ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਸਿਨੇਮਾ/ਥਿਏਟਰ/ ਮਲਟੀਪਲੈਕਸ ਨੂੰ ਖੋਲਣ ਦੀ ਆਗਿਆ ਨਹੀਂ

ਗੁਰਦਾਸਪੁਰ, 16 ਅਕਤੂਬਰ (ਮੰਨਨ ਸੈਣੀ ) ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਸਬੰਧੀ ਜ਼ਿਲੇ ਅੰਦਰ ਸੈਕਸ਼ਨ 144 ਸੀ.ਆਰ.ਪੀ.ਸੀ ਤਹਿਤ ਹੁਕਮ ਲਾਗੂ ਕੀਤੇ ਗਏ ਸਨ ਅਤੇ 14 ਅਕਤੂਬਰ 2020 ਨੂੰ ਜਾਰੀ ਹੁਕਮਾਂ ਤਹਿਤ ਕੁਝ ਰਾਹਤਾਂ ਦਿੱਤੀਆਂ ਗਈਆਂ ਸਨ।

ਵਿਸ਼ੇਸ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਵਲੋਂ ਕੰਟੋਨਮੈਂਟ ਜ਼ੋਨ ਦੇ ਬਾਹਰ ਕੁਝ ਹੋਰ ਗਤੀਵਿਧੀਆਂ ਕਰਨ ਸਬੰਧੀ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਸਨ- ਸਿਨੇਮਾ/ਥਿਏਟਰ/ ਮਲਟੀਪਲੈਕਸ ਖੋਲਣ ਦੀ ਕਲੈਰਫਿਕੇਸ਼ਨ (clarification) ਸਬੰਧੀ ਪਹਿਲਾਂ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ 15 –10-2020 ਨੂੰ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਵਿਸ਼ੇਸ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਵਲੋਂ ਜਾਰੀ ਗਾਈਡਲਾਈਨਜ਼ ਤਹਿਤ ਪਹਿਲਾਂ ਜਾਰੀ ਕੀਤੇ ਹੁਕਮਾਂ ਦੀ ਲਗਾਤਾਰਤਾ ਵਿਚ ਜਿਲੇ ਗੁਰਦਾਸਪੁਰ ਅੰਦਰ ਡਿਜਾਸਟਰ ਮੈਨਜੇਮੈਂਟ ਐਕਟ 2005 ਅਤੇ 1973 ਦੀ ਧਾਰਾ 144 ਸੀ.ਆਰ.ਪੀ.ਸੀ ਹੇਠ ਹੇਠ ਲਿਖੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

Guidelines on re-opening of more activities in areas outside containment Zones-clarification regarding of cinemas/theaters/multiplexes in the district)

ਇਸ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ 15 ਅਕਤੂਬਰ 2020 ਤੋਂ ਬਾਅਦ ਸਿਨੇਮਾ/ਥਿਏਟਰ/ ਮਲਟੀਪਲੈਕਸ ਨਹੀਂ ਖੁੱਲਣਗੇ। ਸੂਬੇ ਅੰਦਰ ਕੋਵਿਡ-19 ਦੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਉਪਰੋਕਤ ਨੂੰ ਖੋਲਣ ਸਬੰਧੀ ਫੈਸਲਾ ਕੀਤਾ ਜਾਵੇਗਾ।

Penal provisions:
ਅਗਰ ਕੋਈ ਵਿਅਕਤੀ ਉੱਪਰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ The disaster management Act, 2005 ਦੇ ਸੈਕਸ਼ਨ 51 ਤੋਂ 60 ਅਧੀਨ ਅਤੇ ਆਈ.ਪੀ.ਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਹੁਕਮ 15 ਅਕਤੂਬਰ 2020 ਤੋਂ ਲਾਗੂ ਹੋਣਗੇ।

error: Content is protected !!