CORONA ਗੁਰਦਾਸਪੁਰ

ਕੋਰੋਨਾ ਟੈਸਟਿੰਗ ਲਈ ਸਿਹਤ ਵਿਭਾਗ ਦੀ ਟੀਮ ਰਾਈਸ ਮਿੱਲ ਪੁੱਜੀ-ਕਾਮਿਆਂ ਦੇ ਕੋਰੋਨਾ ਟੈਸਟ ਕੀਤੇ

ਕੋਰੋਨਾ ਟੈਸਟਿੰਗ ਲਈ ਸਿਹਤ ਵਿਭਾਗ ਦੀ ਟੀਮ ਰਾਈਸ ਮਿੱਲ ਪੁੱਜੀ-ਕਾਮਿਆਂ ਦੇ ਕੋਰੋਨਾ ਟੈਸਟ ਕੀਤੇ
  • PublishedOctober 4, 2020

ਗੁਰਦਾਸਪੁਰ, 4 ਅਕਤੂਬਰ (ਮੰਨਨ ਸੈਣੀ)।ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਜ਼ਿਲ•ੇ ਭਰ ਅੰਦਰ ਕੋਰੋਨਾ ਟੈਸਟਿੰਗ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ , ਜਿਸ ਦੇ ਚੱਲਦਿਆਂ ਡਾ. ਲਖਵਿੰਦਰ ਸਿੰਘ ਅਠਵਾਲ ਐਸ.ਐਮ.ਓ ਕਲਾਨੋਰ, ਦੀ ਅਗਵਾਈ ਹੇਠ ਸਿਹਤ ਟੀਮ, ਰਾਈਸ ਮਿੱਲ ਕਲਾਨੋਰ, ਹਕੀਮਪੁਰ ਰੋਡ ਵਿਖੇ ਪੁਹੰਚੀ ਤੇ ਵਿਸ਼ੇਸ ਕੈਂਪ ਲਗਾ ਕੇ ਰਾਈਸ਼ ਮਿੱਲ ਵਿਚ ਕੰਮ ਕਰਕੇ ਕਾਮਿਆਂ ਦੇ ਕੋਰੋਨਾ ਟੈਸਟ ਕੀਤੇ ਗਏ।

ਇਸ ਮੌਕੇ ਗੱਲਬਾਤ ਦੌਰਾਨ ਡਾ. ਅਠਵਾਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡ, ਕਸਬਿਆਂ, ਡੇਰਿਆਂ ਤੇ ਭੱਠਿਆਂ ਆਦਿ ਤੇ ਕੋਰਨਾ ਟੈਸਟਿੰਗ ਲਗਾਤਾਰ ਕੀਤੀ ਜਾ ਰਹੀ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਲੋਕਾਂ ਵਲੋਂ ਕੋਰਨਾ ਟੈਸਟਿੰਗ ਕਰਵਾਣ ਵਿਚ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਲੋਕ ਕੋਰੋਨਾ ਟੈਸਟ ਕਰਵਾ ਰਹੇ ਹਨ। ਉਨਾਂ ਰਾਈਸ ਮਿੱਲ ਦੇ ਮਾਲਕ ਅਤੇ ਮਜਦੂਰਾਂ ਦਾ ਸਹਿਯੋਗ ਕਰਨ ਲਈ ਧੰਨਵਾਦ ਕੀਤਾ।

ਇਸ ਮੌਕੇ ਰਾਈਸ ਮਿੱਲ ਵਿਖੇ ਇੰਚਾਰਜ ਰਾਵਤ ਨੇ ਦੱਸਿਆ ਕਿ ਸਾਨੂੰ ਕੋਰੋਨਾ ਟੈਸਟਿੰਗ ਜਰੂਰੀ ਕਰਵਾਉਣੀ ਚਾਹੀਦੀ ਹੈ। ਇਹ ਸਾਡੀ ਆਪਣੀ, ਪਰਿਵਾਰ ਤੇ ਸਮਾਜ ਦੀ ਭਲਾਈ ਲਈ ਬਹੁਤ ਜਰੂਰੀ ਹੈ। ਉਸਨੇ ਸਿਹਤ ਵਿਭਾਗ ਦੀ ਟੀਮ ਨਾਲ ਪੂਰਨ ਸਹਿਯੋਗ ਕਰਦਿਆਂ ਸਾਰੇ ਮਜਦੂਰਾਂ ਦੇ ਟੈਸਟ ਕਰਵਾਏ।

ਡਾ. ਅਠਵਾਲ ਨੇ ਅੱਗੇ ਦੱਸਿਆ ਕਿ ਜੇਕਰ ਲੋਕਾਂ ਵੱਲੋਂ ਕੋਰੋਨਾ ਦੇ ਸ਼ੁਰੂਆਤੀ ਲੱਛਣਾਂ ਜਿਨਾਂ ਵਿੱਚ ਹਲਕਾ ਗਲਾ ਖਰਾਬ ਹੋਣਾ, ਬੁਖਾਰ, ਖਾਂਸੀ, ਸਰੀਰਕ ਦਰਦ ਅਤੇ ਸਾਧਾਰਨ ਕਮਜੋਰੀ ਮਹਿਸੂਸ ਹੋਣਾ ਆਦਿ ਸ਼ਾਮਿਲ ਹਨ ਤਾਂ ਉਸ ਮੌਕੇ ਹੀ ਕੋਰੋਨਾ ਦੀ ਜਾਂਚ ਕਰਵਾਈ ਜਾਵੇ ਤਾਂ ਇਸ ਨਾਲ ਨਾ ਕੇਵਲ ਕੋਰੋਨਾ ਦੇ ਫੈਲਾਅ ਨੂੰ ਘੱਟ ਕੀਤਾ ਜਾ ਸਕਦਾ ਹੈ ਸਗੋਂ ਸਮੇ ਸਿਰ ਢੁੱਕਵੀਂ ਡਾਕਟਰੀ ਸਹਾਇਤਾ ਮਿਲਣ ਨਾਲ ਮੋਤ ਦਰ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੇ ਸ਼ਰੂਆਤੀ ਲੱਛਣ ਹੋਣ ਤਾਂ ਨਜਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ ਜਿੱਥੇ ਕੋਰੋਨਾ ਰੋਗ ਟੈਸਟ(ਆਰ.ਟੀ.ਅਸੀ.ਪੀ.ਆਰ ਅਤੇ ਰੈਪਿਡ ਐਂਟੀਜਨ ਟੈਸਟ) ਮੁਫਤ ਕੀਤੇ ਜਾਂਦੇ ਹਨ ਅਤੇ ਸਰਕਾਰ ਵੱਲੋਂ ਪ੍ਰਾਪਤ ਗਾਈਡ ਲਾਈਨਜ਼ ਅਨੁਸਾਰ ਟਰੂਨੈਟ ਟੈਸਟ ਵੀ ਉਪਲੱਬਧ ਹੈ। ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੋਜ਼ਟਿਵ ਆਉਂਦੀ ਹੈ ਥਾਂ ਉਹ ਘਰ ਏਕਾਂਤਵਾਸ ਹੋ ਸਕਦਾ ਹੈ। ਟੈਸਟ ਪਾਜ਼ਟਿਵ ਹੋਣ ਤੇ ਸਮੁੱਚਾ ਇਲਾਜ਼ ਮੁਫਤ ਮੁਹੱਈਆ ਕਰਵਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਲੋਕ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ ਅਤੇ ਅਫਵਾਹਾਂ ਤੋਂ ਸੁਚੇਤ ਰਹਿਣ।

Written By
The Punjab Wire