ਜ਼ਿਲੇ ਗੁਰਦਾਸਪੁਰ ਅੰਦਰ ‘ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ‘ ਦੇ ਦੂਜੇ ਪੜਾਅ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ
ਗੁਰਦਾਸਪੁਰ, 24 ਅਕਤੂਬਰ – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ‘ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ‘ ਦੇ ਦੂਜੇ ਪੜਾਅ ਦੀ ਅੱਜ ਵਰਚੂਅਲ ਤੌਰ ਤੇ ਰਸਮੀ ਸ਼ੁਰੂਆਤ ਕੀਤੀ ਗਈ। ਜਿਸ ਤਹਿਤ ਅੱਜ ਗੁਰਦਾਸਪੁਰ ਵਿਖੇ ਕਰਵਾਏ ਗਏ ਸਮਾਗਮ ਵਿਚ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨਾਂ ਵਲੋਂ ਸ਼ਹਿਰ ਅੰਦਰ ‘ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ’ ਦੇ ਦੂਜਾ ਪੜਾਅ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਐਡਵੋਕੈਟ ਚੇਅਰਮੈਨ ਬਲਜੀਤ ਸਿੰਘ ਪਾਹੜਾ, ਅਸ਼ੋਕ ਕੁਮਾਰ ਈ.ਓ ਗੁਰਦਾਸਪੁਰ, ਰਮੇਸ਼ ਭੱਟੀ ਐਕਸੀਅਨ ਨਗਰ ਕੌਂਸਲ ਤੇ ਸਾਬਕਾ ਐਮ.ਸੀ ਆਦਿ ਮੌਜੂਦ ਸਨ। ਗੁਰਦਾਸਪੁਰ ਵਿਖੇ ਸਮਾਗਮ ਤੋਂ ਇਲਾਵਾ ਕਾਰਪੋਰੇਸ਼ਨ ਬਟਾਲਾ ਸਮੇਤ ਜ਼ਿਲੇ ਦੀਆਂ ਸਾਰੀਆਂ ਨਗਰ ਕੌਂਸ਼ਲਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਲਈ ਸਮਾਗਮ ਕਰਵਾਏ ਗਏ।
ਸਥਾਨਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੱਲਬਾਤ ਕਰਦਿਆਂ ਵਿਧਾਇਕ ਸ. ਪਾਹੜਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਹੁਣ ਦੂਜੇ ਪੜਾਅ ਤਹਿਤ ਵੱਖ-ਵੱਖ ਵਿਕਾਸ ਸ਼ੁਰੂ ਕਰਵਾਏ ਗਏ ਹਨ, ਜੋ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲਏ ਜਾਣਗੇ। ਉਨਾਂ ਕਿਹਾ ਕਾਂਗਰਸ ਸਰਕਾਰ ਨੇ ਹਮੇਸ਼ਾ ਸੂਬੇ ਅੰਦਰ ਬਹੁਪੱਖੀ ਵਿਕਾਸ ਕਾਰਜ ਕੀਤੇ ਹਏ ਹਨ ਅਤੇ ‘ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਇਸੇ ਦਿਸ਼ਾ ਵੱਲ ਚੁੱਕਿਆ ਗਿਆ ਸਾਰਥਕ ਕਦਮ ਹੈ।
ਸ. ਪਾਹੜਾ ਨੇ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਅੰਦਰ ਪਹਿਲੇ ਪੜਾਅ ਵਿਚ ਸਟੀਰਟ ਲਾਈਟਸ, ਗਲੀਆਂ ਵਿਚ ਇੰਟਰਲਾਕ ਟਾਇਲਾਂ, ਪਾਰਕਾਂ ਦਾ ਸੁੰਦਰੀਕਰਨ ਸਮੇਤ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਕੁਝ ਵਿਕਾਸ ਕੰਮ ਪ੍ਰਗਤੀ ਅਧੀਨ ਹਨ, ਜੋ ਜਲਦ ਪੂਰੇ ਕੀਤੇ ਜਾਣਗੇ। ਉਨਾਂ ਅੱਗੇ ਦੱਸਿਆ ਕਿ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਤਹਿਤ ਸੀਵਰੇਜ ਟਰੀਟਮੈਂਟ ਪਲਾਂਟ, ਐਲ.ਈ.ਡੀ ਲਾਈਟਸ, ਸੋਲਿਡ ਵੇਸਟ ਮੈਨੇਜਮੈਂਟ, 24 ਘੰਟੇ ਪੀਣ ਵਾਲੇ ਪਾਣੀ ਦੀ ਸਪਲਾਈ ਤੇ ਪਾਰਕਾਂ ਆਦਿ ਦੀ ਉਸਾਰੀ ਦੇ ਕੰਮ ਸ਼ੁਰੂ ਕੀਤੇ ਗਏ। ਜਿਸ ਨਾਲ ਜ਼ਿਲ•ੇ ਅੰਦਰ ਵੱਖ-ਵੱਖ ਨਗਰ ਕੌਸਲਾਂ ਵਿਚ ਵੱਡੇ ਪੱਧਰ ਤੇ ਵਿਕਾਸ ਕਾਰਜ ਸ਼ੁਰੂ ਹੋਣ ਨਾਲ ਲੋਕਾਂ ਨੂੰ ਹੋਰ ਵੱਡੀ ਰਾਹਤ ਮਿਲੇਗੀ। ਉਨਾਂ ਸਮੂਹ ਨਗਰ ਕੌਸਲ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਹਿਰਾਂ ਅੰਦਰ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ•ਣ, ਵਿਕਾਸ ਕੰਮਾਂ ਲਈ ਪੈਸੇ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।
ਉਨਾਂ ਦੱਸਿਆ ਕਿ ਦੂਜੇ ਪੜਾਅ ਤਹਿਤ ਨਗਰ ਕੌਂਸਲ ਗੁਰਦਾਸਪੁਰ ਵਿਖੇ 8 ਕਰੋੜ ਰੁਪਏ ਦੇ ਵਿਕਾਸ ਕੰਮ ਕਰਵਾਏ ਜਾਣਗੇ। ਸ਼ਹਿਰ ਅੰਦਰ ਸਟੀਰਟ ਲਾਈਟਸ ਦੇ ਪੋਲ, ਇੰਟਰਲਾਕ ਟਾਇਲ, ਬੈਠਣ ਲਈ ਬੈਂਚ, ਗੰਦੇ ਨਾਲਿਆਂ ਦੀ ਸਫਾਈ, ਸ਼ਹਿਰ ਅੰਦਰ ਵੱਖ-ਵੱਖ ਥਾਵਾਂ ਤੇ ਡਸਟਬਿਨ, ਸੜਕਾਂ ਦੇ ਵਿਕਾਸ ਕੰਮ, ਸੀਵਰੇਜ, ਸਟਰੀਟ ਲਾਈਟਾਂ, ਸਟਰੀਟ ਲਾਈਟਸ ਆਦਿ ਦੇ ਵਿਕਾਸ ਕੰਮ ਕਰਵਾਏ ਜਾਣਗੇ।
ਇਸੇ ਤਰਾਂ ਅੱਜ ਜਿਲੇ ਦੀਆਂ ਵੱਖ-ਵੱਖ ਨਗਰ ਕੌਂਸਲਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਨਗਰ ਕੌਂਸਲ ਡੇਰਾ ਬਾਬਾ ਨਾਨਕ ਵਿਖੇ 2 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਅੰਦਰ ਗੰਦੇ ਪਾਣੀ ਦੀ ਨਿਕਾਸੀ ਲਈ ਤਿੰਨ ਨਾਲਿਆਂ ਦੀ ਉਸਾਰੀ ਕੀਤੀ ਜਾਵੇਗੀ। ਨਗਰ ਕੌਂਸਲ ਦੀਨਾਨਗਰ ਵਿਖੇ 98 ਲੱਖ 40 ਹਜ਼ਾਰ ਰੁਪਏ ਦੇ ਵਿਕਾਸ ਕੰਮ ਕਰਵਾਏ ਜਾਣਗੇ। ਨਗਰ ਕੌਂਸਲ ਧਾਰੀਵਾਲ ਵਿਖੇ 4 ਕਰੋੜ 65 ਲੱਖ 91 ਹਜ਼ਾਰ ਰੁਪਏ ਦੇ ਵਿਕਾਸ ਕੰਮ ਕਰਵਾਏ ਜਾਣਗੇ। ਕਾਰਪੋਰੇਸਨ ਬਟਾਲਾ, ਨਗਰ ਕੌਂਸਲ ਕਾਦੀਆਂ, ਫਤਹਿਗੜ• ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ।
ਇਸ ਮੌਕੇ ਸਾਬਕਾ ਐਮ ਸੀ ਅਤੇ ਮੋਹਤਬਾਰਾਂ ਨੇ ਕੈਪਟਨ ਸਰਕਾਰ ਵਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਕਾਸ ਕੰਮਾਂ ਨਾਲ ਲੋਕਾਂ ਨੂੰ ਬਹੁਤ ਰਾਹਤ ਮਿਲੇਗੀ।
ਇਸ ਮੌਕੇ ਦਰਸ਼ਨ ਮਹਾਜਨ ਸਿਟੀ ਪ੍ਰਧਾਨ, ਕੇਪੀ ਪਾਹੜਾ, ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਸੁੱਚਾ ਸਿੰਘ ਰਾਮਨਗਰ, ਸੁਰਿੰਦਰ ਸ਼ਰਮਾ, ਪਰਸ਼ੋਤਮ ਲਾਲ, ਪੱਪੀ ਪ੍ਰਧਾਨ, ਜਸਬੀਰ ਕੋਰ ਐਮ ਸੀ, ਰਾਣੀ ਐਮ ਸੀ, ਦਵਿੰਦਰ ਕੋਰ ਐਮ ਸੀ, ਬਲਵਿੰਦਰ ਸਿੰਘ, ਗੋਲਡੀ ਭੁੰਬਲੀ ਆਦਿ ਮੋਜੂਦ ਸਨ।