Close

Recent Posts

ਗੁਰਦਾਸਪੁਰ ਪੰਜਾਬ

ਵਿਧਾਇਕ ਸ਼ੈਰੀ ਕਲਸੀ ਅਤੇ ਡੀਆਈਜੀ ਸੰਦੀਪ ਗੋਇਲ ਵੱਲੋਂ ‘ਜ਼ਿਲ੍ਹਾ ਪੁਲਿਸ ਦਫ਼ਤਰ ਬਟਾਲਾ’ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਆਗਾਜ਼

ਵਿਧਾਇਕ ਸ਼ੈਰੀ ਕਲਸੀ ਅਤੇ ਡੀਆਈਜੀ ਸੰਦੀਪ ਗੋਇਲ ਵੱਲੋਂ ‘ਜ਼ਿਲ੍ਹਾ ਪੁਲਿਸ ਦਫ਼ਤਰ ਬਟਾਲਾ’ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਆਗਾਜ਼
  • PublishedApril 30, 2026

65 ਕਰੋੜ ਦੀ ਲਾਗਤ ਨਾਲ ਬਣੇਗੀ 5 ਮੰਜ਼ਿਲਾ ਇਮਾਰਤ

ਬਟਾਲਾ, 30 ਅਪ੍ਰੈਲ 2026 (ਮੰਨਨ ਸੈਣੀ) । ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਾਸੀਆਂ ਨੂੰ ਇੱਕ ਹੋਰ ਸ਼ਾਨਦਾਰ ਤੋਹਫ਼ਾ ਦਿੰਦਿਆਂ ਪੁਲਿਸ ਲਾਈਨ ਬਟਾਲਾ ਵਿਖੇ ‘ਜ਼ਿਲ੍ਹਾ ਪੁਲਿਸ ਦਫ਼ਤਰ ਬਟਾਲਾ’ ਦੀ ਨਵੀਂ ਇਮਾਰਤ ਦੀ ਉਸਾਰੀ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਸ੍ਰੀ ਸੰਦੀਪ ਗੋਇਲ ਅਤੇ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਵੀ ਮੌਜੂਦ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ 16 ਅਪ੍ਰੈਲ ਨੂੰ ਬਟਾਲਾ ਫੇਰੀ ਦੌਰਾਨ ਇਸ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ਸੀ, ਜਿਸ ਦੀ ਅੱਜ ਰਸਮੀ ਤੌਰ ‘ਤੇ ਉਸਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ 65 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਵੱਲੋਂ 15 ਏਕੜ 1 ਕਨਾਲ 10 ਮਰਲੇ ਰਕਬੇ ਵਿੱਚ 5 ਮੰਜ਼ਿਲਾ ਇਮਾਰਤ ਦੀ ਉਸਾਰੀ ਕਰਵਾਈ ਜਾਵੇਗੀ। ਪਹਿਲੇ ਪੜਾਅ ਵਿੱਚ 14 ਕਰੋੜ 81 ਲੱਖ ਰੁਪਏ ਦਾ ਫੰਡ ਅਲਾਟ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਇਮਾਰਤ ਵਿੱਚ ਐੱਸਐੱਸਪੀ, ਐੱਸਪੀ, ਡੀਐੱਸਪੀ ਦਫ਼ਤਰਾਂ ਤੋਂ ਇਲਾਵਾ ਸਾਈਬਰ ਥਾਣਾ, ਆਰਟੀਆਈ ਸੈੱਲ, ਟ੍ਰੈਫਿਕ ਦਫ਼ਤਰ, ਵੂਮੈਨ ਸੈੱਲ, ਵੇਟਿੰਗ ਰੂਮ, ਪਾਰਕਿੰਗ ਅਤੇ ਪੁਲਿਸ ਵਿਭਾਗ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਦਫ਼ਤਰ ਸ਼ਾਮਲ ਹੋਣਗੇ। ਇਸ ਨਾਲ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਪੁਲਿਸ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਮਿਲਣਗੀਆਂ ਅਤੇ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਿਵੇਂ ਪਹਿਲਾਂ ਪੁਲਿਸ ਲਾਈਨ ਵਿਖੇ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਸੀ, ਉਸੇ ਤਰ੍ਹਾਂ ਇਹ ਨਵੀਂ ਇਮਾਰਤ ਵੀ ਬਟਾਲਾ ਹਲਕੇ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਲਈ ਵੱਡੀ ਸਹੂਲਤ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਬਟਾਲਾ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਪਿਛਲੇ ਚਾਰ ਸਾਲਾਂ ਵਿੱਚ ਹਲਕੇ ਦੀ ਨੁਹਾਰ ਬਦਲੀ ਹੈ।

ਡੀਆਈਜੀ ਬਾਰਡਰ ਰੇਂਜ ਸ੍ਰੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਨਵੀਂ ਇਮਾਰਤ ਦੇ ਬਣਨ ਨਾਲ ਬਟਾਲਾ ਅਤੇ ਆਸ-ਪਾਸ ਦੇ ਸੈਂਕੜੇ ਪਿੰਡਾਂ ਦੇ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ।

ਇਸ ਮੌਕੇ ਐੱਸਪੀ (ਡੀ) ਸੰਦੀਪ ਵਡੇਰਾ, ਐੱਸਪੀ (ਐੱਚ) ਖੁਸ਼ਬੀਰ ਕੌਰ, ਡੀਐੱਸਪੀ ਤੇਜਿੰਦਰਪਾਲ ਸਿੰਘ ਗੋਰਾਇਆ, ਡੀਐੱਸਪੀ (ਸਿਟੀ) ਸੁਖਇੰਦਰ ਸਿੰਘ ਕਾਹਲੋਂ, ਡੀਐੱਸਪੀ ਗੁਰਮੀਤ ਸਿੰਘ, ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Written By
The Punjab Wire