ਗੁਰਦਾਸਪੁਰ, 31 ਅਕਤੂਬਰ – ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ ਗਿਆ। ਇਸ ਮੌਕੇ ਸ੍ਰੀਮਤੀ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਜ) ਨੇ ਜ਼ਿਲੇ ਦੇ ਸਮੂਹ ਅਧਿਕਾਰੀਆਂ ਨੂੰ ਦੇਸ਼ ਦੀ ਏਕਤਾ,ਅਖੰਡਤਾ ਤੇ ਸੁਰੱਖਿਆ ਨੂੰ ਬਣਾਏ ਰੱਖਣ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।
ਅਮਨਦੀਪ ਕੋਰ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਸਰਦਾਰ ਵਲੱਭਭਾਈ ਪਟੇਲ ਦੀ ਯਾਦ ਵਿਚ ‘ਰਾਸ਼ਟਰੀ ਏਕਤਾ ਦਿਵਸ’ ਪੂਰੇ ਭਾਰਤ ਵਿਚ ਮਨਾਇਆ ਗਿਆ ਹੈ। ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਦੇਸ਼ ਨੂੰ ਕਈ ਚੁਣੋਤੀਆਂ ਦਾ ਸਾਹਮਣਾ ਕਰਨਾ ਪਿਆ ਪਰ ਭਾਰਤ ਵਾਸੀਆਂ ਦੀ ਏਕਤਾ, ਅਖੰਡਤਾ ਤੇ ਆਪਸੀ ਭਾਈਚਾਰਕ ਸਾਂਝ ਕਾਰਨ ਭਾਰਤ ਪੂਰੇ ਸੰਸਾਰ ਲਈ ਇਕ ਮਹਾਂਸ਼ਕਤੀ ਵਜੋਂ ਬਣ ਕੇ ਉੱਭਰਿਆ। ਉਨਾਂ ਕਿਹਾ ਕਿ ਅੱਜ ਵੀ ਲੋੜ ਹੈ ਕਿ ਅਸੀਂ ਪਿਆਰ ਤੇ ਆਪਣੀ ਭਾਈਚਾਰਕ ਭਾਵਨਾ ਨਾਲ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਹੋਰ ਮਜ਼ਬੂਤ ਕਰੀਏ। ਉਨਾਂ ਕਿਹਾ ਕਿ ਸਰਦਾਰ ਵਲੱਭਭਾਈ ਪਟੇਲ ਨੇ ਦੇਸ਼ ਦੀ ਅਜ਼ਾਦੀ ਤੇ ਆਜ਼ਾਦੀ ਤੋਂ ਬਾਅਦ ਭਾਰਤ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਨੂੰ ਬਣਾਏ ਰੱਖਣ ਲਈ ਵੱਡਮੁਲਾ ਯੋਗਦਾਨ ਪਾਇਆ। ਇਸ ਮੌਕੇ ਉਨਾਂ ਸਵ. ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੀ 35ਵੀਂ ਬਰਸੀ ਤੇ ਉਨਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ।
ਇਸ ਮੌਕੇ ਉਨਾਂ ਸਾਰਿਆਂ ਨੂੰ ਸਹੁੰ ਚੁਕਾਈ ਗਈ। ‘ ਮੈਂ ਸੱਚੇ ਦਿਲੋਂ ਸਹੁੰ ਖਾਂਦਾ ਹਾਂ ਕਿ ਮੈਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ ਲਈ ਆਪਣੇ ਆਪ ਨੂੰ ਸਮਰਪਿਤ ਕਰਾਂਗਾ ਅਤੇ ਆਪਣੇ ਦੇਸ਼ਵਾਸੀਆਂ ਵਿਚ ਇਸ ਸੰਦੇਸ਼ ਨੂੰ ਫੈਲਾਉਣ ਲਈ ਭਰਪੂਰ ਯਤਨ ਕਰਾਂਗਾ। ਮੈਂ ਇਹ ਸਹੁੰ ਆਪਣੇ ਦੇਸ਼ ਦੀ ਏਕਤਾ ਦੀ ਭਾਵਨਾ ਨਾਲ ਲੈ ਰਿਹਾ ਹਾਂ ਜੋ ਸਰਦਾਰ ਵੱਲਭਭਾਈ ਪਟੇਲ ਦੀ ਦੂਰਦ੍ਰਿਸ਼ਟੀ ਅਤੇ ਕਾਰਜ ਦੁਆਰਾ ਸੰਭਵ ਬਣਾਇਆ ਜਾ ਸਕੇ। ਮੈਂ ਆਪਣੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਕਰਨ ਦਾ ਵੀ ਸੱਚੇ ਦਿਲੋ ਸੰਕਲਪ ਲੈਦਾਂ ਹਾਂ। ‘