ਜਿਲਾ ਵਾਸੀ ਤਿਉਹਾਰ ਮਨਾਉਣ ਮੌਕੇ ਮਾਸਕ ਲਾਜ਼ਮੀ ਤੌਰ ‘ਤੇ ਪਹਿਨਣ ਤੇ ਸਾਵਧਾਨੀਆਂ ਦੀ ਪਾਲਣਾ ਕਰਨ
ਗੁਰਦਾਸਪੁਰ, 25 ਅਕਤੂਬਰ ( ਮੰਨਨ ਸੈਣੀ )। ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਤਿਉਹਾਰ ਮਨਾਉਣ ਮੌਕੇ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਲਾਜਮੀ ਤੋਰ ਤੇ ਪਾਲਣਾ ਕਰਨੀ ਚਾਹੀਦੀ ਹੈ ਅਤੇ ਮਾਸਕ ਜਰੂਰ ਪਹਿਨਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਦੀ ਉੱਤੇ ਨੇਕੀ ਦਾ ਪ੍ਰਤੀਕ ਦੁਸਹਿਰਾ ਸਾਨੂੰ ਝੂਠ ਉੱਪਰ ਸੱਚਾਈ ਦੀ ਜਿੱਤ ਯਾਦ ਦਿਵਾਉਂਦਾ ਹੈ। ਉਨਾਂ ਕਿਹਾ ਕਿ ਤਿਉਹਾਰ ਸਾਨੂੰ ਸ਼ਾਂਤੀ, ਮਿਲਵਰਤਨ, ਭਾਈਚਾਰਕ ਸਾਂਝ ਅਤੇ ਏਕਤਾ ਦਾ ਪਾਠ ਪੜਾਉਂਦੇ ਹਨ ਅਤੇ ਸਾਨੂੰ ਆਪਸ ਵਿਚ ਮਿਲਜੁਲ ਕੇ ਇਹ ਤਿਉਹਾਰ ਮਨਾਉਣੇ ਚਾਹੀਦੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਦੁਸਹਿਰੇ ਦਾ ਤਿਉਹਾਰ ਰਲਮਿਲ ਕੇ ਆਪਸ ਵਿਚ ਮਨਾਉਣ ਦਾ ਸੱਦਾ ਦਿੰਦਿਆਂ, ਜਿਲਾਵਾਸੀਆਂ ਦੀ ਖੁਸ਼ਹਾਲੀ ਅਤੇ ਉੱਜਲ ਭਵਿੱਖ ਦੀ ਕਾਮਨਾ ਕੀਤੀ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਸਾਨੂੰ ਤਿਉਹਾਰ ਪੂਰੀ ਸਾਵਧਾਨੀਆਂ ਦੀ ਵਰਤੋਂ ਕਰਦੇ ਹੋਏ ਮਨਾਉਣੇ ਚਾਹੀਦੇ ਹਨ। ਮਾਸਕ ਦੀ ਲਾਜ਼ਮੀ ਤੋਰ ‘ਤੇ ਵਰਤੀ ਕਰਨੀ ਚਾਹੀਦੀ ਹੈ ਅਤੇ ਸਮਾਜਿਕ ਦੂਰੀ ਦੀ ਬਣਾ ਕੇ ਰੱਖਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਜਿਸ ਤਰਾਂ ਜ਼ਿਲਾ ਵਾਸੀਆਂ ਨੇ ਪਹਿਲਾਂ ਵੀ ਜ਼ਿਲ•ਾ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕਰਦਿਆਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਿਚ ਪੂਰਨ ਸਹਿਯੋਗ ਦਿੱਤਾ, ਇਸੇ ਤਰਾਂ ਜਿਲੇ ਅੰਦਰ ਤਿਉਹਾਰ ਮਨਾਉਣ ਮੌਕੇ ਵੀ ਜਿਲਾ ਵਾਸੀਆਂ ਨੂੰ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਲਾਜਮੀ ਤੋਰ ਤੇ ਪਾਲਣਾ ਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।