ਗੁਰਦਾਸਪੁਰ ਪੰਜਾਬ

ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਕਿਸਾਨਾਂ ਨਾਲ ਖੜੀ ਹੈ-ਕੈਬਨਿਟ ਮੰਤਰੀ ਸ. ਬਾਜਵਾ

ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਕਿਸਾਨਾਂ ਨਾਲ ਖੜੀ ਹੈ-ਕੈਬਨਿਟ ਮੰਤਰੀ ਸ. ਬਾਜਵਾ
  • PublishedSeptember 18, 2020

ਜ਼ਿਲਾ ਪੱਧਰੀ ਵਰਚੁਅਲ ਕਿਸਾਨ ਮੇਲੇ ਵਿਚ ਅਗਾਂਹਵਧੂ ਕਿਸਾਨਾਂ ਨੇ ਕੀਤੀ ਸ਼ਿਰਕਤ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦਾ ਵਰੁਚਅਲ ਕਿਸਾਨ ਮੇਲਾ ਗੁਰਦਾਸਪੁਰ ਵਿੱਚ ਲੱਗਾ

ਗੁਰਦਾਸਪੁਰ, 18 ਸਤੰਬਰ (ਮੰਨਨ ਸੈਣੀ) ।ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋ ਇਸ ਸੰਦੇਸ ਨਾਲ ‘ਵੀਰਾ ਸਾੜ ਨਾ ਪਰਾਲੀ, ਮਿੱਟੀ-ਪਾਣੀ ਵੀ ਸੰਭਾਲ ਆਪਣੇ ਪੰਜਾਬ ਦਾ ਤੂੰ ਰੱਖ ਲੈ ਖਿਆਲ’ ਨਾਲ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਆਨ ਲਾਈਨ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦਾ ਉਦਘਾਟਨ ਕੈਪਟਨ ਅਮਰਿੰਦਰ ਸਿੰਘ, ਮਾਨਯੋਗ ਮੁੱਖ ਮੰਤਰੀ ਪੰਜਾਬ, ਨੇ ਆਨ ਲਾਈਨ ਕੀਤਾ।ਜ਼ਿਲ•ਾ ਪੱਧਰ ‘ਤੇ ਕਰਵਾਏ ਗਏ ਕਿਸਾਨ ਮੇਲੇ ਵਿੱਚ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਮਲੀਅਤ ਕੀਤੀ। ਇਸ ਮੌਕੇ ਸ. ਬਰਿੰਦਰਮੀਤ ਸਿੰਘ ਪਾਹੜਾ, ਹਲਕਾ ਵਿਧਾਇਕ, ਗੁਰਦਾਸਪੁਰ ਵਿਸ਼ੇਸ ਮਹਿਮਾਨ ਵਜੋ ਸਾਮਲ ਹੋਏ। ਇਸ ਮੇਲੇ ਦੀ ਪ੍ਰਧਾਨਗੀ ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਵਲੋਂ ਕੀਤੀ ਗਈ। ਇਸ ਮੌਕੇ ਤੇ ਵੱਖ-ਵੱਖ ਮਹਿਕਮਿਆਂ ਦੇ ਅਫਸਰ ਸਾਹਿਬਾਨ ਸਰਪੰਚ, ਪੰਚ ਅਤੇ ਅਗਾਂਹ ਵਧੂ ਕਿਸਾਨਾਂ ਨੇ ਭਾਗ ਲਿਆ।

ਇਸ ਮੌਕੇ ਤੇ ਵਰੁਚਅਲ ਕਿਸਾਨ ਮੇਲੇ ਨੂੰ ਦੇਖ ਰਹੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ•ੀ ਹੈ। ਉਨਾਂ ਅੱਗੇ ਕਿਹਾ ਕਿ ਪੀ.ਏ.ਯੂ. ਵਿਗਿਆਨੀਆਂ ਅਤੇ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਵਿਗਿਆਨਕ ਲੀਹਾਂ ਤੇ ਖੇਤੀ ਕਰਦਿਆਂ ਪੰਜਾਬ ਦੇ ਕਿਸਾਨਾਂ ਨੇ ਬਹੁਤ ਤਰੱਕੀ ਕੀਤੀ। ਹਰੀ ਕ੍ਰਾਂਤੀ ਲਿਆ ਕੇ ਦੇਸ਼ ਦੇ ਅੰਨ ਭੰਡਾਰ ਨੂੰ ਭਰਪੂਰ ਕਰਨ ਵਿੱਚ ਪੰਜਾਬ ਨੇ ਅਹਿਮ ਯੋਗਦਾਨ ਪਾਇਆ। ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਦੇ ਕਈ ਸੂਬਿਆਂ ਨੂੰ ਖੇਤੀ ਕਰਨੀ ਸਿਖਾਈ, ਲੇਕਿਨ ਹੱਥੀਂ ਕੰਮ ਕਰਨ ਦੀ ਆਦਤ ਛੱਡਣ ਅਤੇ ਬੇਲੋੜੇ ਖਰਚੇ ਵਧਾਉਣ ਨਾਲ ਅੱਜ ਕਿਸਾਨਾਂ ਨੂੰ ਹੋਰ ਮਿਹਨਤ ਨਾਲ ਖੇਤੀ ਮਾਹਿਰਾਂ ਦੀ ਸਲਾਹ ਨਾਲ ਖੇਤੀ ਕਰਨ ਦੀ ਲੋੜ ਹੈ।

ਇਸ ਮੌਕੇ ਸ. ਬਰਿੰਦਰਮੀਤ ਸਿੰਘ ਪਾਹੜਾ ਨੇ ਜਲ ਸੋਮਿਆਂ ਦੀ ਸਾਂਭ ਸੰਭਾਲ ਕਰਨ, ਖੇਤੀ ਵੰਨ ਸੁਵੰਨਤਾ ਨੂੰ ਅਪਨਾਉਣ ਅਤੇ ਖੇਤੀ ਜਿਨਸਾਂ ਦੇ ਸਵੈ ਮੰਡੀਕਰਨ ਤੇ ਜੋਰ ਦਿੰਦਿਆਂ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਨ ਲਈ ਪ੍ਰੇਰਦਿਆਂ ਹਵਾ, ਪਾਣੀ ਅਤੇ ਭੂਮੀ ਦੇ ਰੱਖ ਰਖਾਵ ਤੇ ਜੋਰ ਦਿੰਦਿਆਂ ਉਹਨਾਂ ‘ਵੀਰਾ ਸਾੜ ਨਾ ਪਰਾਲੀ, ਮਿੱਟੀ-ਪਾਣੀ ਵੀ ਸੰਭਾਲ ਆਪਣੇ ਪੰਜਾਬ ਦਾ ਤੂੰ ਰੱਖ ਲੈ ਖਿਆਲ’ ਰੱਖ ਕੇ ਵਾਤਾਵਰਣ ਨੂੰ ਬਚਾਉਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸਨਰ ਨੇ ਜੀ ਆਇਆਂ ਦੇ ਸ਼ਬਦਾਂ ਨਾਲ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਪਾਣੀ ਬਚਾਉਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਚਲਾਈਆਂ ਜਾ ਰਹੀਆਂ ਮੁਹਿੰਮਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਡਾ. ਸਰਬਜੀਤ ਸਿੰਘ ਔਲਖ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਵਾਸਤੇ ਹਾੜ•ੀ ਦੀਆਂ ਫਸਲਾਂ ਦੇ ਬੀਜਾਂ ਦੀ ਵੰਡ ਲਈ ਸਿੰਗਲ ਵਿੰਡੋ ਸਿਸਟਮ ਸ਼ਰੂ ਕੀਤਾ ਗਿਆ ਜਿਸ ਸਦਕਾ ਕਿਸਾਨਾਂ ਨੂੰ ਇੱਕੋ ਹੀ ਖਿੜਕੀ ਤੋਂ ਸਾਰੇ ਬੀਜ ਉਪਲਬਧ ਕਰਵਾਏ ਜਾਣਗੇ।

ਇਸ ਮੌਕੇ ਡਾ. ਰਮਿੰਦਰ ਸਿੰਘ ਧੰਜੂ, ਮੁੱਖ ਖੇਤੀਬਾੜੀ ਅਫਸਰ, ਗੁਰਦਾਸਪੁਰ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ, ਸਬਸਿਡੀਆਂ ਅਤੇ ਸਿਖਲਾਈਆਂ ਬਾਰੇ ਵੀ ਚਾਨਣਾ ਪਾਇਆ। ਡਾ. ਸ਼ਹਿਬਾਜ ਸਿੰਘ ਚੀਮਾ ਨੇ ਵੀ ਖੇਤੀਬਾੜੀ ਨੁਕਤਿਆਂ ਸਬੰਧੀ ਚਾਨਣਾ ਪਾਇਆ।

ਇਸ ਮੌਕੇ ਅਗਾਂਹਵਧੂ ਕਿਸਾਨਾਂ ਨੇ ਪੰਜਾਬ ਸਰਕਾਰ ਵਲੋਂ ਵਰਚੁਅਲ ਕਿਸਾਨ ਮੇਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤੀਬਾੜੀ ਮਾਹਿਰਾਂ ਦੀ ਵਿਚਾਰਾਂ ਨਾਲ ਉਨਾਂ ਨੂੰ ਖੇਤੀ ਕਰਨ ਵਿਚ ਵੱਡੀ ਸਹਾਇਤਾ ਮਿਲੇਗੀ।

ਇਸ ਮੇਲੇ ਵਿੱਚ ਸ. ਤੇਜਿੰਦਰਪਾਲ ਸਿੰਘ ਸੰਧੂਵਧੀਕ ਡਿਪਟੀ ਕਮਿਸ਼ਨਰ (ਜ), ਸ. ਸਕੱਤਰ ਸਿੰਘ ਬੱਲ, ਐਸ.ਡੀ.ਐਮ. ਗੁਰਦਾਸਪੁਰ, ਰਣਧੀਰ ਠਾਕੁਰ, ਐਗਰੀਕਲਚਰ ਅਫਸਰ ਅਤੇ ਸ. ਸ਼ਹਿਬਾਜ ਸਿੰਘ ਚੀਮਾ, ਏ.ਡੀ.ਓ. ਸ੍ਰੀਮਤੀ ਅਮਨਦੀਪ ਕੋਰ ਰੰਧਾਵਾ ਮਹਿਲਾ ਪ੍ਰਧਾਨ ਜ਼ਿਲਾ ਕਾਂਗਰਸ, ਸਿਕੰਦਰ ਸਿੰਘ ਪੀਏ ਨੇ ਵੀ ਭਾਗ ਲਿਆ। ਇਸ ਮੌਕੇ ਅਗਾਂਹ ਵਧੂ ਕਿਸਾਨ ਪਲਵਿੰਦਰ ਸਿੰਘ ਸਹਾਰੀ, ਗੁਰਦਿਆਲ ਸਿੰਘ, ਕੈਪਟਨ ਕਸ਼ਮੀਰ ਸਿੰਘ ਅਤੇ ਡਾ. ਰਵਿੰਦਰ ਸਿੰਘ ਛੀਨਾ, ਸਹਿਯੋਗੀ ਪ੍ਰੋਫੈਸਰ (ਖੇਤੀਬਾੜੀ ਮਸ਼ੀਨਰੀ) ਨੇ ਵੀ ਝੋਨੇ ਦੀ ਪਰਾਲੀ ਸਾਂਭਣ ਦੇ ਤਜ਼ਰਬੇ ਸਾਂਝੇ ਕੀਤੇ। ਇਸ ਮੌਕੇ ਡਾ. ਸਰਬਜੀਤ ਸਿੰਘ ਔਲਖ, ਸਹਿਯੋਗੀ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਨੇ ਸ਼ਿਰਕਤ ਕਰ ਰਹੇ ਮੁੱਖ ਮਹਿਮਾਨ, ਵਿਸ਼ੇਸ ਮਹਿਮਾਨ ਅਤੇ ਸ਼ਿਰਕਤ ਕਰ ਰਹੇ ਲੋਕਾਂ ਦਾ ਧੰਨਵਾਦ ਕੀਤਾ।

Written By
The Punjab Wire