ਗੁਰਦਾਸਪੁਰ

ਡਰਾਈਵਰ ਅਤੇ ਟੈਕਨੀਕਲ ਇੰਪਲਾਇਜ਼ ਯੂਨੀਅਨ ਵੱਲੋਂ ਮੰਗਾਂ ਸਬੰਧੀ ਅਹਿਮ ਮੀਟਿੰਗ, ਅਗਲੀ ਰਣਨੀਤੀ ‘ਤੇ ਚਰਚਾ

ਡਰਾਈਵਰ ਅਤੇ ਟੈਕਨੀਕਲ ਇੰਪਲਾਇਜ਼ ਯੂਨੀਅਨ ਵੱਲੋਂ ਮੰਗਾਂ ਸਬੰਧੀ ਅਹਿਮ ਮੀਟਿੰਗ, ਅਗਲੀ ਰਣਨੀਤੀ ‘ਤੇ ਚਰਚਾ
  • PublishedApril 25, 2026

ਗੁਰਦਾਸਪੁਰ, 25 ਅਪ੍ਰੈਲ 2026 (ਮੰਨਨ ਸੈਣੀ )। ਅੱਜ ਡਰਾਈਵਰ ਅਤੇ ਟੈਕਨੀਕਲ ਇੰਪਲਾਇਜ਼ ਯੂਨੀਅਨ, ਗੁਰਦਾਸਪੁਰ ਦੇ ਪ੍ਰਧਾਨ ਸ. ਊਧਮ ਸਿੰਘ ਬੋਨੀ ਵੱਲੋਂ ਡੀ.ਸੀ. ਕੰਪਲੈਕਸ ਵਿਖੇ ਯੂਨੀਅਨ ਦੀਆਂ ਮੰਗਾਂ ਸਬੰਧੀ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਮੈਂਬਰਾਂ ਵੱਲੋਂ ਆ ਰਹੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਪੰਜਾਬ ਪ੍ਰਧਾਨ ਸ. ਗੁਰਤੇਜ ਸਿੰਘ ਨੇ ਵੀਡੀਓ ਕਾਲ ਰਾਹੀਂ ਮੀਟਿੰਗ ਵਿੱਚ ਸ਼ਿਰਕਤ ਕੀਤੀ ਅਤੇ ਸਾਥੀਆਂ ਨਾਲ ਰੂਬਰੂ ਹੋ ਕੇ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਅਗਲੀ ਰਣਨੀਤੀ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਯੂਨੀਅਨ ਦੇ ਹੱਕਾਂ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੀਟਿੰਗ ਵਿੱਚ ਸ. ਗੁਰਨਾਮ ਸਿੰਘ (ਸਾਬਕਾ ਪ੍ਰਧਾਨ), ਸ. ਸੁਖਵਿੰਦਰ ਸਿੰਘ (ਸੀਨੀਅਰ ਮੀਤ ਪ੍ਰਧਾਨ), ਸ. ਅਵਤਾਰ ਸਿੰਘ (ਜਨਰਲ ਸਕੱਤਰ), ਸ. ਸ਼ਰਨਜੀਤ ਸਿੰਘ (ਸਹਾਇਕ ਜਨਰਲ ਸਕੱਤਰ), ਸ. ਇੰਦਰਜੀਤ ਸਿੰਘ (ਖਜਾਨਚੀ), ਕਮਲਜੀਤ ਸਿੰਘ, ਸੁਖਦੇਵ ਸਿੰਘ ਝਾਵਰ, ਰਵੇਲ ਸਿੰਘ, ਕਰਮਬੀਰ, ਸਵਰਨਜੋਤੀ, ਅਮਨ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।

ਮੀਟਿੰਗ ਦੇ ਅੰਤ ਵਿੱਚ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਜਲਦੀ ਹੱਲ ਲਈ ਸੰਬੰਧਿਤ ਅਧਿਕਾਰੀਆਂ ਨਾਲ ਰਾਬਤਾ ਕਰਨ ਅਤੇ ਲੋੜ ਪੈਣ ‘ਤੇ ਅਗਲੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ।

Written By
The Punjab Wire