Close

Recent Posts

ਗੁਰਦਾਸਪੁਰ

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਰਣੀਆ ਦੇ ਸਰਕਾਰੀ ਸਕੂਲ ਵਿੱਚ ਨਵੇਂ ਕਮਰਿਆਂ ਦਾ ਉਦਘਾਟਨ ਕੀਤਾ

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਰਣੀਆ ਦੇ ਸਰਕਾਰੀ ਸਕੂਲ ਵਿੱਚ ਨਵੇਂ ਕਮਰਿਆਂ ਦਾ ਉਦਘਾਟਨ ਕੀਤਾ
  • PublishedApril 19, 2026

ਧਾਲੀਵਾਲ/ਗੁਰਦਾਸਪੁਰ, 19 ਅਪ੍ਰੈਲ 2026 (ਮੰਨਨ ਸੈਣੀ)– ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਰਣੀਆ ਦੇ ਸਰਕਾਰੀ ਸਕੂਲ ਵਿੱਚ ਨਵੇਂ ਕਮਰਿਆਂ ਦਾ ਉਦਘਾਟਨ ਕੀਤਾ ਅਤੇ ਕਿਹਾ ਕਿ ਇਹ ਨਵੇਂ ਕਲਾਸਰੂਮ ਵਿਦਿਆਰਥੀਆਂ ਲਈ ਸੁਵਿਧਾਜਨਕ ਮਾਹੌਲ ਪ੍ਰਦਾਨ ਕਰੇਗਾ, ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਵਿੱਚ ਹੋਰ ਸੁਧਾਰ ਆਵੇਗਾ। ਇਸ ਮੌਕੇ ਸਕੂਲ ਸਟਾਫ ਅਤੇ ਹਲਕੇ ਦੀਆਂ ਮੋਹਤਬਰ ਸ਼ਖਸੀਅਤਾਂ ਮੌਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਗਿਆ ਹੈ। ਵਿਦਿਆਰਥੀ ਅਤੇ ਵਿਦਿਆਰਥਣਾਂ ਸਰਕਾਰੀ ਸਕੂਲਾਂ ਵਿੱਚ ਟ੍ਰਾਂਸਪੋਰਟ, ਸੁਰੱਖਿਆ ਦੀ ਸਹੂਲਤ ਨਾਲ ਸਿੱਖਿਆ ਗ੍ਰਹਿਣ ਕਰ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਸੂਬਾ ਸਰਕਾਰ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕਰਨ ਲਈ ਹਰ ਸੰਭਵ ਯਤਨ ਕੀਤੇ ਗਏ ਹਨ ਅਤੇ ਹੁਣ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਸਿੱਖਿਆ ਨੂੰ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ ਵਿਚਲੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਵਿਦਿਆਰਥੀਆਂ ਨੂੰ ਡਿਜੀਟਲ ਤਕਨੀਕ ਨਾਲ ਸਮੇਂ ਦੀ ਹਾਣ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।

Written By
The Punjab Wire