ਗੁਰਦਾਸਪੁਰ, 24 ਨਵੰਬਰ । ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਵਾਇਰਸ ਦੇ ਲੱਛਣ ਜਿਵੇਂ ਬੁਖਾਰ, ਖਾਂਸੀ, ਜੁਕਾਮ, ਸਾਹ ਦਾ ਚੜਨਾ ਜਾਂ ਕਿਸੇ ਹੋਰ ਤਰਾਂ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਬਿਨਾਂ ਦੇਰੀ ਕੀਤੇ ਆਪਣਾ ਕੋਰਨਾ ਟੈਸਟ ਜਰੂਰ ਕਰਵਾਉਣ। ਉਨਾਂ ਕਿਹਾ ਕਿ ਡਾਕਟਰੀ ਮਾਹਿਰ ਦੱਸਦੇ ਹਨ ਕਿ ਜੇਕਰ ਕੋਰੋਨਾ ਵਾਇਰਸ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਇਸ ਤੋ ਬਚਾਅ ਕੀਤਾ ਜਾ ਸਕਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਸੰਧੂ ਨੇ ਅੱਗੇ ਕਿਹਾ ਕਿ ਜ਼ਿਲਾ ਵਾਸੀਆਂ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਪਹਿਲਾਂ ਵੀ ਜਿਲਾ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕੀਤਾ ਹੈ , ਜਿਸ ਨਾਲ ਜਿਲੇ ਅੰਦਰ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਿਚ ਮਦਦ ਮਿਲੀ ਸੀ। ਉਨਾਂ ਅੱਗੇ ਕਿਹਾ ਕਿ ਕੋਰੋਨਾ ਬਿਮਾਰੀ ਅਜੇ ਖਤਮ ਨਹੀਂ ਹੋਈ ਹੈ, ਸਗੋਂ ਸਾਨੂੰ ਹੁਣ ਹੋਰ ਵਧੇਰੇ ਸੁਚੇਤ ਤੇ ਜਾਗਰੂਕ ਹੋਣ ਦੀ ਜਰੂਰਤ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਸਕ ਲਾਜ਼ਮੀ ਤੋਰ ਤੇ ਪਹਿਨਣ, ਸ਼ੋਸਲ ਡਿਸਟੈਂਸ਼ ਮੈਨਟੇਨ ਕਰਕੇ ਰੱਖਣ ਅਤੇ ਹੱਥਾਂ ਨੂੰ ਸਾਬੁਣ ਨਾਲ ਧੋ ਕੇ ਸਾਫ ਰੱਖਿਆ ਜਾਵੇ।
ਉਨਾਂ ਨੇ ਅੱਗੇ ਕਿਹਾ ਕਿ ਕੋਰੋਨਾ ਬਿਮਾਰੀ ਨੂੰ ਲੁਕਾਉਣ ਨਾਲ ਨਹੀਂ, ਸਗੋਂ ਜਿਨਾਂ ਇਸਦਾ ਵੱਧ ਪਤਾ ਲੱਗੇਗਾ, ਓਨੀ ਛੇਤੀ ਹੀ ਕੋਰੋਨਾ ਪੀੜਤ ਦਾ ਇਲਾਜ ਸ਼ੁਰੂ ਕਰਕੇ ਉਸਨੂੰ ਠੀਕ ਕੀਤਾ ਜਾ ਸਕਦਾ ਹੈ। ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਟਰੇਸਿੰਗ ਕਰਕੇ ਉਨਾਂ ਦੀ ਟੈਸਟਿੰਗ ਕਰਨੀ ਬਹੁਤ ਜਰੂਰੀ ਹੈ, ਇਸ ਲਈ ਜੋ ਵਿਅਕਤੀ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਹਨ, ਉਨਾਂ ਨੂੰ ਆਪਣੀ ਟੈਸਟਿੰਗ ਜਰੂਰ ਕਰਵਾਉਣੀ ਚਾਹੀਦੀ ਹੈ। ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੌਜ਼ਟਿਵ ਆਉਂਦੀ ਹੈ ਤਾਂ ਉਹ ਆਪਣੇ ਘਰ ਵਿਚ ਏਕਾਂਤਵਾਸ ਹੋ ਸਕਦੇ ਹਨ। ਸਿਹਤ ਵਿਭਾਗ ਵਲੋਂ ਲਗਤਾਰ ਉਨਾਂ ਦੀ ਸਿਹਤ ਦਾ ਖਿਆਲ ਰੱਖਿਆ ਜਾਂਦਾ ਹੈ।