ਰਾਘਵ ਚੱਡਾ ਨੇ ਕਿਹਾ ਕਿ ਰਾਜ ਸਭਾ ਵਿੱਚ ਆਪ ਦੇ ਦੋ-ਤਿਹਾਈ ਮੈਂਬਰਾਂ ਨੇ ਸੰਵਿਧਾਨਕ ਵਿਵਸਥਾਵਾਂ ਵਰਤਦਿਆਂ ਕੀਤਾ ਅਧਿਕਾਰਤ ਅਭੇਦ ਦਾ ਐਲਾਨ
ਨਵੀਂ ਦਿੱਲੀ, 24 ਅਪ੍ਰੈਲ 2026 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਪਣੇ ਸਾਥੀ ਮੈਂਬਰਾਂ ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ।
ਪ੍ਰੈੱਸ ਕਾਨਫ਼ਰੰਸ ਦੌਰਾਨ ਰਾਘਵ ਚੱਢਾ ਨੇ ਦੱਸਿਆ ਕਿ ਰਾਜ ਸਭਾ ਵਿੱਚ ਆਪ ਦੇ ਦੋ-ਤਿਹਾਈ ਮੈਂਬਰ ਭਾਰਤ ਦੇ ਸੰਵਿਧਾਨ ਦੀਆਂ ਵਿਵਸਥਾਵਾਂ ਵਰਤਦਿਆਂ ਆਪਣੇ ਆਪ ਨੂੰ ਭਾਜਪਾ ਨਾਲ ਅਭੇਦ ਕਰ ਰਹੇ ਹਨ। ਇਸ ਅਭੇਦ ਨੂੰ ਆਪ ਲਈ ਸੰਸਦੀ ਪੱਧਰ ਉੱਤੇ ਵੱਡਾ ਨੁਕਸਾਨ ਮੰਨਿਆ ਜਾ ਰਿਹਾ ਹੈ।
ਇਸ ਮੌਕੇ ਰਾਘਵ ਚੱਡਾ ਨੇ ਕਿਹਾ ਕਿ ਉਨ੍ਹਾਂ ਨਾਲ ਹਰਭਜਨ ਸਿੰਘ, ਵਿਕਰਮ ਸਾਹਨੀ, ਸਵਾਤੀ ਮਾਲਿਵਾਲ, ਰਾਜਿੰਦਰ ਗੁਪਤਾ ਉਨ੍ਹਾਂ ਨਾਲ ਸ਼ਾਮਿਲ ਹਨ।