Close

Recent Posts

ਗੁਰਦਾਸਪੁਰ

ਗੁਰਦਾਸਪੁਰ ਦੇ ਪਿੰਡ ਭੁੱਲੇਚੱਕ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ 45 ਸ਼ਰਧਾਲੂਆਂ ਦਾ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

ਗੁਰਦਾਸਪੁਰ ਦੇ ਪਿੰਡ ਭੁੱਲੇਚੱਕ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ 45 ਸ਼ਰਧਾਲੂਆਂ ਦਾ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ
  • PublishedMarch 17, 2026

ਮੁੱਖ ਮੰਤਰੀ ਤੀਰਥ ਯਾਤਰਾ ਵਿੱਚ ਜਾ ਰਹੇ ਸ਼ਰਧਾਲੂਆਂ ਵਿੱਚ ਪੂਰਾ ਉਤਸ਼ਾਹ-ਰਮਨ ਬਹਿਲ

ਗੁਰਦਾਸਪੁਰ, 17 ਮਾਰਚ 2026 (ਮੰਨਣ ਸੈਣੀ )। ਮੁੱਖ ਮੰਤਰੀ ਪੰਜਾਬ , ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਗੁਰਦਾਸਪੁਰ, ਰਮਨ ਬਹਿਲ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਪਿੰਡ ਭੁੱਲੇਚੱਕ ਤੋਂ 45 ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਉਪਰੰਤ ਕੀਤਾ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਰਮਨ ਬਹਿਲ ਨੇ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੇ ਠਹਿਰਣ ਅਤੇ ਲੰਗਰ ਦੇ ਬਹੁਤ ਵਧੀਆ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ।

ਰਮਨ ਬਹਿਲ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਉਹਨਾਂ ਲੋਕਾਂ ਲਈ ਵੀ ਵਰਦਾਨ ਸਾਬਿਤ ਹੋ ਰਹੀ ਹੈ ਜਿਹੜੇ ਵਿੱਤੀ ਕਮੀਆਂ, ਗਰੀਬੀ, ਬਿਰਧ ਅਵਸਥਾ ਜਾਂ ਹੋਰ ਕਾਰਨਾਂ ਕਰਕੇ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ ਪਰ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਹੋਣ ਸ਼ਰਧਾਲੂਆਂ ਵਿੱਚ ਖੁਸ਼ੀ ਦਾ ਮਾਹੌਲ ਹੈ।

ਉਨ੍ਹਾਂ ਕਿਹਾ ਕਿ ਇਹ ਧਾਰਮਿਕ ਯਾਤਰਾਵਾਂ ਮਹਾਨ ਗੁਰੂ ਸਾਹਿਬਾਨਾਂ ਦੀਆਂ ਉੱਚੀਆਂ ਅਤੇ ਜੀਵਨ ਮਾਰਗ ਦਰਸ਼ਨ ਸਿੱਖਿਆਵਾਂ ਬਾਰੇ ਗਿਆਨ ਵਧਾਉਣ ਵਿੱਚ ਵੀ ਲਾਹੇਵੰਦ ਸਾਬਤ ਹੋ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਇਹ ਮੁੰਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਸਮਾਜ ਦੇ ਹਰ ਵਰਗ ਵਿੱਚ ਖੁਸ਼ੀ ਪਾਈ ਜਾ ਰਹੀ ਹੈ।

ਇਸ ਮੌਕੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿ ਮੁੱਖ ਮੰਤਰੀ ਤੀਰਥ ਯੋਜਨਾ ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।

ਇਸ ਮੌਕੇ ਚੇਅਰਮੈਨ ਰਣਜੇਤ ਸਿੰਘ ਬਾਠ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਗੁਰਦਾਸਪੁਰ ਦੇ ਕੋਆਰਡੀਨੇਟਰ ਗਗਨ ਮਹਾਜਨ, ਲਖਵਿੰਦਰ ਸਿੰਘ ਸਰਪੰਚ ਭੁੱਲੇਚੱਕ ਅਤੇ ਬਲਵਿੰਦਰ ਸਿੰਘ ਖਾਲਸਾ ਮੌਜੂਦ ਸਨ।

Written By
The Punjab Wire