Close
ਗੁਰਦਾਸਪੁਰ

ਚੇਅਰਮੈਨ ਜੋਬਨ ਰੰਧਾਵਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਾਕ ਕਾਹਨੂੰਵਾਨ ਨੂੰ ਖੇਡ ਮੈਦਾਨ ਬਣਾਉਣ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

ਚੇਅਰਮੈਨ ਜੋਬਨ ਰੰਧਾਵਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਾਕ ਕਾਹਨੂੰਵਾਨ ਨੂੰ ਖੇਡ ਮੈਦਾਨ ਬਣਾਉਣ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ
  • PublishedApril 23, 2026

ਦੋ ਵਿਦਿਆਰਥਣਾਂ ਧੀਆਂ ਦੀ ਸਿੱਖਿਆ ਉੱਤੇ ਦਿੱਤੀ ਪ੍ਰਭਾਵਿਤ ਸਪੀਚ ਤੋ ਖੁਸ਼ ਹੋ ਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਇੱਕ ਮਹੀਨੇ ਦੀ ਤਨਖਾਹ ਸਨਮਾਨ ਰਾਸ਼ੀ ਦੇ ਤੌਰ ‘ਤੇ ਦਿੱਤੀ

ਗੁਰਦਾਸਪੁਰ, 23 ਅਪ੍ਰੈਲ 2026 (ਮੰਨਨ ਸੈਣੀ)। ‘ਸਿੱਖਿਆ ਕ੍ਰਾਂਤੀ’ ਦੀ ਲਹਿਰ ਤਹਿਤ ਬਲਾਕ ਕਾਹਨੂੰਵਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ( ਲੜਕੇ ) ਵਿਖੇ ਬਣੇ ਨਵੇਂ ਬਣੇ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ। ਜੋਬਨ ਰੰਧਾਵਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਵੱਲੋ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਉਹਨਾਂ ਨੂੰ ਖੇਡਾਂ ਵੱਲ਼ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਯੋਜਨਾ ਬੋਰਡ ਫੰਡ ਵਿੱਚੋ 10 ਲੱਖ ਰੁਪਏ ਸਕੂਲ ਦਾ ਖੇਡ ਮੈਦਾਨ ਤਿਆਰ ਕਰਨ ਵਾਸਤੇ ਦਿੱਤੇ

ਇਸ ਮੌਕੇ ਸਕੂਲ ਦੀਆਂ ਦੋ ਵਿਦਿਆਰਥਣਾਂ ਧੀਆਂ ਵੱਲੋਂ ਬਹੁਤ ਹੀ ਵਧੀਆ ਸਿੱਖਿਆ ਉੱਤੇ ਸਪੀਚ ਦਿੱਤੀ ਗਈ। ਉਨ੍ਹਾਂ ਦੀ ਸਿੱਖਿਆਂ ਅਤੇ ਅਗਾਂਹ ਵਧੂ ਸੋਚ ਨੂੰ ਦੇਖ ਕੇ ਚੇਅਰਮੈਨ ਜੋਬਨ ਰੰਧਾਵਾ ਵੱਲੋਂ ਆਪਣੀ ਜ਼ਿਲ੍ਹਾ ਯੋਜਨਾ ਬੋਰਡ ਦੀ 1 ਮਹੀਨੇ ਦੀ ਤਨਖਾਹ ਉਹਨਾਂ ਦੋ ਧੀਆਂ ਨੂੰ ਸਨਮਾਨਿਤ ਰਾਸ਼ੀ ਦੇ ਤੌਰ ‘ਤੇ ਦੇਣ ਦੀ ਗੱਲ ਆਖੀ ।

ਇਸ ਮੌਕੇ ਕਾਦੀਆਂ ਤੋਂ ਹਲਕਾ ਇੰਚਾਰਜ ਸ. ਜਗਰੂਪ ਸਿੰਘ ਸੇਖਵਾਂ, ਐਜੂਕੇਸ਼ਨ ਵਿੰਗ ਮਾਝਾ ਜੋਨ ਦੇ ਇੰਚਾਰਜ ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ, ਚੇਅਰਮੈਨ ਮਾਰਕੀਟ ਕਮੇਟੀ ਕਾਹਨੂੰਵਾਨ ਸ. ਜਸਪਾਲ ਸਿੰਘ ਪੰਧੇਰ , ਹਲਕਾ ਕੋਆਰਡੀਨੇਟਰ ਐਜੂਕੇਸ਼ਨ ਵਿੰਗ ਜਗਰੂਪ ਸਿੰਘ ਰਿਆੜ, ਸੋਸ਼ਲ ਮੀਡੀਆ ਜ਼ਿਲ੍ਹਾ ਗੁਰਦਾਸਪੁਰ ਤੋਂ ਵਾਈਸ ਪ੍ਰਧਾਨ ਗੁਰਵਿੰਦਰ ਸਿੰਘ ਪੰਨੂ , ਬਲਾਕ ਪ੍ਰਧਾਨ ਇੰਦਰਜੀਤ ਸਿੰਘ ਅਤੇ ਸਮੁੱਚੀ ਸਕੂਲ ਦੀ ਮੈਨੇਜਮੈਂਟ ਅਧਿਆਪਕ ਸਾਹਿਬਾਨ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਸਿੱਖਿਆ ਕ੍ਰਾਂਤੀ ‘ ਸਕੂਲ ਵਿੱਚ ਆਧੁਨਿਕ ਸਿੱਖਿਆ ਨੂੰ ਉਤਸ਼ਾਹਿਤ ਕਰਦਿਆਂ ਡਿਜ਼ਿਟਲ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਰਾਹੀਂ ਪੜ੍ਹਨ ਦਾ ਸੁਨਹਿਰਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਸਮਾਰਟ ਕਲਾਸਨਰੂਮਾਂ ਦੇ ਜ਼ਰੀਏ ਪੜ੍ਹਾਈ ਹੋਰ ਵੀ ਰੁਚੀ ਵਾਲੀ ਅਤੇ ਪ੍ਰਭਾਵਸ਼ਾਲੀ ਬਣੇਗੀ, ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਵੇਗੀ।

Written By
The Punjab Wire