ਸਹਿਕਾਰਤਾ ਤੇ ਜੇਲਾਂ ਮੰਤਰੀ ਪੰਜਾਬ ਸ. ਰੰਧਾਵਾ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ
ਗੁਰਦਾਸਪੁਰ, 11 ਸਤੰਬਰ (ਮੰਨਨ ਸੈਣੀ )। ਸ੍ਰੀ ਹਿਮਾਸ਼ੂ ਕੱਕੜ ਡੀ.ਐਫ.ਐਸ.ਸੀ ਗੁਰਦਾਸਪੁਰ ਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ• 12 ਸਤੰਬਰ ਦਿਨ ਸਨਿਚਰਵਾਰ ਨੂੰ ਸਥਾਨਕ ਪੰਚਾਇਤ ਭਵਨ ਵਿਖੇ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਨ ਸਬੰਧੀ ਜ਼ਿਲਾ ਪੱਧਰੀ ਸਮਾਗਮ ਹੋਵੇਗਾ, ਜਿਸ ਵਿਚ ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲਾਂ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਉਨਾਂ ਅੱਗੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਸਮਾਰਟ ਰਾਸ਼ਨ ਕਾਰਡਾਂ ‘ਤੇ ਪੰਜਾਬ ਸਰਕਾਰ ਵੱਲੋਂ ‘ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ’ ਸੇਵਾ ਨੂੰ ਲਾਗੂ ਕਰਦੇ ਹੋਏ ਪੰਜਾਬ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਅਨਾਜ ਪ੍ਰਾਪਤ ਕਰਨ ਦੀ ਯੋਜਨਾ ਨੂੰ ਲਾਗੂ ਕਰ ਦਿੱਤਾ ਗਿਆ ਹੈ। ਜ਼ਿਲ•ਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਕੱਕੜ ਨੇ ਦੱਸਿਆ ਕਿ ਜ਼ਿਲ•ੇ ਵਿੱਚ 2 ਲੱਖ 1 ਹਜ਼ਾਰ 680 ਪਰਿਵਾਰ ਸਮਾਰਟ ਕਾਰਡ ਧਾਰਕ ਹਨ, ਜਿਨ•ਾਂ ਵਿੱਚ ਲਾਭਪਾਤਰੀਆਂ ਦੀ ਗਿਣਤੀ 8 ਲੱਖ 6 ਹਜ਼ਾਰ 721 ਹੈ।
ਉਨਾਂ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ—2013 ਤਹਿਤ ਇਨ•ਾਂ ਸਮਾਰਟ ਕਾਰਡਾਂ ‘ਤੇ ਅਪ੍ਰੈਲ 2020 ਤੋਂ ਸਤੰਬਰ 2020 ਤੱਕ ਕੁੱਲ ਛੇ ਮਹੀਨਿਆਂ ਦੀ ਕਣਕ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਜੁਲਾਈ 2020 ਤੋਂ ਨਵੰਬਰ 2020 ਤੱਕ ਕੁੱਲ ਪੰਜ ਮਹੀਨਿਆਂ ਦੀ ਕਣਕ ਪੰਜ ਕਿੱਲੋ ਪ੍ਰਤੀ ਜੀਅ ਪ੍ਰਤੀ ਮਹੀਨਾ ਅਤੇ ਦਾਲ ਇੱਕ ਕਿਲੋ ਪ੍ਰਤੀ ਕਾਰਡ ਪ੍ਰਤੀ ਮਹੀਨਾ ਬਿਲਕੁਲ ਮੁਫਤ ਵੰਡਣ ਦੀ ਸ਼ੁਰੂਆਤ ਜਲਦ ਹੀ ਕੀਤੀ ਜਾਵੇਗੀ।
ਉਨਾਂ ਅੱਗੇ ਦੱਸਿਆ ਕਿ ਲਾਭਪਾਤਰੀ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਦੀ ਯੋਜਨਾ ਦੀ ਸ਼ੁਰੂਆਤ ਆਨਲਾਈਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 12 ਸਤੰਬਰ, 2020 ਨੂੰ ਕੀਤੀ ਜਾਵੇਗੀ।