ਨਵੀਂ ਦਿੱਲੀ, 17 ਸਤੰਬਰ, 2020 : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਜ਼ਾਰਤ ਤੋਂ ਅਸਤੀਫਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਇਸਦੀ ਪੁਸ਼ਟੀ ਕੀਤੀ ਹੈ। ਕੌਰ ਨੇ ਵੀ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਦੇ ਅਸਤੀਫੇ ਨੂੰ ਦੇਰੀ ਨਾਲ ਚੁੱਕਿਆ ਗਿਆ ਛੋਟਾ ਕਦਮ ਕਰਾਰ ਦਿੱਤਾ ਹੈ।