Close

Recent Posts

CORONA ਗੁਰਦਾਸਪੁਰ ਪੰਜਾਬ

ਕੈਬਨਿਟ ਮੰਤਰੀ ਅਰੁਨਾ ਚੌਧਰੀ ਵੱਲੋਂ ਪੰਚਾਇਤਾਂ ਨੂੰ ਪਰਾਲੀ ਫੂਕਣ ਦੇ ਰੁਝਾਨ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੀ ਅਪੀਲ

ਕੈਬਨਿਟ ਮੰਤਰੀ ਅਰੁਨਾ ਚੌਧਰੀ ਵੱਲੋਂ ਪੰਚਾਇਤਾਂ ਨੂੰ ਪਰਾਲੀ ਫੂਕਣ ਦੇ ਰੁਝਾਨ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੀ ਅਪੀਲ
  • PublishedOctober 9, 2020

ਫ਼ਸਲਾਂ ਦੀ ਰਹਿੰਦ-ਖੂੰਹਦ ਵਿਰੁੱਧ ਮਤੇ ਪਾਸ ਕਰਨ ਲਈ ਕਿਹਾ

ਗੁਰਦਾਸਪੁਰ,9 ਅਕਤੂਬਰ (ਮੰਨਨ ਸੈਣੀ )। ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਸੂਬੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਇਸ ਖ਼ਤਰੇ ਤੋਂ ਲੋਕਾਂ ਦਾ ਬਚਾਅ ਕਰਨ ਦੀ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ ਕਿਉਂਕਿ ਇਹ ਰੁਝਾਨ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨੂੰ ਹੋਰ ਵਿਗਾੜੇਗਾ।ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਬੇ ਨੂੰ ਪਰਾਲੀ ਫੂਕਣ ਦੇ ਰੁਝਾਨ ਤੋਂ ਬਿਲਕੁਲ ਮੁਕਤ ਕਰਨ ਦੀ ਅਪੀਲ ਉਤੇ ਕਈ ਪੰਚਾਇਤਾਂ ਅਣਥੱਕ ਮਿਹਨਤ ਕਰ ਰਹੀਆਂ ਹਨ ਅਤੇ ਉਨਾਂ ਨੇ ਪਰਾਲੀ ਫੂਕਣ ਦੇ ਖ਼ਤਰੇ ਖ਼ਿਲਾਫ਼ ਮਤੇ ਪਾਸ ਕੀਤੇ ਹਨ ਪਰ ਜੇ ਸਾਨੂੰ ਇਸ ਖ਼ਤਰੇ ਨੂੰ ਜੜ•ੋਂ ਖ਼ਤਮ ਕਰਨਾ ਹੈ ਤਾਂ ਸਾਰੀਆਂ ਪੰਚਾਇਤਾਂ ਨੂੰ ਇਸ ਖ਼ਤਰੇ ਨੂੰ ਖ਼ਤਮ ਕਰਨ ਦਾ ਅਹਿਦ ਲੈਂਦਿਆਂ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਪਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਤੋਂ ਇਹ ਪ੍ਰਮਾਣਿਕ ਤੱਥ ਹੈ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ•ਾਂ ਕਿਹਾ ਕਿ ਇਸ ਨਾਲ ਪ੍ਰਤੀ ਏਕੜ ਝਾੜ 9 ਫ਼ੀਸਦੀ ਵਧਦਾ ਹੈ, ਜੋ ਤਕਰੀਬਨ ਦੋ ਕੁਇੰਟਲ ਬਣਦਾ ਹੈ। ਉਨ•ਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਵਾਹੁਣ ਲਈ ਕਿਸਾਨਾਂ ਨੂੰ ਪ੍ਰਤੀ ਏਕੜ 1400 ਤੋਂ 1700 ਰੁਪਏ ਵਿੱਚ ਮਸ਼ੀਨਰੀ ਕਿਰਾਏ ਉਤੇ ਮਿਲਦੀ ਹੈ। ਕਿਸਾਨਾਂ ਨੂੰ ਵਡੇਰੇ ਜਨਤਕ ਹਿੱਤ ਲਈ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਖ਼ਤਰੇ ਨੂੰ ਰੋਕਣ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਹੂ-ਬਹੂ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਪਰਾਲੀ ਦੀ ਸਟੋਰੇਜ ਲਈ ਵਿਆਪਕ ਪ੍ਰਬੰਧ ਕੀਤੇ ਹਨ। ਇਸ ਤੋਂ ਇਲਾਵਾ ਪਿੰਡ ਪੱਧਰ ਉਤੇ ਨੋਡਲ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ, ਜਿਹੜੇ ਇਸ ਰੁਝਾਨ ਦੇ ਮੁਕੰਮਲ ਖ਼ਾਤਮੇ ਲਈ ਪ੍ਰਭਾਵਸ਼ਾਲੀ ਤਰੀਕੇ ਨਾਲ ਕੰਮ ਕਰ ਰਹੇ ਹਨ ਅਤੇ ਪਰਾਲੀ ਫੂਕਣ ਦੀਆਂ ਘਟਨਾਵਾਂ ਬਾਰੇ ਵੀ ਤੁਰੰਤ ਰਿਪੋਰਟ ਦੇ ਰਹੇ ਹਨ। ਉਨ•ਾਂ ਕਿਹਾ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਪਿੰਡਾਂ ਵਿੱਚ ਸ਼ਾਮਲਾਟ, ਗਊਸ਼ਾਲਾਵਾਂ ਅਤੇ ਹੋਰ ਢੁਕਵੀਆਂ ਥਾਵਾਂ ਉਤੇ ਬਾਸਮਤੀ ਦੀ ਪਰਾਲੀ ਰੱਖਣ ਲਈ ਪ੍ਰਬੰਧ ਕੀਤੇ ਗਏ ਹਨ। ਇਸ ਪਰਾਲੀ ਦੀ ਵਰਤੋਂ ਕੋਈ ਵੀ ਪਸ਼ੂਆਂ ਦੇ ਚਾਰੇ ਲਈ ਕਰ ਸਕਦਾ ਹੈ। ਇਸ ਤੋਂ ਇਲਾਵਾ ਇਹ ਨੋਡਲ ਅਫ਼ਸਰ ਆਪਣੇ ਸਬੰਧਤ ਜ਼ਿਲਿ•ਆਂ ਵਿੱਚ ਕਿਸਾਨਾਂ ਨੂੰ ਜਾਣਕਾਰੀ ਦੇਣ, ਸਿੱਖਿਅਤ ਕਰਨ ਦੇ ਨਾਲ-ਨਾਲ ਉਨ•ਾਂ ਨਾਲ ਤਾਲਮੇਲ ਰੱਖ ਰਹੇ ਹਨ ਤਾਂ ਕਿ ਇਸ ਜਾਗਰੂਕਤਾ ਪ੍ਰੋਗਰਾਮ ਤੋਂ ਕੋਈ ਵੀ ਕਿਸਾਨ ਵਾਂਝਾ ਨਾ ਰਹੇ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਚਾਇਤਾਂ ਇਹ ਗੱਲ ਵੀ ਯਕੀਨੀ ਬਣਾਉਣ ਕਿ ਸਿਰਫ਼ ਐਸ.ਐਮ.ਐਸ. ਲੱਗੀਆਂ ਕੰਬਾਈਨਾਂ ਨਾਲ ਹੀ ਝੋਨੇ ਦੀ ਕਟਾਈ ਹੋਵੇ ਅਤੇ ਜੇ ਇਸ ਦੀ ਉਲੰਘਣਾ ਹੁੰਦੀ ਹੈ ਤਾਂ ਤੁਰੰਤ ਪੁਲਿਸ ਤੇ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ ਕਿਉਂਕਿ ਇਸ ਦਾ ਮਨੁੱਖੀ ਸਿਹਤ ਖ਼ਾਸ ਕਰ ਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉਤੇ ਬਹੁਤ ਮਾੜਾ ਅਸਰ ਪੈਂਦਾ ਹੈ। ਕੋਰੋਨਾ ਮਹਾਂਮਾਰੀ ਦੇ ਮੁਸ਼ਕਲ ਹਾਲਾਤ ਵਿੱਚ ਪਰਾਲੀ ਫੂਕਣ ਨਾਲ ਵਾਤਾਵਰਣ ਉਤੇ ਪੈਣ ਵਾਲਾ ਮਾੜਾ ਪ੍ਰਭਾਵ ਵੱਧ ਨੁਕਸਾਨਦੇਹ ਸਾਬਤ ਹੋਵੇਗਾ।

Written By
The Punjab Wire