ਗੁਰਦਾਸਪੁਰ, 6 ਅਪ੍ਰੈਲ 2026 (ਦੀ ਪੰਜਾਬ ਵਾਇਰ )। ਸ੍ਰੀ ਕੁਲਦੀਪ ਸਿੰਘ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਜਾਰੀ ਕੀਤੇ ਹੁਕਮ ਵਿੱਚ ਦੱਸਿਆ ਗਿਆ ਹੈ ਕਿ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਪੰਜਾਬ ਪ੍ਰਧਾਨ ਸ੍ਰੀ ਯੁਧਵੀਰ ਸਿੰਘ, ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਕਮੇਟੀ, ਗੁਰਦਾਸਪੁਰ ਵਲੋਂ ਮੰਗ ਕੀਤੀ ਗਈ ਸੀ ਕਿ ਮਿਤੀ 07 ਅਪ੍ਰੈਲ 2026 ਨੂੰ ਜਿਲ੍ਹਾ ਗੁਰਦਾਸਪੁਰ ਵਿੱਚ ਇੱਕ ਵਿਸ਼ਾਲ ਸੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸੋਭਾ ਯਾਤਰਾ ਕਰਕੇ ਸ਼ਹਿਰ ਦੇ ਕਈ ਰੂਟ ਡਾਇਵਰਟ ਕੀਤੇ ਜਾਣੇ ਹਨ।
ਇਸ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ 07 ਅਪ੍ਰੈਲ ਨੂੰ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਲੋਕਲ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਬੋਰਡ, ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਨੂੰ ਨਿਰਧਾਰਿਤ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਤੇ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।