23 ਨਵੰਬਰ ਨੂੰ ਨੌਵੀਂ ਦੇ ਮੇਲੇ ਸਬੰਧੀ ਬਟਾਲਾ ਤਹਿਸੀਲ ਵਿੱਚ ਛੁੱਟੀ ਦਾ ਐਲਾਨ

Local Holiday

ਬਟਾਲਾ, 20 ਨਵੰਬਰ – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ ਮਿਤੀ 23 ਨਵੰਬਰ 2020 ਨੂੰ ਉੱਪ ਮੰਡਲ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Exit mobile version