇਸ ਦੇ ਤਹਿਤ ਡਰੋਨ ਕੈਮਰਿਆ ਨੂੰ ਚਲਾਉਣ/ਉਡਾਉਣ ਤੇ ਪਾਬੰਦੀ ਲਗਾਉਣੀ ਵੀ ਜਰੂਰੀ ਬਣ ਜਾਂਦੀ ਹੈ, ਕਿਉਂਕਿ ਡਰੋਨ ਕੈਮਰਿਆ ਦਾ ਫਾਇਦਾ ਉਠਾਉਂਦੇ ਹੋਏ ਕੁਝ ਸ਼ਰਾਰਤੀ ਅਨਸਰ ਕਿਸੇ ਮੰਦਭਾਗੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ।

Written By
The Punjab Wire