CORONA ਗੁਰਦਾਸਪੁਰ

ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਜ਼ਿਲ਼੍ਹਾ ਪ੍ਰਸ਼ਾਸਨ ਨੇ ਕੱਢੀ ਜਾਗਰੂਕਤਾ ਰੈਲੀ

ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਜ਼ਿਲ਼੍ਹਾ ਪ੍ਰਸ਼ਾਸਨ ਨੇ ਕੱਢੀ ਜਾਗਰੂਕਤਾ ਰੈਲੀ
  • PublishedOctober 12, 2020

ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੀਤਾ ਜਾਗਰੂਕ

ਬਟਾਲਾ, 12 ਅਕਤੂਬਰ । ਪੰਜਾਬ ਸਰਕਾਰ ਵੱਲੋਂ ਕਿਸਾਨਾਂ  ਨੁੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ  ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਵਿੱਚ ਜ਼ਿਲ਼੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਇਸ  ਜਾਗਰੂਕਤਾ ਰੈਲੀ ਵਿੱਚ ਕਿਸਾਨਾ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ। ਐੱਸ.ਡੀ.ਐੱਮ. ਦਫ਼ਤਰ ਬਟਾਲਾ ਤੋਂ ਰਵਾਨਾ ਹੋਈ ਇਹ ਜਾਗਰੂਕਤਾ ਰੈਲੀ ਬਟਾਲਾ ਨੇੜੇਲੇ 40 ਦੇ  ਕਰੀਬ ਵੱਖ- ਵੱਖ ਪਿੰਡਾਂ ਵਿੱਚ ਗਈ।

ਡਿਪਟੀ ਕਮਿਸ਼ਨਰ  ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਗਰੂਕਤਾ ਰੈਲੀ ਨਾਲ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਬਿਲਕੁਲ ਨਾ ਲਗਾੳੇਣ, ਪਰਾਲੀ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ, ਵਾਤਾਵਰਣ  ਦੇ ਨਾਲ-ਨਾਲ ਮਿਤਰ ਕੀੜਿਆਂ ਲਈ ਵੀ ਬਹੁਤ ਹਾਨੀਕਾਰਕ ਹੈ, ਜਿਸ ਨੂੰ ਰੋਕਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ।   

ਇਸ ਮੌਕੇ ਡਿਪਟੀ ਕਮਿਸ਼ਨਰ  ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਵੱਡੇ ਮਾਨਵੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਦੱਸੀਆਂ ਤਕਨੀਕਾਂ ਨਾਲ ਪਰਾਲੀ ਦਾ ਪ੍ਰਬੰਧਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਾਹਾਂਮਾਰੀ ਦੇ ਚੱਲਦਿਆਂ ਇਹ ਹੋਰ ਵੀ ਜ਼ਰੂਰੀ ਹੈ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਤਾਂ ਜੋ ਕੋਰੋਨਾ ਵਾਇਰਸ ਨਾਲ ਜੂਝ ਰਹੇ ਮਰੀਜ਼ਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਿਹੜਾ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਵੇਗਾ ਉਸ ਨੂੰ ਨੇੈਸ਼ਨਲ ਗ੍ਰੀਨ ਟ੍ਰਿਬਿਉਨਲ ਦੀਆਂ ਹਦਾਇਤਾਂ ਮੁਤਾਬਕ ਜੁਰਮਾਨਾ ਕੀਤਾ ਜਾਵੇਗਾ।

ਇਸ ਜਾਗਰੂਕਤਾ ਰੈਲੀ ਵਿੱਚ ਐੱਸ.ਐੱਸ.ਪੀ. ਬਟਾਲਾ ਸ.ਰਛਪਾਲ ਸਿੰਘ, ਐੱਸ.ਡੀ.ਐੱਮ. ਬਟਾਲਾ ਸ.ਬਲਵਿੰਦਰ ਸਿੰਘ , ਖੇਤੀਬਾੜੀ ਅਫ਼ਸਰ ਗੁਰਦਾਸਪੁਰ ਅਤੇ ਜ਼ਿਲ੍ਹੇ ਦੇ ਵੱਖ- ਵੱਖ ਅਧਿਕਾਰੀ ਮੌਜੂਦ  ਸਨ।

Written By
The Punjab Wire