ਗੁਰਦਾਸਪੁਰ, 9 ਅਕਤੂਬਰ । ਪੰਜਾਬ ਸਰਕਾਰ ਵਲੋ ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਦਿੱਤੀਆ ਗਈਆ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਮਿਸ਼ਨ ਘਰ-ਘਰ ਰੋਜ਼ਗਾਰ ਸਕੀਮ ਤਹਿਤ ਜ਼ਿਲਾ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਰਹਿਨਮਾਈ ਹੇਠ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ:217, ਬਲਾਕ -ਬੀ, ਜਿਲਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਪਲੇਸਮੈਟ ਕੈਂਪ ਲਗਾਇਆ ਗਿਆ।
ਰੋਜ਼ਗਾਰ ਮੇਲੇ ਵਿੱਚ ਜਕੜੀਆ ਐਸ਼ੋਸੀਏਟ ਨੇ ਸ਼ਮਲੀਅਤ ਕੀਤੀ । ਕੰਪਨੀ ਵਲੋਂ ਸੇਲਜ਼ ਐਗਜੀਕਿਊਟਵ ਦੀ ਭਰਤੀ ਲਈ ਕੰਪਨੀ ਦੇ ਅਧਿਕਾਰੀ ਪਲੇਸਮੈਂਟ ਕੈਂਪ ਵਿੱਚ ਹਾਜਰ ਹੋਏ । ਕੰਪਨੀ ਵਲੋਂ ਲਈ ਯੋਗਤਾ 10ਵੀ ਤੋਂ 12ਵੀਂ ਪ੍ਰਾਰਥੀਆਂ ਦੀ ਚੋਣ ਕੀਤੀ ਜਾਣੀ ਸੀ । ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 45 ਪ੍ਰਾਰਥੀਆ ਹਾਜਰ ਹੋਏ । ਕੰਪਨੀ ਦੇ ਅਧਿਕਾਰੀ ਵਲੋਂ ਪਲੇਸਮੈਂਟ ਕੈਂਪ ਵਿੱਚ ਹਾਜਰ ਹੋਏ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ । ਇੰਟਰਵਿਊ ਲੈਣ ਉਪਰੰਤ 32 ਪ੍ਰਾਰਥੀਆਂ ਦੀ ਚੋਣ ਕੀਤੀ ਗਈ । ਚੁਣੇ ਗਏ ਪ੍ਰਾਰਥੀਆਂ ਨੂੰ ਮੋਕੇ ਤੇ ਹੀ ਆਫਰ ਲੈਟਰ ਵੰਡੇ ਗਏ । ਕੰਪਨੀ ਦੇ ਅਧਿਕਾਰੀ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ 10000 ਰੁਪਏ ਤਨਖਾਹ ਮੁਹੱਈਆ ਕਰਵਾਈ ਜਾਵੇਗੀ ਅਤੇ ਦਫਤਰ ਵਿੱਚ ਆਏ ਹੋਏ ਪ੍ਰਾਰਥੀਆਂ ਨੂੰ ਕਰੋਨਾ ਵਾਇਰਸ ਤੋਂ ਬਚਣ ਬਾਰੇ ਜਾਣਕਾਰੀ ਵੀ ਦਿੱਤੀ ਗਈ।
ਜਿਲਾਂ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ ਘਰ ਰੋਜਗਾਰ ਸਕੀਮ ਤਹਿਤ ਬੇਰੁਜਗਾਰ ਨੌਜਵਾਨਾਂ ਨੂੰ ਇਹਨਾਂ ਪਲੇਸਮੈਂਟ ਕੈਂਪਾਂ ਦੌਰਾਨ ਰੋਜਗਾਰ ਮੁੱਹਈਆ ਕਰਵਾਇਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਵੱਖ-ਵੱਖ ਕੰਪਨੀਆ ਨੂੰ ਜਿਲ•ਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਬੁਲਾ ਕੇ ਪਲੇਸਮੈਂਟ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਬੇਰੁਜਗਾਰ ਪ੍ਰਾਰਥੀਆ ਨੂੰ ਰੋਜਗਾਰ ਮੁਹਈਆ ਕਰਵਾਇਆ ਜਾ ਸਕੇ ਅਤੇ ਇਹਨਾਂ ਪ੍ਰਾਰਥੀਆ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ । ਇਸ ਮੌਕੇ ਜਿਲ•ਾ ਰੋਜਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ, ਡਾ. ਵਰੁਣ ਜੋਸ਼ੀ ਪਲੇਸਮੈਂਟ ਅਫਸਰ ਹਾਜਰ ਸਨ।