550 ਸਾਲਾ ਸ਼ਤਾਬਦੀ ਸੰਪੂਰਨਤਾ ਸਮਾਗਮ

ਵਧੀਕ ਡਿਪਟੀ ਕਮਿਸ਼ਨਰ ਸੰਧੂ ਵਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 21 ਨਵੰਬਰ । ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਦੇ ਸੰਪੂਰਨਤਾ ਸਮਾਗਮ ਸਬੰਧੀ ਜਿਲਾ ਪ੍ਰਸ਼ਾਸਨ ਵਲੋਂ ਡੇਰਾ ਬਾਬਾ ਨਾਨਕ ਵਿਖੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸੇ ਦੇ ਚੱਲਦਿਆਂ ਅੱਜ ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਰੈਸਟ ਹਾਊਸ ਡੇਰਾ ਬਾਬਾ ਨਾਨਕ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਤਿਆਰੀਆਂ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਸ੍ਰੀ ਰਛਪਾਲ ਸਿੰਘ ਐਸ.ਐਸ.ਪੀ ਬਟਾਲਾ ਵੀ ਮੋਜੂਦ ਸਨ।

ਵਧੀਕ ਡਿਪਟੀ ਕਮਿਸਨਰ ਸੰਧੂ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੇ ਬਚਾਅ ਲਈ ਜਾਰੀ ਕੀਤੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾਣ ਤੇ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨਾਂ ਮੰਡੀ ਬੋਰਡ ਤੇ ਪੀ ਡਬਲਿਊ ਡੀ ਦੇ ਅਧਿਕਾਰੀਆਂ ਨੂੰ ਸਟੇਜ ਦੀਆਂ ਤਿਆਰੀਆਂ ਕਰਨ ਸਬੰਧੀ ਹਦਾਇਤ ਕੀਤੀ। ਉਨਾਂ ਸਿਹਤ ਵਿਭਾਗ, ਨਗਰ ਕੋਂਸਲ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਪਾਵਰਕਾਮ, ਬੀ.ਐਸ.ਐਨ.ਐਲ, ਟਰੈਫਿਕ ਪੁਲਿਸ, ਸੁਰੱਖਿਆ ਦੇ ਪ੍ਰਬੰਧ ਸਮੇਤ ਸਬੰਧਿਤ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਤਿਆਰੀਆਂ ਕਰਨ ਲਈ ਕਿਹਾ।

ਉਨਾਂ ਅੱਗੇ ਦੱਸਿਆ ਕਿ 550 ਸਾਲਾਂ ਗੁਰਪੁਰਬ ਦੇ ਸੰਪੂਰਨਤਾ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਦੇ ਕੈਬਨਿਟ ਮੰਤਰੀ, ਵਿਧਾਇਕ ਅਤੇ ਸਮਾਜਿਕ ਤੇ ਧਾਰਮਿਕ ਆਦਿ ਸਖਸ਼ੀਅਤਾਂ ਵੀ ਵਿਸ਼ੇਸ ਤੌਰ ਤੇ ਸਿਰਕਤ ਕਰਨਗੇ। ਉਨ•ਾਂ ਦੱਸਿਆ ਕਿ ਇਨ•ਾਂ ਸਮਾਗਮਾਂ ਨੂੰ ਮੁੱਖ ਰੱਖਦਿਆ ਹੋਇਆ 28 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ 30 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਸਜਾਏ ਜਾਣਗੇ।

ਇਸ ਮੌਕੇ ਸਰਵ ਰਜਤ ਓਬਰਾਏ ਰਿਜ਼ਨਲ ਡਿਪਟੀ ਡਾਇਰੈਕਟਰ ਸਥਾਕ ਸਰਕਾਰਾਂ ਵਿਭਾਗ ਅੰਮ੍ਰਿਤਸਰ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਰਸ਼ਦੀਪ ਸਿੰਘ ਲੁਬਾਣਾ ਐਸ ਡੀ ਐਮ ਡੇਰਾ ਬਾਬਾ ਨਾਨਕ, ਬਲਬੀਰ ਰਾਜ ਸਿੰਘ ਐਸ.ਡੀ.ਐਮ ਗੁਰਦਾਸਪੁਰ, ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ, ਬਲਦੇਵ ਸਿੰਘ ਰੰਧਾਵਾ ਆਰ.ਟੀ.ਏ, ਸ੍ਰੀਮਤੀ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਜ), ਤਹਿਸਲੀਦਾਰ ਹਰਵਿੰਦਰ ਸਿੰਘ ਗਿੱਲ, ਹਰਜਿੰਦਰ ਸਿੰਘ ਸੰਧੂ ਡੀਡੀਪੀਓ, ਮੋਹਤਮ ਸਿੰਘ ਐਕਸੀਅਨ ਪਾਵਰਕਾਮ, ਮਨਮੋਹਨ ਸਾਰੰਗਲ ਐਕਸੀਅਨ ਪੀ ਡਬਲਿਊ ਡੀ, ਕੁਲਜੀਤ ਸਿੰਘ ਜਿਲਾ ਮੰਡੀ ਅਫਸਰ, ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਨਿਰਮਲ ਸਿੰਘ ਐਸ.ਡੀ.ਓ, ਭੁਪਿੰਦਰ ਸਿੰਘ ਈਓ ਡੇਰਾ ਬਾਬਾ ਨਾਨਕ, ਡੀ ਐਸ ਪੀ ਸੁਰਿੰਦਰਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਮੋਜੂਦ ਸਨ।

Exit mobile version