ਗੁਰਦਾਸਪੁਰ ਪੰਜਾਬ

ਖੇਤੀਬਾੜੀ ਯੂਨੀਵਰਸਿਟੀ ਦੇ ਰਿਜ਼ਨਲ ਸਟੇਸ਼ਨ ਗੁਰਦਾਸਪੁਰ ਵਿਖੇ 27 ਮਾਰਚ ਲੱਗੇਗਾ ਕਿਸਾਨ ਮੇਲਾ

ਖੇਤੀਬਾੜੀ ਯੂਨੀਵਰਸਿਟੀ ਦੇ ਰਿਜ਼ਨਲ ਸਟੇਸ਼ਨ ਗੁਰਦਾਸਪੁਰ ਵਿਖੇ 27 ਮਾਰਚ ਲੱਗੇਗਾ ਕਿਸਾਨ ਮੇਲਾ
  • PublishedMarch 24, 2026

ਗੁਰਦਾਸਪੁਰ, 24 ਮਾਰਚ 2026 (ਮੰਨਣ ਸੈਣੀ )। ਖੇਤੀ ਵਿਭਿੰਨਤਾ ਅਪਣਾਉ, ਵਡਮੁੱਲਾ ਵਾਤਾਵਰਣ ਬਚਾਉ ਦੇ ਉਦੇਸ਼ ਨਾਲ ਕਿਸਾਨ ਮੇਲਾ ਖੇਤੀਬਾੜੀ ਯੂਨੀਵਰਸਿਟੀ ਦੇ ਰਿਜ਼ਨਲ ਸਟੇਸ਼ਨ ਗੁਰਦਾਸਪੁਰ ਵਿਖੇ 27 ਮਾਰਚ ਨੂੰ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਰਿਜ਼ਨਲ ਸਟੇਸ਼ਨ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਰੰਧਾਵਾ ਨੇ ਦੱਸਿਆਂ ਹੈ ਕਿ ਮੇਲੇ ਵਿੱਚ ਸਾਉਣੀ ਦੀਆਂ ਫ਼ਸਲਾਂ/ਸਬਜੀਆਂ ਦੇ ਸੁਧਰੇ ਬੀਜ ਅਤੇ ਸਦਾਬਹਾਰ ਫ਼ਲਦਾਰ ਬੂਟੇ ਉਪਲਬਧ ਕਰਵਾਏ ਜਾਣਗੇ।

ਖੇਤੀ ਵਿਸ਼ਾ ਮਾਹਿਰਾਂ ਵੱਲੋ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਏਗੀ ਅਤੇ ਕਿਸ਼ਾਨਾਂ ਦੀਆਂ ਖੇਤੀ ਮੁਸਕਿਲਾਂ ਬਾਰੇ ਸੁਆਲ-ਜੁਆਬ ਵੀ ਹੋਣਗੇ।

ਇਸ ਤੋ ਇਲਾਵਾ ਪੀ ਏ ਯੂ, ਸਰਕਾਰੀ ਵਿਭਾਗਾਂ ਅਤੇ ਪ੍ਰਾਈਵੇਟ ਕੰਪਨੀਆਂ ਵੱਲੋ ਖੇਤੀ ਅਧਾਰਿਤ ਸਟਾਲ/ਪ੍ਰਦਰਸ਼ਨੀਆਂ ਵੀ ਲਗਾਏ ਜਾਣਗੇ, ਮੇਲੇ ਵਿੱਚ ਹਾੜੀ ਦੀਆਂ ਫ਼ਸਲਾਂ ਦੀਆਂ ਕਿਸਮਾਂ ਅਤੇ ਹੋਰ ਖੇਤੀ ਤਕਨੀਕਾਂ ਦੀਆਂ ਲਾਈਵ ਪ੍ਰਦਰਸ਼ਨੀਆਂ ਵੀ ਦਿਖਾਈਆਂ ਜਾਣਗੀਆਂ, ਜਿਸ ਵਿੱਚ ਕਿਸਾਨ ਵੀਰਾਂ ਅਤੇ ਬੀਬੀਆਂ ਲਈ ਬਹੁਤ ਕੀਮਤੀ ਜਾਣਕਾਰੀ ਹੋਏਗੀ।

ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਸਾਹਿਬਾਨ ਅਤੇ ਡਾਕਟਰ ਸਤਬੀਰ ਸਿੰਘ ਗੋਸ਼ਲ ਕੁਲਪਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਸ਼ੇਸ ਤੌਰ ਤੇ ਪਹੁੰਚ ਰਹੇ ਹਨ। ਯੂਨੀਵਰਸਿਟੀ ਨਾਲ ਜੁੜੇ ਸੈਲਫ ਹੈਲਪ ਗਰੁੱਪ ਵੀ ਆਪਣੇ ਸਟਾਲ/ਪ੍ਰਦਰਸ਼ਨੀਆਂ ਵੀ ਲਗਾਕੇ ਫ਼ਸਲਾਂ ਦੀ ਉਪਜ ਨੂੰ ਸਹੀ ਢੰਗ ਨਾਲ ਵੇਚਣ ਲਈ ਕਿਸਾਨਾਂ ਨੂੰ ਜਾਗਰੂਕ ਕਰਨਗੇ।

ਉਨ੍ਹਾਂ ਇਲਾਕੇ ਦੇ ਸਮੂਹ ਵੀਰਾਂ/ਭੈਣਾਂ/ਬਜ਼ੁਰਗਾਂ ਨੂੰ 27 ਮਾਰਚ ਦਿਨ ਸ਼ੁੱਕਰਵਾਰ ਨੂੰ ਕਿਸਾਨ ਮੇਲੇ ਵਿੱਚ ਹੁੰਮ-ਹੁਮਾ ਕਿ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।

Written By
The Punjab Wire