ਵਿਧਾਇਕ ਪਾਹੜਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਪਿੰਡ ਗੋਤ ਪੋਖਰ ਦੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ

ਗੁਰਦਾਸਪੁਰ, 2 ਅਕਤੂਬਰ (ਮੰਨਨ ਸੈਣੀ )। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ 750 ਨਵੇਂ ਖੇਡ ਸਟੇਡੀਅਮ ਅਤੇ ਖੇਡ ਮੈਦਾਨ ਦੇ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਅਤੇ 150 ਉਸਾਰੇ ਗਏ ਖੇਡ ਸਟੇਡੀਅਮ ਦੇ ਆਨਲਾਈਨ ਉਦਘਾਟਨ ਕੀਤੇ ਗਏ। ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਪਿੰਡ ਗੋਤ ਪੋਖਰ ਵਿਖੇ ਉਸਾਰੇ ਗਏ ਸਟੇਡੀਅਮ ਦਾ ਉਦਘਾਟਨ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਕੀਤਾ ਗਿਆ। ਇਸ ਮੌਕੇ ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਪੁਰ, ਚੇਅਰਮੈਨ ਗੁਰਮੀਤ ਸਿੰਘ ਪਾਹੜਾ , ਹਰਜਿੰਦਰ ਸਿੰਘ ਸਰਪੰਚ ਪਿੰਡ ਗੋਤ ਪੋਖਰ, ਐਡਵੋਕੈਟ ਬਲਜੀਤ ਸਿੰਘ ਪਾਹੜਾ, ਸੁਖਜਿੰਦਰ ਸਿੰਘ ਬੀਡੀਪੀਓ ਗੁਰਦਾਸਪੁਰ ਸਮੇਤ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਮੋਜੂਦ ਸਨ।

ਵਿਧਾਇਕ ਪਾਹੜਾ ਵਲੋਂ ਖੇਡ ਸਟੇਡੀਅਮ ਦਾ ਉਦਘਾਟਨ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੂਬੇ ਭਰ ਅੰਦਰ ਬਣਾਏ ਜਾਣ ਵਾਲੇ ਅਤੇ ਉਸਾਰੇ ਗਏ ਖੇਡ ਸਟੇਡੀਅਮ ਦੇ ਉਦਘਾਟਨ ਕਰਨ ਤੋਂ ਪਹਿਲਾਂ ਆਨਲਾਈਨ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ ਤੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਤੇ ਵਿਕਾਸ ਕਾਰਜ ਤੇਜ਼ਗਤੀ ਨਾਲ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪਾਹੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਹਲਕੇ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ ਅਤੇ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਗੋਤ ਪੋਖਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅਤਿ ਆਧੁਨਿਕ ਕਿਸਮ ਦੇ ਖੇਡ ਸਟੇਡੀਅਮ ਦੀ ਉਸਾਰੀ ਕਰਵਾਈ ਗਈ ਹੈ। ਸਟੇਡੀਅਮ ਵਿਚ ਜਿੰਮ, 400 ਮੀਟਰ ਦਾ ਟਰੈਕ, ਬੱਚਿਆਂ ਦੇ ਖੇਡਣ ਲਈ ਪਘੂੰੜੇ , ਇੰਟਰਲਾਕ ਟਾਇਲ ਆਦਿ ਲਗਾਈ ਗਈ ਹੈ ਅਤੇ ਚਾਰਦਿਵਾਰੀ ਕੀਤੀ ਗਈ ਹੈ। ਉਨਾਂ ਖੇਡ ਸਟੇਡੀਅਮ ਦੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਪ੍ਰਧਾਨ ਪੰਜਾਬ ਕਾਂਗਰਸ ਪਾਰਟੀ ਅਤੇ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਦਾ ਧੰਨਵਾਦ ਕੀਤਾ।

ਵਿਧਾਇਕ ਪਾਹੜਾ ਨੇ ਅੱਗੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜਿਥੇ ਕੋਰਨਾ ਵਿਰੁੱਧ ਠੋਸ ਉਪਰਾਲੇ ਕੀਤੇ ਗਏ, ਉਥੇ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਵਿਚ ਕੋਈ ਖੜੋਤ ਨਹੀਂ ਆਉਣ ਦਿੱਤੀ ਗਈ ਤੇ ਵਿਕਾਸ ਕਾਰਜ ਤੇਜਗਤੀ ਨਾਲ ਕੀਤੇ ਜਾ ਰਹੇ ਹਨ। ਹਲਕੇ ਗੁਰਦਾਸਪੁਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਸ. ਪਾਹੜਾ ਨੇ ਦੱਸਿਆ ਕਿ ਹਲਕੇ ਅੰਦਰ 06 ਵੱਡ ਆਕਾਰੀ ਖੇਡ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸਦੇ ਕਰੀਬ 90 ਫੀਸਦ ਕੰਮ ਮੁਕੰਮਲ ਹੋ ਗਏ ਹਨ। ਇਸ ਤੋਂ ਇਲਾਵਾ ਕਰੀਬ 35 ਪਿੰਡਾਂ ਅੰਦਰ ਹੋਰ ਖੇਡ ਸਟੇਡੀਅਮ ਦੇ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਗਏ ਹਨ। ਪਿੰਡਾਂ ਅੰਦਰ ਸਟਰੀਟ ਲਾਈਟਾਂ ਅਕੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਬਿਨਾਂ ਪੱਖਪਾਤ ਦੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਦੁਹਰਾਇਆ ਕਿ ਹਲਕੇ ਗੁਰਦਾਸਪੁਰ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕੇ ਬਣਾਇਆ ਜਾਵੇਗਾ ਤੇ ਵਿਕਾਸ ਕਾਰਜਾਂ ਲਈ ਗਰਾਂਟ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਅੱਜ ਜ਼ਿਲੇ ਅੰਦਰ ਪਿੰਡ ਖੋਖਰ ਫੋਜੀਆਂ (ਬਟਾਲਾ), ਧਿਆਨਪੁਰ (ਡੇਰਾ ਬਾਬਾ ਨਾਨਕ), ਘੁੰਮਣ ਕਲਾਂ (ਧਾਰੀਵਾਲ), ਅਵਾਂਖਾ (ਦੀਨਾਨਗਰ), ਮਜੀਠੀ (ਦੋਰਾਂਗਲਾ), ਖਹਿਰਾ ਕਲਾਂ (ਫਤਿਹਗੜ• ਚੂੜੀਆਂ), ਭੈਣੀ ਮੈਣੀ ਖਾਂ (ਕਾਹਨੂੰਵਾਨ), ਮਾਨੇਪੁਰ (ਕਲਾਨੋਰ). ਕਾਹਲਵਾਂ (ਕਾਦੀਆਂ) ਅਤੇ ਪਿੰਡ ਭਗਤਪੁਰ (ਬਲਾਕ ਸ੍ਰੀ ਹਰਗੋਬਿੰਦਪੁਰ) ਵਿਖੇ ਖੇਡ ਸਟੇਡੀਅਮਾਂ ਦੇ ਉਦਘਾਟਨ ਕੀਤੇ ਗਏ।

Coronavirus Update (Live)

Coronavirus Update

error: Content is protected !!