Close

Recent Posts

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

ਗੁਰਦਾਸਪੁਰ

ਰਮਨ ਬਹਿਲ ਨੇ 50 ਲੱਖ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ-ਪੰਡੋਰੀ ਰੋਡ ਤੋਂ ਪਿੰਡ ਵਾੜਾ ਤੱਕ ਸੜਕ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ

ਰਮਨ ਬਹਿਲ ਨੇ 50 ਲੱਖ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ-ਪੰਡੋਰੀ ਰੋਡ ਤੋਂ ਪਿੰਡ ਵਾੜਾ ਤੱਕ ਸੜਕ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ
  • PublishedApril 12, 2026

36 ਲੱਖ ਦਾ ਪੁਲ ਅਤੇ 14 ਲੱਖ ਦੀ ਸੜਕ ਬਣਾਈ ਜਾਵੇਗੀ; ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ

ਗੁਰਦਾਸਪੁਰ 12 ਅਪ੍ਰੈਲ 2026 (ਮੰਨਨ ਸੈਣੀ)। ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵੱਲੋਂ ਅੱਜ 50 ਲੱਖ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ-ਪੰਡੋਰੀ ਰੋਡ ਤੋਂ ਪਿੰਡ ਵਾੜਾ ਤੱਕ ਸੜਕ ਬਣਾਉਣ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਪਿੰਡ ਵਾੜਾ ਵਿਖੇ ਰੱਖਿਆ ਗਿਆ। ਇਸ ਮੌਕੇ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਰਮਨ ਬਹਿਲ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪਿੰਡ ਵਾੜਾ ਲਾਗੇ ਪੈਂਦੇ ਡਰੇਨ/ਨਾਲੇ ਉੱਪਰ 36 ਲੱਖ ਰੁਪਏ ਦੀ ਲਾਗਤ ਨਾਲ ਪੁਲ ਅਤੇ 14 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਕੰਮ ਕਰਵਾਇਆ ਜਾਵੇਗਾ, ਜਿਸ ਨਾਲ ਸਥਾਨਕ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ।

ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਲੋਕ ਹਿੱਤ ਵਿੱਚ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਇਹ ਸਿਲਸਿਲਾ ਨਿਰੰਤਰ ਜਾਰੀ ਹੈ।

ਉਹਨਾਂ ਅੱਗੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਰਮਨ ਬਹਿਲ ਨੇ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਲੋਕਾਂ ਦੀ ਸੇਵਾ ਹੀ ਉਹਨਾਂ ਦੀ ਪਹਿਲ ਹੈ।

Written By
The Punjab Wire