ਗੁਰਦਾਸਪੁਰ, 14 ਅਕਤੂਬਰ ( ਮੰਨਨ ਸੈਣੀ ) ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਸਬੰਧੀ ਜ਼ਿਲੇ ਅੰਦਰ ਸੈਕਸ਼ਨ 144 ਸੀ.ਆਰ.ਪੀ.ਸੀ ਤਹਿਤ ਹੁਕਮ ਲਾਗੂ ਕੀਤੇ ਗਏ ਸਨ ਅਤੇ 01 ਅਕਤੂਬਰ 2020 ਨੂੰ ਜਾਰੀ ਹੁਕਮਾਂ ਤਹਿਤ ਕੁਝ ਰਾਹਤਾਂ ਦਿੱਤੀਆਂ ਗਈਆਂ ਸਨ।
ਵਿਸ਼ੇਸ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਵਲੋਂ ਪਹਿਲਾਂ ਕੀਤੀਆਂ ਜਾਰੀਆਂ ਹਦਾਇਤਾਂ ਦੀ ਲਗਾਤਾਰਤਾ ਵਿਚ 12-10-2020 ਨੂੰ ਕੁਝ ਹੋਰ ਰਾਹਤਾਂ ਦੇਣ ਸਬੰਧੀ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਸਨ। ਇਸ ਲਈ ਵਿਸ਼ੇਸ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਵਲੋਂ ਜਾਰੀ ਗਾਈਡਲਾਈਨਜ਼ ਤਹਿਤ ਪਹਿਲਾਂ ਜਾਰੀ ਕੀਤੇ ਹੁਕਮਾਂ ਦੀ ਲਗਾਤਾਰਤਾ ਵਿਚ ਜਿਲੇ ਗੁਰਦਾਸਪੁਰ ਅੰਦਰ ਡਿਜਾਸਟਰ ਮੈਨਜੇਮੈਂਟ ਐਕਟ 2005 ਅਤੇ 1973 ਦੀ ਧਾਰਾ 144 ਸੀ.ਆਰ.ਪੀ.ਸੀ ਹੇਠ ਲਿਖੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ।
ਕੰਟੋਨਮੈਂਟ ਜ਼ੌਨ ਦੇ ਬਾਹਰ ਹੋਰ ਗਤੀਵਿਧੀਆਂ ਕਰਨ ਸਬੰਧੀ ਗਾਈਡਲਾਈਨਜ਼ – (Guidelines on re-opening of more activities in areas outside Containment Zones)
30 ਸਤੰਬਰ 2020 ਨੂੰ ਮਨਿਸਰੀ ਆਫ ਹੋਮ ਅਫੇਅਰ ਦੇ ਹੁਕਮਾਂ ਤਹਿਤ 15.10.2020 ਤੋਂ ਬਾਅਦ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਨੂੰ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ।
1. ਪੰਜਾਬ ਸਰਕਾਰ ਵਲੋਂ 15 ਅਕਤੂਬਰ 2020 ਤੋਂ ਬਾਅਦ ਪੜਾਅਵਾਰ ਢੰਗ ਨਾਲ ਹੇਠ ਲਿਖੀਆਂ ਸ਼ਰਤX ਹੇਠ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ•ਣ ਦਾ ਫੈਸਲਾ ਲਿਆ ਗਿਆ ਹੈ।
(1).ਆਨ ਲਾਈਨ / ਦੂਰਵਰਤੀ ਸਿੱਖਿਆ ਨੂੰ ਤਰਜੀਹ ਦੇਣ ਦੇ ਨਾਲ ਉਤਸ਼ਾਹਿਤ ਕੀਤਾ ਜਾਵੇਗਾ।
(2). ਸਿਰਫ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ ਦੀ ਸਹਿਮਤੀ ਨਾਲ ਸਕੂਲ / ਸੰਸਥਾਵਾਂ ਵਿੱਚ ਜਾਣ ਦੀ ਆਗਿਆ ਦਿੱਤੀ ਗਈ ਹੈ।
(3). ਹਾਜ਼ਰੀ ਨੂੰ ਲਾਜ਼ਮੀ ਬਣਾਏ ਬਿਨਾਂ ਇਹ ਪੂਰੀ ਤਰ•ਾਂ ਮਾਪਿਆਂ ਦੀ ਸਹਿਮਤੀ ‘ਤੇ ਨਿਰਭਰ ਹੋਣਾ ਚਾਹੀਦਾ ਹੈ।
(4). ਜਿਹੜੇ ਸਕੂਲਾਂ ਨੂੰ 15 ਅਕਤੂਬਰ ਤੋਂ ਬਾਅਦ ਖੋਲ•ਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਉਨ•ਾਂ ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਲਾਹ ਮਸ਼ਵਰੇ ਜ਼ਰੀਏ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਜਾਣ ਵਾਲੀ ਐਸ.ਓ.ਪੀਜ਼ ਦੀ ਲਾਜ਼ਮੀ ਤੌਰ ‘ਤੇ ਪਾਲਣਾ ਕਰਨੀ ਹੋਵੇਗੀ।
2. ਪ੍ਰਯੋਗਸ਼ਾਲਾਵਾਂ/ਪ੍ਰਯੋਗਾਤਮਕ ਕਾਰਜਾਂ ਦੀ ਜ਼ਰੂਰਤ ਅਨੁਸਾਰ ਸਿਰਫ਼ ਖੋਜ ਵਿਦਵਾਨਾਂ (ਪੀ.ਐਚਡੀ) ਅਤੇ ਸਾਇੰਸ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਲਈ ਉੱਚ ਵਿਦਿਅਕ ਸੰਸਥਾਵਾਂ 15 ਅਕਤੂਬਰ 2020 ਤੋਂ ਬਾਅਦ ਖੋਲ•ਣ ਦੀ ਆਗਿਆ ਦਿੱਤੀ ਗਈ ਹੈ। ਕੇਂਦਰ ਤੋਂ ਫੰਡ ਪ੍ਰਾਪਤ ਉੱਚ ਸਿੱਖਿਆ ਸੰਸਥਾਵਾਂ ਸਬੰਧੀ ਸੰਸਥਾ ਦਾ ਮੁਖੀ ਪ੍ਰਯੋਗਸ਼ਾਲਾਵਾਂ / ਪ੍ਰਯੋਗਾਤਮਕ ਕਾਰਜਾਂ ਦੀ ਲੋੜ ਅਨੁਸਾਰ ਖੋਜ ਵਿਦਵਾਨਾਂ ਅਤੇ ਵਿਗਿਆਨ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਦੀ ਲੋੜ ਮੁਤਾਬਕ ਫੈਸਲਾ ਲਵੇਗਾ। ਇਸ ਤੋਂ ਇਲਾਵਾ, ਰਾਜ ਦੀਆਂ ਹੋਰ ਉੱਚ ਸਿੱਖਿਆ ਸੰਸਥਾਵਾਂ ਜਿਵੇਂ ਰਾਜ ਦੀਆਂ ਯੂਨੀਵਰਸਿਟੀਆਂ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵੀ 15 ਅਕਤੂਬਰ 2020 ਤੋਂ ਪ੍ਰਯੋਗਸ਼ਾਲਾਵਾਂ/ਪ੍ਰਯੋਗਾਤਮਕ ਲੋੜਾਂ ਅਨੁਸਾਰ ਕੇਵਲ ਖੋਜ ਵਿਦਵਾਨਾਂ (ਪੀਐਚ.ਡੀ.) ਅਤੇ ਸਾਇੰਸ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਲਈ ਖੋਲ•ਣ ਦੀ ਆਗਿਆ ਦਿੱਤੀ ਗਈ ਹੈ।
3. ਖਿਡਾਰੀਆਂ ਲਈ ਵਰਤੇ ਜਾਂਦੇ ਤੈਰਾਕੀ ਪੂਲ ਨੂੰ ਭਾਰਤ ਸਰਕਾਰ ਦੇ ਯੁਵਕ ਮਾਮਲਿਆਂ ਅਤੇ ਖੇਡ ਮੰਤਰਾਲੇ (ਐਮ.ਓ.ਆਈ.ਏ. ਐਂਡ ਐਸ) ਦੁਆਰਾ ਜਾਰੀ ਕੀਤੇ ਜਾਣ ਵਾਲੇ ਐਸ.ਓ.ਪੀਜ਼ ਅਨੁਸਾਰ 15.10.2020 ਤੋਂ ਬਾਅਦ ਖੋਲਣ ਦੀ ਆਗਿਆ ਹੈ।
4. ਭਾਰਤ ਸਰਕਾਰ ਦੇ ਵਣਜ ਮੰਤਰਾਲੇ (ਐਮਓਸੀ) ਦੁਆਰਾ ਜਾਰੀ ਐਸਓਪੀਜ਼ ਅਨੁਸਾਰ 15.10.2020 ਤੋਂ ਬਿਜ਼ਨਸ ਟੂ ਬਿਜ਼ਨਸ (ਬੀ 2 ਬੀ) ਪ੍ਰਦਰਸ਼ਨੀਆਂ ਨੂੰ ਖੋਲ•ਣ ਦੀ ਆਗਿਆ ਦਿੱਤੀ ਗਈ ਹੈ।
5. ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਸਮਾਜਿਕ / ਅਕਾਦਮਿਕ / ਖੇਡਾਂ / ਮਨੋਰੰਜਨ / ਸੱਭਿਆਚਾਰਕ / ਧਾਰਮਿਕ / ਰਾਜਨੀਤਿਕ ਸਮਾਗਮ, ਜਿਨ•ਾਂ ਵਿਚ ਵਿਆਹ ਤੇ ਸਸਕਾਰ ਅਤੇ ਹੋਰ ਸਮਾਗਮ ਸ਼ਾਮਲ ਹਨ, ਲਈ ਪਹਿਲਾਂ ਹੀ 100 ਵਿਅਕਤੀਆਂ ਦੀ ਸੀਮਾ ਨਾਲ ਆਗਿਆ ਦਿੱਤੀ ਗਈ ਹੈ। ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਇਸ ਤਰ•ਾਂ ਦੇ ਇਕੱਠਾਂ ਲਈ 100 ਵਿਅਕਤੀਆਂ ਦੀ ਨਿਰਧਾਰਤ ਸੀਮਾ ਤੋਂ ਵੱਧ ਇਕੱਠ ਕਰਨ ਦੀ ਆਗਿਆ ਕੁਝ ਸ਼ਰਤਾਂ ਅਧੀਨ 15.10.2020 ਤੋਂ ਹੋਵੇਗੀ।
1. ਬੰਦ ਥਾਵਾਂ ਵਿੱਚ 200 ਵਿਅਕਤੀਆਂ ਦੀ ਸੀਮਾ ਦੇ ਨਾਲ ਹਾਲ ਦੀ ਵੱਧ ਤੋਂ ਵੱਧ 50% ਸਮਰੱਥਾ ਦੀ ਆਗਿਆ ਹੈ। ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ, ਥਰਮਲ ਸਕੈਨਿੰਗ ਦੀ ਵਿਵਸਥਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਲਾਜ਼ਮੀ ਹੋਵੇਗੀ।
2. ਖੁੱਲੀਆਂ ਥਾਵਾਂ, ਜ਼ਮੀਨ / ਜਗਾਂ ਦੇ ਅਕਾਰ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ•ਾ ਮੈਜਿਸਟਰੇਟ ਦੀ ਆਗਿਆ ਅਤੇ ਸਮਾਜਿਕ ਦੂਰੀ ਬਣਾਏ ਰੱਖਣ, ਲਾਜ਼ਮੀ ਮਾਸਕ ਪਾਉਣ, ਥਰਮਲ ਸਕੈਨਿੰਗ ਦੀ ਵਿਵਸਥਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਦੇ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਨਾਲ ਇਸ ਤਰਾਂ ਦੇ ਇਕੱਠਾਂ ਦੀ ਆਗਿਆ ਹੋਵੇਗੀ।
3. ਮਨੋਰੰਜਨ ਦੇ ਸਮਾਗਮਾਂ ਲਈ 100 ਵਿਅਕਤੀਆਂ ਤੋਂ ਵੱਧ ਦੇ ਇਕੱਠ ਦੀ ਇਜ਼ਾਜ਼ਤ ਨਹੀਂ ਹੋਵੇਗੀ।
Penal provisions:
ਅਗਰ ਕੋਈ ਵਿਅਕਤੀ ਉੱਪਰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ‘The disaster management Act, 2005 ਦੇ ਸੈਕਸ਼ਨ 51 ਤੋਂ 60 ਅਧੀਨ ਅਤੇ ਆਈ.ਪੀ.ਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਹੁਕਮ 15 ਅਕਤੂਬਰ 2020 ਤੋਂ ਲਾਗੂ ਹੋਣਗੇ।