ਅਚਵੀਰਜ਼ ਪ੍ਰੋਗਰਾਮ ਨੌਜਵਾਨ ਪੀੜੀ ਨੂੰ ਅੱਗੇ ਵੱਧਣ ਲਈ ਉਤਸ਼ਾਹਿਤ ਕਰਨ ਲਈ ਬਹੁਤ ਲਾਹਵੰਦ –ਕੈਬਨਿਟ ਮੰਤਰੀ ਰੰਧਾਵਾ
ਗੁਰਦਾਸਪੁਰ, 6 ਦਸੰਬਰ । ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 18ਵੇਂਂ ਐਡੀਸ਼ਨ ਵਿਚ ਗੁਰਦਾਸਪੁਰ ਦੇ ਅਚੀਵਰਜ਼ ਵਲੋਂ ਜ਼ਿਲਾ ਵਾਸੀਆਂ ਨਾਲ ਆਪਣੀ ਮਿਹਨਤ ਤੇ ਲਗਨ ਨਾਲ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਅਚੀਵਰਜ਼ ਪ੍ਰੋਗਰਾਮ ਵਿਚ ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ ਮੰਤਰੀ ਪੰਜਾਬ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਹਰਦੀਪ ਸਿੰਘ ਜ਼ਿਲਾ ਸਿੱਖਿਆ ਅਫਸਰ (ਸ), ਸੁਰਜੀਤ ਪਾਲ ਜ਼ਿਲਾ ਸਿੱਖਿਆ (ਪ), ਰਾਜੀਵ ਠਾਕੁਰ ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਮੀਡੀਆ ਸਾਥੀ ਵਲੋਂ ਵੀਡੀਓ ਕਾਨਫਰੰਸ ਜਰੀਏ ਸ਼ਮੂਲੀਅਤ ਕੀਤੀ ਗਈ ਅਤੇ ਇਸ ਪ੍ਰੋਗਰਾਮ ਨੂੰ ਫੇਸਬੁੱਕ ਉੱਪਰ ਲਾਈਵ ਕੀਤਾ ਗਿਆ।
ਵੀਡੀਓ ਕਾਨਫਰੰਸ ਜਰੀਏ ਅਚੀਵਰਜ਼ ਪ੍ਰੋਗਰਾਮ ਵਿਚ ਕੈਬਨਿਟ ਵਜ਼ੀਰ ਰੰਧਾਵਾ ਨੇ ਅਚਵੀਰਜ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਚਵੀਰਜ਼ ਪ੍ਰੋਗਰਾਮ ਨੋਜਵਾਨ ਪੀੜੀ ਨੂੰ ਅੱਗੇ ਵੱਧਣ ਲਈ ਬਹੁਤ ਲਾਹਵੰਦ ਹੈ ਅਤੇ ਅਚਵੀਰਜ਼ ਕੋਲੋ ਕਾਫੀ ਕੁਝ ਸਿੱਖਣਗੇ। ਉਨਾਂ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਅਚੀਵਰਜ ਪ੍ਰੋਗਰਾਮ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਅਚੀਵਰਜ਼ ਪ੍ਰੋਗਰਾਮ ਵਿਚ ਵਿਦਿਆਰਥੀਆਂ ਦੀ ਭਰਵੀਂ ਸਮਲੀਅਤ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਅਚੀਵਰਜ਼ ਪ੍ਰੋਗਰਾਮ ਜਿਸ ਮਕਸਦ ਨਾਲ ਸ਼ੁਰੂ ਕੀਤਾ ਗਿਆ ਸੀ, ਉਹ ਉਸ ਵਿਚ ਸਫਲ ਹੋ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਅਚੀਵਰਜ਼ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਸਕੂਲ ਵਿਦਿਆਰਥੀਆਂ ਦੀ ਹੋਰ ਸ਼ਮੂਲੀਅਤ ਨੂੰ ਵਧਾਉਣ ਲਈ ਹੋਰ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਉਹ ਅਚੀਵਰਜ਼ ਕੋਲੋ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਵੱਡਮੁੱਲੀ ਜਾਣਕਾਰੀ ਲੈ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਅਚੀਵਰਜ਼ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਜ਼ਿਲ•ਾ ਪ੍ਰਬੰਧਕੀ ਕੰਪਲੈਕਸ (ਦਫਤਰ ਡਿਪਟੀ ਕਮਿਸ਼ਨਰ) ਵਿਖੇ ਵੱਡੀਆਂ ਚਾਰ ਡਿਜ਼ੀਟਲ ਸਕਰੀਨਾਂ ਲਗਾਈਆਂ ਗਈਆਂ ਹਨ, ਜਿਨਾਂ ਵਿਚ ਜ਼ਿਲੇ ਦੇ ਸ਼ਹੀਦਾਂ, ਅਚੀਵਰਜ਼, ਜ਼ਿਲੇ ਦੇ ਮੁੱਖ ਸਮਾਰਕ ਅਤੇ ਵਿਕਾਸ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜਲਦ ਹੀ ਅਚੀਵਰਜ਼ ਦੀ ਕਾਫੀ ਬੁੱਕਲੈੱਟ ਵੀ ਤਿਆਰੀ ਕੀਤੀ ਜਾਵੇਗੀ। ਨਾਲ ਹੀ ਉਨਾ ਦੱਸਿਆ ਕਿ ਜਲਦ ਹੀ ਜਿਲੇ ਦੇ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀ ਜੋ ਪੜ•ਾਈ, ਖੇਡਾਂ ਜਾਂ ਹੋਰ ਕਿਸੇ ਮੁਕਾਮ ਵਿਚ ਅੱਗੇ ਵੱਧਣਾ ਚਾਹੁੰਦੇ ਹਨ, ਉਨਾਂ ਦੀ ਵਿੱਤੀ ਮਦਦ ਕਰਨ ਲਈ ਸੁਸਾਇਟੀ ਦਾ ਗਠਨ ਵੀ ਕੀਤੀ ਜਾਵੇਗਾ ਤਾਂ ਜੋ ਉਨਾਂ ਨੂੰ ਅੱਗੇ ਵੱਧਣ ਵਿਚ ਸਹਾਇਤਾ ਕੀਤੀ ਜਾ ਸਕੇ।
ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਪਹਿਲੇ ਅਚੀਵਰਜ਼ ਡਾ. ਹਰਜਿੰਦਰ ਸਿੰਘ ਬੇਦੀ (ਆਈ.ਏ.ਐਸ) ਜੋ ਪਿੰਡ ਗਾਹਲੜ•ੀ (ਦੀਨਾਨਗਰ) ਦੇ ਵਸਨੀਕ ਹਨ ਨੇ ਦੱਸਿਆ ਕਿ ਮੁੱਢਲੀ ਸਿੱਖਿਆ ਅਕਾਲ ਅਕੈਡਮੀ ਬਰਿਆਲ ਲਹਿਰੀ ਵਿਖੇ ਕੀਤੀ। ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸ, ਜਲੰਧਰ ਤੋਂ ਐਮ.ਬੀ.ਬੀ ਐਸ ਪਾਸ ਕੀਤੀ। 2019 ਵਿਚ ਸਿਵਿਲ ਪ੍ਰੀਖਿਆ ਪਾਸ ਕੀਤੀ ਅਤੇ ਹੁਣ ਮੰਸੂਰੀ ਵਿਖੇ ਟਰੇਨਿੰਗ ਕਰ ਰਹੇ ਹਨ। ਉਨਾਂ ਅੱਗੇ ਕਿਹਾ ਕਿ ਅੱਜ ਆਪਣੇ ਜ਼ਿਲਾਵਾਸੀਆਂ ਨਾਲ ਰੂਬਰੂ ਹੋ ਰਹੇ ਹਨ, ਇਹ ਮੇਰੀ ਜ਼ਿੰਦਗੀ ਦਾ ਅਹਿਮ ਪਲ ਹੈ ਅਤੇ ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹੈ ਕਿ ਮੈਂ ਆਪਣੇ ਲੋਕਾਂ ਜਿਥੋਂ ਦਾ ਮੈਂ ਜੰਮਪਲ ਹਾਂ, ਉਨਾਂ ਨਾਲ ਗੱਲਬਾਤ ਕਰ ਰਿਹਾ ਹਾਂ। ਉਨਾਂ ਕਿਹਾ ਕਿ ਗੁਰਦਾਸਪੁਰ ਦੀ ਧਰਤੀ ਦੇ ਵਸਨੀਕਾਂ ਨੇ ਹਰ ਖੇਤਰ ਵਿਚ ਨਾਮਣਾ ਖੱਟਿਆ ਹੈ ਅਤੇ ਉਨਾਂ ਮਾਣ ਹੈ ਕਿ ਉਹ ਵੀ ਇਸ ਧਰਤੀ ਦੇ ਜੰਮਪਲ ਹਨ। ਉਨਾਂ ਡਿਪਟੀ ਕਮਿਸ਼ਨਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਆਪਣੇ ਆਪ ਵਿਚ ਸ਼ਾਨਦਾਰ ਉਪਰਾਲਾ ਹੈ, ਜੋ ਗੁਰਦਾਸਪੁਰੀਆਂ ਨੂੰ ਆਪਸ ਵਿਚ ਜੋੜਦਾ ਹੈ ਅਤੇ ਜੋ ਨੌਜਵਾਨ ਪੀੜ•ੀ ਲਈ ਰਾਹ ਦਿਸੇਰਾ ਬਣੇਗਾ। ਉਨਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸ਼ੁਰੂ ਤੋਂ ਹੀ ਮਿਹਨਤ ਦਾ ਪੱਲਾ ਫੜ• ਲੈਣਾ ਚਾਹੀਦਾ ਹੈ ਜੋ ਅੱਗੇ ਜਾ ਕੇ ਸਾਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੰਦਾ ਹੈ। ਹੌਸ਼ਲਾ ਨਾ ਹਾਰੋ ਤੇ ਲਗਾਤਾਰ ਦ੍ਰਿੜ ਇੱਛਾ ਸ਼ਕਤੀ ਨਾਲ ਅੱਗੇ ਵਧੋ।
ਇਸ ਮੌਕੇ ਸੁਵੰਸ਼ ਮਹਾਜਨ, ਜੋ ਦੀਨਾਨਗਰ ਦੇ ਵਸਨੀਕ ਹਨ ਨੇ ਦੱਸਿਆ ਕਿ ਦੱਸਵੀਂ ਜਮਾਤ ਲਿਟਲ ਫਲਾਵਰ ਕਾਨਵੈਂਟ ਸਕੂਲ ਦੀਨਾਨਗਰ ਤੋਂ 96 ਫੀਸਦ ਅੰਕਾਂ ਨਾਲ ਪਾਸ ਕੀਤੀ। ਬਾਹਰਵੀਂ ਜਮਾਤ ਸ੍ਰੀ ਗੁਰੂ ਹਰਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਤੋਂ 95 ਫੀਸਦ ਅੰਕਾਂ ਨਾਲ ਪਾਸ ਕੀਤੀ। ਉਪਰੰਤ ਸਾਲ 2020 ਵਿਚ ਜੇਈਈ ਮੇਨ ਪ੍ਰੀਖਿਆ 99.07 ਫੀਸਦ ਅੰਕ ਲੈ ਕੇ ਪਾਸ ਕੀਤੀ ਤੇ ਜੇਈਈ ਐਡਵਾਂਸ, ਓਪਨ ਕੈਟਾਗਿਰੀ ਵਿਚ ਦੇਸ਼ ਭਰ ਵਿਚੋਂ 5962 ਸਥਾਨ ਪ੍ਰਾਪਤ ਕੀਤਾ। ਹੁਣ ਰੁੜਕੀ ਵਿਖੇ ਆਈਆਈਟੀ (ਬੀਟੈੱਕ ਇਨ ਸਿਵਲ ਇੰਜੀਨਰਿੰਗ) ਕਰ ਰਹੇ ਹਨ। ਉਨਾਂ ਅੱਗੇ ਕਿਹਾ ਕਿ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ, ਇਸ ਲਈ ਮਿਹਨਤ ਲਗਾਤਾਰ ਕਰਦੇ ਰਹੋ ।
ਤੀਸਰੇ ਅਚਵੀਰਜ਼ ਵਿਦਿਆਰਥੀ ਸੌਬਤ ਮੋਦਗਿੱਲ, ਜੋਰਾਮ ਸਰਨ ਦਾਸ ਕਾਲੋਨੀ ਧਾਰੀਵਾਲ ਦਾ ਵਸਨੀਕ ਹੈ ਨੇ ਦੱਸਿਆ ਕਿ ਧਾਰੀਵਾਲ ਦੇ ਲਿਟਲ ਫਲਾਵਰ ਕਾਨਵੈਂਟ ਸਕੂਲ ਤੋਂ ਦੱਸਵੀਂ ਜਮਾਤ 97.8 ਫੀਸਦ (ਆਈਸੀਐਸਈ ਬੋਰਡ) ਨਾਲ ਪਾਸ ਕੀਤੀ ਤੇ ਜ਼ਿਲੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਬਾਹਰਵੀਂ ਜਮਾਤ ਡੀਏਵੀ ਸਕੂਲ ਪਠਾਨਕੋਟ ਤੋਂ 94 ਫੀਸਦ ਅੰਕਾਂ ਨਾਲ ਪਾਸ ਕੀਤੀ। ਸੌਬਤ ਮੋਦਗਿੱਲ ਆਈ.ਆਈ.ਟੀ ਵਿਚ ਇੰਜੀਨਰਿੰਗ ਦੀ ਪੜ•ਾਈ ਕਰਨ ਦਾ ਇਛੁੱਕ ਹੈ। ਉਸਨੇ ਦੱਸਿਆ ਕਿ ਆਪਣੇ ਆਪ ਨੂੰ ਘੱਟ ਨਹੀਂ ਸਮਝਣਾ ਚਾਹੀਦਾ ਹੈ ਅਤੇ ਲਗਾਤਾਰ ਮਿਹਨਤ ਕਰਨੀ ਚਾਹੀਦੀ ਹੈ। ਵੱਡੇ ਸੁਪਨੇ ਲੈ ਕੇ ਉਸਨੂੰ ਪਾਉਣ ਲਈ ਪੂਰੀ ਦ੍ਰਿੜਤਾ ਨਾਲ ਮਿਹਨਤ ਕਰਨੀ ਚਾਹੀਦੀ ਹੈ।
ਇਸ ਮੌਕੇ ਵਿਦਿਆਰਥੀਆਂ ਵਲੋਂ ਅਚਵੀਰਜ਼ ਨਾਲ ਸਵਾਲ-ਜਵਾਬ ਵੀ ਕੀਤੇ ਗਏ। ਅਚਵੀਰਜ਼ ਵਲੋਂ ਵਿਦਿਆਰਥੀਆਂ ਨੂੰ ਮੈਥ, ਸਾਇੰਸ, ਹਿਸਟਰੀ ਤੇ ਹੋਰ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਪੁਸਤਕਾਂ ਅਤੇ ਅਖਬਾਰਾਂ ਪੜ•ਨ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਰੈੱਡ ਕਰਾਸ ਸੁਸਾਇਟੀ ਵਲੋਂ ਸਾਰੇ ਅਚਵੀਰਜ਼ ਨੂੰ 5100-5100 ਰੁਪਏ ਦੇਣ ਦਾ ਐਲਾਨ ਵੀ ਕੀਤਾ।