ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਵਧੀਕ ਡਿਪਟੀ ਕਮਿਸ਼ਨਰ ਸੰਧੂ

ਵਧੀਕ ਡਿਪਟੀ ਕਮਿਸ਼ਨਰ ਸੰਧੂ ਵਲੋਂ ਦਾਣਾ ਮੰਡੀ ਕਲਾਨੋਰ ਤੇ ਡੇਰਾ ਬਾਬਾ ਨਾਨਕ ਦਾ ਦੌਰਾ

ਗੁਰਦਾਸਪੁਰ, 12 ਅਕਤੂਬਰ । ਜ਼ਿਲਾ ਪ੍ਰਸ਼ਾਸਨ ਵਲੋਂ ਦਾਣਾ ਮੰਡੀਆਂ ਝੋਨੇ ਦੀ ਫਸਲ ਖਰੀਦ ਤੇ ਚੁਕਾਈ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਸੰਧੂ) ਨੇ ਦਾਣਾ ਮੰਡੀ ਕਲਾਨੋਰ ਤੇ ਡੇਰਾ ਬਾਬਾ ਨਾਨਕ ਦਾ ਦੌਰਾ ਕਰਨ ਉਪਰੰਤ ਕੀਤਾ। ਇਸ ਮੋਕੇ ਸ.ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਕਲਾਨੋਰ/ਡੇਰਾ ਬਾਬਾ ਨਾਨਕ, ਸਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਕਿਸਾਨ ਵੀ ਮੋਜੂਦ ਸਨ।

ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੰਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਖਰੀਦਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਦਾਣਾ ਮੰਡੀਆਂ ਦੀ ਐਂਟਰੀ ਪੁਆਇੰਟ ਤੇ ਫਸਲ ਦੀ ਨਮੀ ਚੈੱਕ ਕਰਨ ਉਪਰੰਤ ਕਿਸਾਨ ਨੂੰ ਪਰਚੀ ਦਿੱਤੀ ਜਾਂਦੀ ਹੈ। ਉਨਾਂ ਕਿਸਾਨਾਂ ਨੂੰ ਕਿਹਾ ਕਿ ਜੇਕਰ ਉਨਾਂ ਨੂੰ ਆੜ•ਤੀਆਂ ਨਾਲ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ, ਕਿਸਾਨਾਂ ਦੀ ਮੁਸ਼ਕਿਲ ਹੱਲ ਕੀਤੀ ਜਾਵੇਗੀ। ਇਸ ਮੌਕੇ ਕਿਸਾਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨਾਂ ਨੂੰ ਮੰਡੀਆਂ ਵਿਚ ਫਸਲ ਵੇਚਣ ਦੌਰਾਨ ਕੋਈ ਮੁਸ਼ਕਿਲ ਪੇਸ਼ ਨਹੀਂ ਆਈ ਹੈ ਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਸਹੂਲਤ ਲਈ ਵਧੀਆ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਫਸਲ ਤੋਲਣ ਵਾਲੇ ਕੰਡਿਆਂ ਦੀ ਚੈਕਿੰਗ ਕੀਤੀ ਗਈ ਅਤੇ ਬੋਰੀਆਂ ਵਿਚ ਪਈ ਫਸਲ ਦੀ ਤੁਲਾਈ ਕਰਕੇ ਵੇਖੀ ਪਾਏਗੀ, ਜੋ ਸਹੀ ਪਾਈਆਂ ਗਈਆਂ। ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਫਸਲ ਦੀ ਚੁਕਾਈ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਕੀਤੀ ਜਾ ਰਹੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਚੰਗੀ ਤਰਾਂ ਸੁਕਾ ਕੇ ਮੰਡੀਆਂ ਵਿਚ ਲਿਆਉਣ ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਨਾ ਪੇਸ਼ ਆਵੇ। ਉਨਾਂ ਕਿਸਾਨਾਂ ਨੂੰ ਕਿਹਾ ਕਿ ਉਹ 17 ਪ੍ਰਤੀਸ਼ਤ ਨਮੀ ਤਕ ਝੋਨੇ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉੁਨਾਂ ਦੀ ਫਸਲ ਤੁਰੰਤ ਮੰਡੀਆਂ ਵਿਚੋਂ ਖਰੀਦੀ ਜਾ ਸਕੇ। ਜਿਲਾ ਪ੍ਰਸ਼ਾਸਨ ਵਲੋਂ ਕੋਵਿਡ-19 ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਤਹਿਤ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਹਏ ਹਨ। ਜ਼ਿਲੇ ਅੰਦਰ ਕੁਲ 95 ਮੰਡੀਆਂ ਹਨ ਅਤੇ 25 ਆਰਜ਼ੀ ਤੌਰ ‘ਤੇ ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ, ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਸਾਲ ਮੰਡੀਆਂ ਵਿਚ ਕਰੀਬ 6 ਲੱਖ 85 ਹਜ਼ਾਰ 327 ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।

Exit mobile version