ਡੇਅਰੀ ਵਿਕਾਸ ਵਿਭਾਗ 19 ਅਕਤੂਬਰ ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨ-ਲਾਈਨ ਸਿਖਲਾਈ ਦੇਣ ਲਈ ਬੈਚ ਸ਼ੁਰੂ ਕਰੇਗਾ
ਗੁਰਦਾਸਪੁਰ, 9 ਅਕਤੂਬਰ ( ਮੰਨਨ ਸੈਣੀ )। ਕੋਵਿਡ-19 ਮਹਾਂਮਾਰੀ ਦੇ ਕਾਰਨ ਜਿੱਥੇ ਦੇਸ਼ ਦੇ ਅਰਥ ਵਿਵਸਥਾ ਉੱਤੇ ਮਾੜਾ ਅਸਰ ਪਿਆ ਹੈ, ਉਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੌਤ ਆਈ ਹੈ। ਸਮਾਜਿਕ ਦੂਰੀ ਅਤੇ ਇੱਕਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋ ਚਲਾਈਆਂ ਜਾਂਦੀਆਂ ਸਿਖਲਾਈਆਂ ਉੱਤੇ ਵੀ ਅਸਰ ਪਿਆ ਹੈ। ਇਸ ਖੜੌਤ ਨੂੰ ਤੋੜਨ ਲਈ ਹੁਣ ਡੇਅਰੀ ਵਿਕਾਸ ਵਿਭਾਗ 19 ਅਕਤੂਬਰ 2020 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨ-ਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕਰੇਗਾ। ਇਸ ਬਾਰੇ ਜਾਣਕਾਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ, ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਅ ਵਿਭਾਗ ਪੰਜਾਬ ਨੇ ਦਿੱਤੀ।
ਕੈਬਨਿਟ ਮੰਤਰੀ ਸ. ਬਾਦਵਾ ਨੇ ਅੱਗੇ ਕਿਹਾ ਕਿ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ।ਦੁਧਾਰੂ ਪਸ਼ੂਆਂ ਦੀ ਖਰੀਦ ਤੋ ਲੈ ਕੇ ਰੱਖ ਰਖਾਓ,ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ 19 ਮਹਾਂਮਾਰੀ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨਾਂ/ਦੁੱਧ ਉਤਪਾਦਕਾਂ ਦੀ ਸਹੂਲਤ ਲਈ ਮੁੜ ਤੋਂ ਇਹ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਘਰ ਬੈਠ ਕੇ ਸਿਖਲਾਈ ਪ੍ਰਾਤ ਕਰਨ ਲਈ ਸ਼ੁਰੂ ਕੀਤੇ ਗਏ ਹਨ।
ਇਸ ਮੌਕੇ ਸ. ਕਰਨੈਲ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਨੇ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਕਿ ਉਹ ਤੁਰੰਤ ਆਪਣੈ ਨੇੜੇ ਦੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਂਦਰ ਜਾਂ ਜਿਲੇ•ੇ ਦੇ ਡਿਪਟੀ ਡਾਇਰੈਕਟਰ ਡੇਅਰੀ ਨਾਲ ਸੰਪਰਕ ਕਰਨ ਅਤੇ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਪਸ਼ੂ ਖਰੀਦਣ ਲਈ ਕਰਜੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸ਼ੈਡ, ਸਿੰਗਲ ਰੋਅ ਫੋਡਰ ਹਾਰਵੈਸਟਰ,ਸੈਲਫ ਪ੍ਰੋਪੈਲਡ ਫੋਰੇਜ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ ,ਆਟੋਮੈਟਿਕ ਸਾਈਲੇਂ ਬੇਲਰ ਕਮ ਰੈਪਰ ਮਸ਼ੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਓ।
ਇਸ ਮੌਕੇ ਸ੍ਰੀ ਬਲਵਿੰਦਰਜੀਤ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਡੇਅਰੀ ਸਿਖਲਾਈ ਕੋਰਸ ਲਈ ਕਾਊਸਲਿੰਗ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ 12 ਅਕਤੂਬਰ 2020 ਨੂੰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਜਿਲਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 50 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ ,ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ 01874-220163 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।