ਸੁਖਬੀਰ ਬਾਦਲ ਨੇ ਮੁੜ ਥਾਪਿਆ ਗੁਰਬਚਨ ਸਿੰਘ ਬੱਬੇਹਾਲੀ ਨੂੰ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ,ਵਰਕਰਾਂ ਚ ਖ਼ੁਸ਼ੀ ਦੀ ਲਹਿਰ

ਗੁਰਦਾਸਪੁਰ, 4 ਨਵੰਬਰ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਦਲ ਦੇ ਜ਼ਿਲ੍ਹਾ ਜਥੇਦਾਰਾਂ ਦੇ ਐਲਾਨ ਤਹਿਤ ਗੁਰਬਚਨ ਸਿੰਘ ਬੱਬੇਹਾਲੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਉਨ੍ਹਾਂ ਨੂੰ ਮੁੜ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ । ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ । ਵਰਕਰਾਂ ਨੇ ਦੁਬਾਰਾ ਤੋਂ ਸਰਦਾਰ ਬੱਬੇਹਾਲੀ ਨੂੰ ਪ੍ਰਧਾਨ ਬਣਾਏ ਜਾਣ ਦੇ ਸਵਾਗਤ ਕਰਦਿਆਂ ਕਿਹਾ ਕਿ ਸਾਬਕਾ ਮੁੱਖ ਸੰਸਦੀ ਸਕੱਤਰ ਸਰਦਾਰ ਬੱਬੇਹਾਲੀ ਦੀ ਅਗਵਾਈ ਵਿੱਚ ਪਹਿਲਾਂ ਤੋਂ ਮਜ਼ਬੂਤ ਸ਼ਰੋਮਣੀ ਅਕਾਲੀ ਦਲ ਨੂੰ ਹੋਰ ਵੀ ਤਾਕਤ ਮਿਲੀ ਹੈ ਅਤੇ ਵਰਕਰਾਂ ਦੇ ਹੌਸਲੇ ਪਹਿਲਾਂ ਤੋਂ ਵੀ ਵੱਧ ਬੁਲੰਦ ਹੋਏ ਹਨ ।

ਵਰਕਰਾਂ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਬੱਬੇਹਾਲੀ ਨੇ ਪਾਰਟੀ ਵਰਕਰਾਂ ਦੇ ਨਾਲ ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਬਿਨਾਂ ਕਿਸੇ ਭੇਦਭਾਵ ਦੇ ਬੁਲੰਦ ਕੀਤਾ ਹੈ ਅਤੇ ਅਨਿਆਂ ਦੇ ਖ਼ਿਲਾਫ਼ ਬੇਖ਼ੌਫ ਹੋ ਕੇ ਜੰਗ ਲੜੀ ਹੈ । ਉਨ੍ਹਾਂ ਦੀ ਅਗਵਾਈ ਵਿੱਚ ਪਾਰਟੀ ਜ਼ਿਲ੍ਹੇ ਵਿੱਚ ਇੱਕਜੁੱਟ ਹੈ ਅਤੇ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਦੀ ਸੋਚ ਤੇ ਹਮੇਸ਼ਾ ਪਹਿਰਾ ਦੇਵੇਗੀ ।

Print Friendly, PDF & Email
Thepunjabwire
  •  
  •  
  •  
  •  
  •  
  •  
  •  
  •  
  •  
  •  
error: Content is protected !!