Close

Recent Posts

ਗੁਰਦਾਸਪੁਰ

ਰਮਨ ਬਹਿਲ ਨੇ ਪਿੰਡ ਬੱਬਰੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਰਮਨ ਬਹਿਲ ਨੇ ਪਿੰਡ ਬੱਬਰੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
  • PublishedApril 13, 2026

ਗੁਰਦਾਸਪੁਰ, 13 ਅਪ੍ਰੈਲ 2026 (ਮੰਨਨ ਸੈਣੀ)– ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਅੱਜ ਬੱਬਰੀ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਪੂਰੀ ਕੀਤੀ ਗਈ ਹੈ ਅਤੇ 56 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਲਿੰਕ ਸੜਕ, ਜਿਸਦੀ ਲੰਬਾਈ 2 ਕਿਲੋਮੀਟਰ ਹੈ, ਬਣਾਈ ਜਾਵੇਗੀ। ਇਸ ਤੋਂ ਇਲਾਵਾ 6 ਕਿਲੋਮੀਟਰ ਸੜਕ ਦੀ ਰਿਪੇਅਰ ਦਾ ਕੰਮ ਵੀ ਕਰਵਾਇਆ ਜਾਵੇਗਾ, ਜਿਸ ਉੱਪਰ 2 ਕਰੋੜ 30 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਵਿੱਚ 1 ਕਰੋੜ ਰੁਪਏ 84 ਲੱਖ ਰੁਪਏ ਦੀ ਲਾਗਤ ਸੜਕ ਰਿਪੇਅਰ ਲਈ ਅਤੇ 46 ਲੱਖ ਰੁਪਏ ਇਸ ਸੜਕ ਦੇ 5 ਸਾਲ ਤੱਕ ਦੇ ਰੱਖ ਰਖਾਅ ਲਈ ਰਾਖਵੇਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕੇ ਗੁਰਦਾਸਪੁਰ ਅੰਦਰ ਪਿਛਲੇ ਚਾਰ ਸਾਲਾਂ ਵਿੱਚ ਲੋਕ ਹਿੱਤ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਹਨ ਅਤੇ ਵਿਕਾਸ ਕੰਮ ਨਿਰੰਤਰ ਜਾਰੀ ਹਨ।

ਰਮਨ ਬਹਿਲ ਨੇ ਅੱਗੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਾਰਦਰਸ਼ੀ ਢੰਗ ਵਿਕਾਸ ਕਾਰਜ ਕੀਤੇ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ। ਉਨ੍ਹਾਂ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਲੋਕਾਂ ਸੇਵਾ ਹੀ ਉਨ੍ਹਾਂ ਦੀ ਪਹਿਲ ਹੈ।

Written By
The Punjab Wire