ਖੇਤੀਬਾੜੀ ਬਿੱਲਾਂ ਵਿਰੁੱਧ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜੀ ਹੈ
ਗੁਰਦਾਸਪੁਰ, 18 ਸਤੰਬਰ (ਮੰਨਨ ਸੈਣੀ ) ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਿਧਾਇਕ ਸ. ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਮੁੱਚੀ ਕਾਂਗਰਸ ਪਾਰਟੀ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਅਤੇ ਉਨਾਂ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਭਾਜਪਾ/ਐਨ.ਡੀ.ਏ. ਦੇ ਖੇਤੀਬਾੜੀ ਬਿੱਲਾਂ ਨੇ ਉਸਦਾ ਕਿਸਾਨ ਵਿਰੋਧੀ ਚਿਹਰੇ ਨੂੰ ਬੇਪਰਦ ਕਰ ਦਿੱਤਾ ਹੈ ਅਤੇ ਕਿਸਾਨਾਂ ਲਈ ਆਪਣੇ ਆਪ ਨੂੰ ਹਿਤੈਸ਼ੀ ਅਖਵਾਉਣ ਵਾਲੇ ਅਕਾਲੀ ਤੇ ਭਾਜਪਾ ਪਾਰਟੀ ਦਾ ਸੱਚ ਸਾਮਹਣੇ ਆਇਆ ਹੈ।
ਵਿਧਾਇਕ ਪਾਹੜਾ ਨੇ ਅੱਗੇ ਕਿਹਾ ਕਿ ਜਦ ਦੀ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲ ਸਰਕਾਰ ਸੱਤਾ ਵਿਚ ਆਈ ਹੈ, ਇਸ ਨੇ ਹਰੇਕ ਵਰਗ ਦੇ ਹਿੱਤਾਂ ਵਿਰੁੱਧ, ਲੋਕ ਮਾਰੂ ਫੈਸਲੇ ਲਏਹਨ। ਉਨਾਂ ਕਿਹਾ ਕਿ ਨੋਟਬੰਦੀ ਤੇ ਜੀਐਸਟੀ ਵਰਗੇ ਲੋਕਮਾਰੂ ਫੈਸਲਿਆਂ ਨਾਲ ਦੇਸ਼ ਦੀ ਅਰਥਵਿਵਸਥਾ ਹੇਠਾਂ ਖਿਸਕ ਗਈ ਅਤੇ ਆਮ ਲੋਕਾਂ ਦਾ ਜਿਊਣਾ ਦੁਬਰ ਹੋਇਆ ਹੈ। ਉਨਾਂ ਕਿਹਾ ਕਿ ਭਾਜਪਾ ਨੇ ਹਮੇਸ਼ਾਂ ਕਿਸਾਨ ਵਿਰੋਧੀ ਰਵੱਈਆ ਅਪਣਾਇਆ ਹੈ ਅਤੇ ਖੇਤੀਬਾੜੀ ਬਿੱਲਾਂ ਨੇ ਭਾਜਪਾ ਦੀ ਪੋਲ ਖੋਲ• ਕੇ ਰੱਖ ਦਿੱਤੀ ਹੈ। ਉਨਾਂ ਕਿਹਾ ਕਿ ਪੰਜਾਬ ਭਾਜਪਾ ਦੇ ਨੇਤਾਵਾਂ ਵਲੋਂ ਕਿਸਾਨ ਵਿਰੋਧੀ ਫੈਸਲਿਆਂ ਦੀ ਹਾਮੀ ਭਰਕੇ, ਸੂਬੇ ਦੀ ਕਿਸਾਨੀ ਨਾਲ ਧ੍ਰੋਹ ਕਮਾਇਆ ਹੈ।
ਵਿਧਾਇਕ ਪਾਹੜਾ ਨੇ ਅਕਾਲੀ ਦਲ ਪਾਰਟੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਦੀ ਕੇਂਦਰ ਸਰਕਾਰ ਦਾ ਹਿੱਸਾ ਬਣੇ ਰਹਿਣ ਦੇ ਫੈਸਲੇ ਸਬੰਧੀ ਗੱਲ ਕਰਦਿਆਂ ਕਿਹਾ ਕਿ ਹਰਸਿਮਰਤ ਕੋਰ ਦਾ ਅਸਤੀਫਾ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਉਣ ਦੇ ਢਕਵੰਜ ਤੋਂ ਵੱਧ ਹੋਰ ਕੁੱਝ ਨਹੀਂ। ਉਨ•ਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਕਿਸਾਨ ਜਥੇਬੰਦੀਆਂ ਨੂੰ ਗੁੰਮਰਾਹ ਕਰਨ ਵਿੱਚ ਸਫਲ ਨਹੀਂ ਹੋਣਗੇ ਤੇ ਲੋਕ ਇਨਾਂ ਦੇ ਡਰਾਮਿਆਂ ਤੋਂ ਭਲੀਭਾਂਤ ਜਾਣੂੰ ਹਨ।
ਵਿਧਾਇਕ ਪਾਹੜਾ ਨੇ ਕਿਹਾ ਕਿ ਭਾਜਪਾ ਦੇ ਇਹ ਖੇਤੀਬਾੜੀ ਬਿੱਲ ਮੁਲਕ ਦੇ ਅੰਨ ਸੁਰੱਖਿਆ ਲਈ ਪੰਜਾਬ ਅਤੇ ਇਥੋ ਦੇ ਕਿਸਾਨਾਂ ਅਤੇ ਇਥੋ ਦੇ ਕਿਸਾਨਾਂ ਵਲੋਂ ਪਿਛਲੇ 65 ਸਾਲਾਂ ਵਿਚ ਕੀਤੀਆਂ ਕੁਰਬਾਨੀਆਂ ਨੂੰ ਖਤਮ ਕਰਨ ਦੇਣਗੇ। ਉਨਾਂ ਪੰਜਾਬ ਦੇ ਭਾਜਪਾ ਨੇਤਾਵਾਂ ਵਲੋਂ ਖੇਤੀਬਾੜੀ ਬਿੱਲਾਂ ਦੇ ਹੱਕ ਵਿਚ ਦਿੱਤੇ ਬਿਆਨਾਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਨੂੰ ਮੂਰਖ ਨਹੀਂ ਬਣਾ ਸਕਦੇ ਅਤੇ ਕੇਂਦਰ ਸਰਕਾਰ ਦੇ ਖੇਤੀਬਾੜੀ ਬਿੱਲ ਕਿਸਾਨੀ ਨੂੰ ਖਤਮ ਕਰਨ ਵਾਲੇ ਬਿੱਲ ਹਨ, ਜਿਸ ਸਬੰਧੀ ਪੰਜਾਬ ਸਰਕਾਰ ਕਿਸਾਨਾਂ ਨਾਲ ਖੜ•ੀ ਹੈ।