9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦੀ ਲਿਖਤੀ ਸਹਿਮਤੀ ਤੋਂ ਬਾਅਦ ਹੀ ਕੰਟੇਨਮੈਂਟ ਜ਼ੋਨ ਦੇ ਖੇਤਰਾਂ ਤੋਂ ਬਾਹਰ ਸਕੂਲ ਜਾਣ ਦੀ ਆਗਿਆ
ਗੁਰਦਾਸਪੁਰ, 20 ਸਤੰਬਰ (ਮੰਨਨ ਸੈਣੀ )। ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨਲੌਕ-4 ਤਹਿਤ ਜ਼ਿਲੇ ਵਿਚ 31 ਅਗਸਤ 2020 ਨੂੰ 144 ਸੀ.ਆਰ.ਪੀ,ਪੀ ਤਹਿਤ ਹੁਕਮ ਲਾਗੂ ਕੀਤੇ ਗਏ ਸਨ ਅਤੇ 09 ਸਤੰਬਰ 2020 ਨੂੰ ਸ਼ਹਿਰੀ ਖੇਤਰ ਵਿਚ ਵਾਧੂ ਪਾਬੰਦੀਆਂ ਲਗਾਈਆਂ ਗਈਆਂ ਸਨ। ਵਿਸ਼ੇਸ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਵਲੋਂ 21 ਸਤੰਬਰ 2020 ਨੂੰ ਕੁਝ ਗਤੀਵਿਧੀਆਂ ਕਰਨ ਸਬੰਧੀ ਪਹਿਲੇ ਦਿਤੇ ਹੁਕਮਾਂ ਤਹਿਤ 19 ਸਤੰਬਰ 2020 ਨੂੰ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਸਨ। ਇਸ ਲਈ ਵਿਸ਼ੇਸ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਵਲੋਂ ਜਾਰੀ ਗਾਈਡਲਾਈਨਜ਼ ਤਹਿਤ ਪਹਿਲਾਂ ਜਾਰੀ ਕੀਤੇ ਹੁਕਮਾਂ ਵਿਚ ਕੁਝ ਤਬਦੀਲੀ (partial modification) ਕਰਦੇ ਹੋਏ ਜਿਲੇ ਗੁਰਦਾਸਪੁਰ ਅੰਦਰ ਡਿਜਾਸਟਰ ਮੈਨਜੇਮੈਂਟ ਐਕਟ 2005 ਅਤੇ 1973 ਦੀ ਧਾਰਾ 144 ਸੀ.ਆਰ.ਪੀ.ਸੀ ਹੇਠ ਲਿਖੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ।
ਅਨਲੌਕ-4 ਤਹਿਤ, 21 ਸਤੰਬਰ 2020 ਤੋਂ 30 ਸਤੰਬਰ 2020 ਤਕ ਹੇਠ ਲਿਖੀਆਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ।
1) ਆਨਲਾਈਨ ਡਿਸਟੈਂਸ ਲਰਨਿੰਗ ਦੀ ਆਗਿਆ ਹੋਵੇਗੀ ਅਤੇ ਇਸ ਨੂੰ ਉਤਸ਼ਾਹਿਤ ਵੀ ਕੀਤਾ ਜਾਵੇਗਾ। ਸਕੂਲ, ਕਾਲਜ, ਵਿੱਦਿਅਕ ਅਤੇ ਕੋਚਿੰਗ ਸੰਸਥਾਵਾਂ ਪਹਿਲਾਂ ਦੀ ਤਰਾਂ ਵਿਦਿਆਰਥੀਆਂ ਦੀ ਰੈਗਲੂਰ ਕਲਾਸਾਂ ਲਈ ਬੰਦ ਰਹਿਣਗੀਆਂ।
2) 21 ਸਤੰਬਰ 2020 ਤੋਂ ਕੰਟੋਨਮੈਂਟ ਜੌਨ ਤੋਂ ਬਾਹਰ ਦੇ ਸਕੂਲਾਂ ਵਿਚ 50 ਫੀਸਦੀ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੂੰ ਸਕੂਲ ਦੇ ਸਮੇ ਦੌਰਾਨ ਆਨਲਾਈਨ ਟੀਚਿੰਗ/ ਟੈਲੀ ਕਾਊਸਲਿੰਗ ਲਈ ਸਿਹਤ ਵਿਭਾਗ ਵੱਲੋ ਜਾਰੀ ਹੋਈਆਂ ਐਸ.ਓ.ਪੀ.(ਸਟੈਡਰਡ ਓਪਰੇਟਿੰਗ ਪ੍ਰੋਸੀਜਰ) ਅਨੁਸਾਰ ਬੁਲਾਉਣ ਦੀ ਆਗਿਆ ਹੋਵੇਗੀ।
3) ਕੰਟੋਨਮੈਂਟ ਜੋਨ ਦੇ ਖੇਤਰ ਤੋਂ ਬਾਹਰ ਦੇ ਸਕੂਲਾਂ ਵਿਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ, ਅਧਿਆਪਕਾਂ ਕੋਲੋਂ ਵਾਲੰਟੀਅਰ ਤੌਰ ‘ਤੇ ਗਾਈਡੈਂਸ ਪ੍ਰਾਪਤ ਕਰ ਸਕਦੇ ਹਨ। ਪਰ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ 8 ਸਤੰਬਰ, 2020 ਨੂੰ ਜਾਰੀ ਮਿਆਰੀ ਸੰਚਾਲਨ ਪ੍ਰਕਿਰਿਆ (ਐਸ.ਓ.ਪੀਜ਼) ਮੁਤਾਬਕ 21 ਸਤੰਬਰ, 2020 ਤੋਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ/ਸਰਪ੍ਰਸਤਾਂ ਦੀ ਲਿਖਤੀ ਸਹਿਮਤੀ ਬਾਅਦ ਹੀ ਇਹ ਇਜਾਜ਼ਤ ਦਿੱਤੀ ਜਾਵੇਗੀ।
4) ਰਾਸ਼ਟਰੀ ਹੁਨਰ ਸਿਖਲਾਈ ਸੰਸਥਾਵਾਂ, ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼.), ਕੌਮੀ ਹੁਨਰ ਵਿਕਾਸ ਨਿਗਮ ਜਾਂ ਰਾਜ ਹੁਨਰ ਵਿਕਾਸ ਮਿਸ਼ਨ ਜਾਂ ਭਾਰਤ ਸਰਕਾਰ ਦੇ ਹੋਰ ਮੰਤਰਾਲੇ ਜਾਂ ਰਾਜ ਸਰਕਾਰਾਂ ਤਹਿਤ ਰਜਿਸਟਰਡ ਥੋੜੇ ਸਮੇਂ ਦੇ ਸਿਖਲਾਈ ਕੇਂਦਰਾਂ ਵਿੱਚ ਹੁਨਰ ਜਾਂ ਉੱਦਮੀ ਸਿਖਲਾਈ ਦੀ ਆਗਿਆ ਦੇਣ ਸਬੰਧੀ ਵਿਸਥਾਰਤ ਨਿਰਦੇਸ਼ ਜਾਰੀ ਕੀਤੇ ਹਨ। ਇਸੇ ਤਰ•ਾਂ ਨੈਸ਼ਨਲ ਇੰਸਟੀਟਿਊਟ ਫਾਰ ਇੰਟਰਪ੍ਰਨਿਉਰਸ਼ਿਪ ਐਂਡ ਸਮਾਲ ਬਿਜ਼ਨਸ ਡਿਵੈਲਪਮੈਂਟਜ਼ (ਐਨ.ਆਈ.ਈ.ਐੱਸ.ਬੀ.ਯੂ.ਡੀ.),ਇੰਡੀਅਨ ਇੰਸਟੀਟਿਊਟ ਆਫ ਇੰਟਰਪ੍ਰਨਿਉਰਸ਼ਿਪ (ਆਈ.ਆਈ.ਈ) ਅਤੇ ਉਨ•ਾਂ ਦੇ ਸਿਖਲਾਈ ਦੇਣ ਵਾਲਿਆਂ ਨੂੰ 21 ਸਤੰਬਰ, 2020 ਤੋਂ ਆਪਣੀਆਂ ਗਤੀਵਿਧੀਆਂ ਲਈ ਨਿਰਧਾਰਤ ਐਸ.ਓ.ਪੀ.ਜ਼ ਦੀ ਸਖਤੀ ਨਾਲ ਪਾਲਣ ਕਰਨ ਲਈ ਮੰਜ਼ੂਰੀ ਦਿੱਤੀ ਗਈ ਹੈ।
5) ਉੱਚ ਵਿਦਿੱਅਕ ਸੰਸਥਾਵਾਂ ਨੂੰ ਰੀਸਰਚ ਸਕੋਲਰ (ਪੀ.ਐਚ.ਡੀ.) ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਕੇਵਲ ਟੈਕਨੀਕਲ ਅਤੇ ਪ੍ਰੋਫੈਸ਼ਨਲ ਪ੍ਰੋਗਰਾਮ, ਜਿੰਨ•ਾਂ ਲਈ ਲੈਬਾਰਟਰੀ/ਪ੍ਰਯੋਗਸ਼ਾਲਾਵਾਂ ਦੀ ਜਰੂਰਤ ਹੈ, ਨੂੰ ਖੋਲ•ਣ ਦੀ ਆਗਿਆ ਹੋਵੇਗੀ।
6) ਓਪਨ ਏਅਰ ਥੀਏਟਰਾਂ ਨੂੰ ਸਮਾਜਿਕ ਦੂਰੀ ਅਤੇ ਮਾਸਕ ਦੀ ਵਰਤੋ ਕਰਦੇ ਹੋਏ ਖੁੱਲ•ਣ ਦੀ ਆਗਿਆ ਹੋਵੇਗੀ। ਸਿਨੇਮਾ ਹਾਲ, ਸਵੀਮਿੰਗ ਪਾਰਕ, ਥੀਏਟਰ ਅਤੇ ਅਜਿਹੇ ਹੋਰ ਸਥਾਨ ਬੰਦ ਰਹਿਣਗੇ।
ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਦੇ ਮਕਸਦ ਨਾਲ ਜ਼ਿਲ•ੇ ਗੁਰਦਾਸਪੁਰ ਅੰਦਰ 31 ਅਗਸਤ 2020 ਅਤੇ 09 ਸਤੰਬਰ 2020 ਨੂੰ ਜਾਰੀ ਕੀਤੇ ਹੁਕਮ ਜਿਸ ਤਹਿਤ ਸ਼ਹਿਰੀ ਖੇਤਰ ਵਿਚ ਵਾਧੂ ਪਾਬੰਦੀਆਂ ਲਗਾਈਆਂ ਸਨ, ਜਿਸ ਤਹਿਤ ਐਤਵਾਰ ਨੂੰ ਕਰਫਿਊ ਜਾਰੀ ਰਹੇਗਾ ਅਤੇ ਪਾਬੰਦੀਆਂ ਲਾਗੂ ਰਹਿਣਗੀਆਂ।
penal provisions:
ਅਗਰ ਕੋਈ ਵਿਅਕਤੀ ਲਾਕ ਡਾਊਨ ਜਾਂ ਉੱਪਰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ The disaster management Act, 2005 ਦੇ ਸੈਕਸ਼ਨ 51 ਤੋਂ 60 ਅਧੀਨ ਅਤੇ ਆਈ.ਪੀ.ਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਹੁਕਮ 21 ਸਤੰਬਰ 2020 ਤੋਂ ਲਾਗੂ ਹੋਣਗੇ।