550 ਸਾਲਾ ਸ਼ਤਾਬਦੀ ਸੰਪੂਰਨਤਾ ਸਮਾਗਮ

ਸੰਜੇ ਕੁਮਾਰ ਵਧੀਕ ਮੁੱਖ ਸਕੱਤਰ ਨੇ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਮੇਤ ਕੈਬਨਿਟ ਮੰਤਰੀ, ਵਿਧਾਇਕ ਤੇ ਉੱਘੀਆਂ ਸਖਸ਼ੀਅਤਾਂ ਕਰਨਗੀਆਂ ਵਿਸ਼ੇਸ ਤੌਰ ਤੇ ਸ਼ਿਰਕਤ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 20 ਨਵੰਬਰ । ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਦੇ ਸੰਪੂਰਨਤਾ ਸਮਾਗਮ ਜੋ 28 ਨਵੰਬਰ ਤੋਂ 30 ਨਵੰਬਰ 2020 ਵਿੱਚ ਪੰਜਾਬ ਸਰਕਾਰ ਵੱਲੋ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾ ਰਹੇ ਹਨ, ਇਨਾਂ ਸਮਾਗਮਾਂ ਦੀ ਤਿਆਰੀਆਂ ਆਦਿ ਸਬੰਧੀ ਜਾਇਜ਼ਾ ਲੈਣ ਲਈ ਅੱਜ ਸ੍ਰੀ ਸੰਜੇ ਕੁਮਰ ਵਧੀਕ ਮੁੱਖ ਸਕੱਤਰ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਵਲੋਂ ਵਿਸ਼ੇਸ ਤੋਰ ਤੇ ਡੇਰਾ ਬਾਬਾ ਨਾਨਕ ਵਿਖੇ ਸ਼ਿਰਕਤ ਕੀਤੀ ਗਈ ਤੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੇ ਜਾ ਰਹੇ ਪ੍ਰਬੰਧਾਂ ਆਦਿ ਦਾ ਜਾਇਜ਼ਾ ਲਿਆ। ਇਸ ਮੌਕੇ ਸ੍ਰੀਮਤੀ ਕਮਲਪ੍ਰੀਤ ਕੋਰ ਬਰਾੜ ਡਾਇਰੈਕਟਰ ਸੈਰ ਸਪਾਟਾ ਵਿਭਾਗ, ਐਸ.ਪੀ.ਐਸ. ਪਰਮਾਰ ਆਈ ਜੀ ਬਾਰਡਰ ਰੇਂਜ ਅੰਮ੍ਰਿਤਸਰ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਸਾਪੁਰ, ਰਛਪਾਲ ਸਿੰਘ ਐਸ.ਐਸ.ਪੀ ਬਟਾਲਾ, ਤੇਜਿੰਦਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੀ ਮੋਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹੋਇਆ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪਿਛਲੇ ਸਾਲ 2019 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ ਕੀਤੇ ਗਏ ਸਨ, ਜਿਨਾਂ ਦੀ ਸੰਪੂਰਨਤਾ ਡੇਰਾ ਬਾਬਾ ਨਾਨਕ ਵਿੱਚ ਹੋ ਰਹੀ ਹੈ। ਉਨ•ਾਂ ਦੱਸਿਆ ਕਿ ਇਸ ਸੰਪੂਰਨਤਾ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਦੇ ਕੈਬਨਿਟ ਮੰਤਰੀ, ਵਿਧਾਇਕ ਅਤੇ ਸਮਾਜਿਕ ਤੇ ਧਾਰਮਿਕ ਆਦਿ ਸਖਸ਼ੀਅਤਾਂ ਵੀ ਵਿਸ਼ੇਸ ਤੌਰ ਤੇ ਸਿਰਕਤ ਕਰਨਗੇ। ਉਨਾਂ ਦੱਸਿਆ ਕਿ ਇਨ•ਾਂ ਸਮਾਮਗਾਂ ਨੂੰ ਸੁਚੱਜੇ ਢੰਗ ਨਾਲ ਨੇਪੜੇ ਚਾੜਨ ਲਈ ਵੱਖ ਵੱਖ ਇੱਚ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਉਨ•ਾਂ ਦੱਸਿਆ ਕਿ ਇਨ•ਾਂ ਸਮਾਗਮਾਂ ਨੂੰ ਮੁੱਖ ਰੱਖਦਿਆ ਹੋਇਆ 28 ਨਵੰਬਰ ਨੂੰ ਸ੍ਰੀ ਅੰਖਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ 30 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਸਜਾਏ ਜਾਣਗੇ। ਉਨ•ਾਂ ਦੱਸਿਆ ਕਿ ਕੋਰੋਨਾਂ ਦੇ ਚੱਲਦਿਆ ਹੋਇਆ ਪੂਰੀਆਂ ਸਾਵਧਾਨੀਆਂ ਵਰਤਣ ਨੂੰ ਯਕੀਨੀ ਬਣਾਇਆ ਜਾਵੇਗਾ।

ਇਸ ਤੋਂ ਪਹਿਲਾਂ ਸ੍ਰੀ ਸੰਜੇ ਕੁਮਾਰ ਵਧੀਕ ਮੁੱਖ ਸਕੱਤਰ ਕਰਤਾਰਪੁਰ ਕੋਰੀਡੋਰ ਵਿਖੇ ਵੀ ਗਏ ਅਤੇ ਗੁਰਦੁਆਰਾ ਬਾਬਾ ਸਿੱਧ ਸਿਓ ਰੰਧਾਵਾ ਅਤੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਉਨਾਂ ਨੂੰ ਗੁਰੂ ਘਰ ਦੀ ਬਖਸ਼ਿਸ ਸਿਰੋਪਾਓ ਭੇਂਟ ਕੀਤਾ ਗਿਆ।

ਇਸ ਮੌਕੇ ਸਰਵ ਸ੍ਰੀ ਲਖਬੀਰ ਸਿੰਘ ਐਡੀਸ਼ਨਲ ਡਾਇਰੈਕਟਰ ਸੈਰ ਸਪਾਟਾ ਵਿਭਾਗ ਪੰਜਾਬ, ਰਜਤ ਓਬਰਾਏ ਰਿਜ਼ਨਲ ਡਿਪਟੀ ਡਾਇਰੈਕਟਰ ਸਥਾਕ ਸਰਕਾਰਾਂ ਵਿਭਾਗ ਅੰਮ੍ਰਿਤਸਰ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਰਸ਼ਦੀਪ ਸਿੰਘ ਲੁਬਾਣਾ ਐਸ ਡੀ ਐਮ ਡੇਰਾ ਬਾਬਾ ਨਾਨਕ, ਬਲਬੀਰ ਰਾਜ ਸਿੰਘ ਐਸ.ਡੀ.ਐਮ ਗੁਰਦਾਸਪੁਰ, ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ, ਨਵਕਿਰਤ ਸਿੰਘ ਤਹਿਸੀਲਦਾਰ, ਬਲਦੇਵ ਸਿੰਘ ਰੰਧਾਵਾ ਆਰ.ਟੀ.ਏ, ਹਰਜਿੰਦਰ ਸਿੰਘ ਸੰਧੂ ਡੀਡੀਪੀਓ, ਨੈਸ਼ਨਲ ਹਾਈਵੇ ਤੋਂ ਦਲਬੀਰ ਸਿੰਘ, ਬੀ.ਐਸ.ਐਫ ਦੇ ਕਮਾਡੈਂਟ ਨਰਿੰਦਰ ਜੀ, ਮੋਹਤਮ ਸਿੰਘ ਐਕਸੀਅਨ ਪਾਵਰਕਾਮ, ਮਨਮੋਹਨ ਸਾਰੰਗਲ ਐਕਸੀਅਨ ਪੀ ਡਬਲਿਊ ਡੀ, ਹਿਮਾਸ਼ੂ ਕੱਕੜ ਡੀ.ਐਫ.ਐਸ.ਸੀ, ਕੁਲਜੀਤ ਸਿੰਘ ਜਿਲਾ ਮੰਡੀ ਅਫਸਰ, ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਨਿਰਮਲ ਸਿੰਘ ਐਸ.ਡੀ.ਓ, ਭੁਪਿੰਦਰ ਸਿੰਘ ਈਓ ਡੇਰਾ ਬਾਬਾ ਨਾਨਕ, ਡੀ ਐਸ ਪੀ ਸੁਰਿੰਦਰਪਾਲ ਸਿੰਘਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਮੋਜੂਦ ਸਨ

Exit mobile version