Close

Recent Posts

ਗੁਰਦਾਸਪੁਰ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ 3 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ-ਅਜਨਾਲਾ-ਡੇਰਾ ਬਾਬਾ ਨਾਨਕ ਰੋਡ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ 3 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ-ਅਜਨਾਲਾ-ਡੇਰਾ ਬਾਬਾ ਨਾਨਕ ਰੋਡ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ
  • PublishedMarch 30, 2026

ਡੇਰਾ ਬਾਬਾ ਨਾਨਕ/ਗੁਰਦਾਸਪੁਰ, 30 ਮਾਰਚ 2026 (ਮੰਨਣ ਸੈਣੀ )। ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਲੋਕ ਨਿਰਮਾਣ ਵਿਭਾਗ ਅਧੀਨ ਅੰਮ੍ਰਿਤਸਰ- ਅਜਨਾਲਾ- ਡੇਰਾ ਬਾਬਾ ਨਾਨਕ ਰੋਡ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਸੜਕ 3.2 ਕਿਲੋਮੀਟਰ ਲੰਬਾਈ ਵਿੱਚ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਇਸ ਪ੍ਰੋਜੈਕਟ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਸੁਵਿਧਾ ਮਿਲੇਗੀ ਅਤੇ ਖੇਤਰ ਦੇ ਵਿਕਾਸ ਨੂੰ ਹੋਰ ਤੇਜ਼ੀ ਮਿਲੇਗੀ।

ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਵਾਸੀਆਂ ਨਾਲ ਮਿਲ ਬੈਠ ਕੇ ਹੋਰ ਵਿਕਾਸੀ ਕੰਮਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਸਾਡੀ ਕੋਸ਼ਿਸ਼ ਹੈ ਕਿ ਹਰ ਪਿੰਡ ਤੱਕ ਵਿਕਾਸ ਦੇ ਕੰਮ ਤੇਜ਼ੀ ਨਾਲ ਪਹੁੰਚਣ ਅਤੇ ਲੋਕਾਂ ਨੂੰ ਸੁਵਿਧਾਵਾਂ ਮਿਲਣ।

ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਹਲਕੇ ਦੇ ਵਾਸੀਆਂ ਵੱਲੋਂ ਮੈਨੂੰ ਵਿਧਾਇਕ ਬਣਾ ਕੇ ਜੋ ਸੇਵਾ ਦਿੱਤੀ ਗਈ ਹੈ, ਉਸ ਸੇਵਾ ਸਦਕਾ ਹੀ ਉਹ ਹਲਕੇ ਦਾ ਵਿਕਾਸ ਕਰਨ ਵਿੱਚ ਲੱਗੇ ਹੋਏ ਹਨ ਚਾਹੇ ਉਹ ਸੜਕਾਂ ਦੇ ਸੁਧਾਰ ਦੀ ਗੱਲ ਹੋਵੇ, ਪਿੰਡਾਂ ਦੀਆਂ ਗਲੀਆਂ ਜਾਂ ਹੋਰ ਵਿਕਾਸ ਕਾਰਜ। ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਹੋਵੇ, ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਰਗੀ ਭੈੜੀ ਲਾਹਨਤ ਦੇ ਖਿਲਾਫ ਮੁਹਿੰਮ ਛੇੜੀ ਗਈ ਹੈ ਤਾਂ ਜੋ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਉਨ੍ਹਾਂ ਦੁਹਰਾਇਆ ਕਿ ਉਹ ਹਲਕੇ ਦੇ ਲੋਕਾਂ ਨੂੰ ਹੋਰ ਬਿਹਤਰ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਪਿੰਡਾਂ ਦੇ ਪੰਚ ਸਰਪੰਚ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ ਅਤੇ ਉਨ੍ਹਾਂ ਵਲੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿਨ ਰਾਤ ਹਲਕੇ ਦੇ ਵਿਕਾਸ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।

Written By
The Punjab Wire