ਫ਼ਤਹਿ ਕਿੱਟਾਂ ਨੇ ਕੋਰੋਨਾ ਮਰੀਜ਼ਾਂ ਨੂੰ ਠੀਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ – ਸਿਹਤ ਮੰਤਰੀ

ਬਟਾਲਾ, 7 ਦਸੰਬਰ – ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਦੀ ਸੰਭਾਵੀ ਦੂਜੀ ਲਹਿਰ ਦੇ ਟਾਕਰੇ ਲਈ ਸਿਹਤ ਵਿਭਾਗ ਪੂਰੀ ਤਰਾਂ ਤਿਆਰ ਹੈ ਅਤੇ ਸਿਹਤ ਵਿਭਾਗ ਕੋਰੋਨਾ ਦੀ ਜੰਗ ਵਿਚੋਂ ਜੇਤੂ ਹੋ ਕੇ ਨਿਕਲੇਗਾ। ਅੱਜ ਤਹਿਸੀਲ ਬਟਾਲਾ ਦੇ ਪਿੰਡ ਢਪੱਈ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ ਅਤੇ ਆਸ਼ਾ ਵਰਕਰਾਂ ਨੇ ਜਿਸ ਹੌਂਸਲੇ ਤੇ ਜਜਬੇ ਨਾਲ ਕੋਰੋਨਾ ਦੀ ਜੰਗ ਵਿੱਚ ਆਪਣਾ ਯੋਗਦਾਨ ਦਿੱਤਾ ਹੈ ਉਹ ਲਾਮਿਸਾਲ ਹੈ। ਉੁਨ੍ਹਾਂ ਕਿਹਾ ਕਿ ਵਿਭਾਗ ਦੀਆਂ ਦਿਨ ਰਾਤ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਬੂ ਹੇਠ ਹੈ।

ਸਿਹਤ ਮੰਤਰੀ ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਜਟਿਵ ਮਰੀਜ਼ਾਂ ਨੂੰ ਵੰਡੀਆਂ ‘ਫ਼ਤਹਿ ਕਿੱਟਾਂ’ ਨੇ ਮਰੀਜ਼ਾਂ ਨੂੰ ਠੀਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਿਥੇ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਕਰਕੇ ‘ਫ਼ਤਹਿ ਕਿੱਟਾਂ’ ਦਿੱਤੀਆਂ ਹਨ, ਓਥੇ ਵਿਭਾਗ ਵੱਲੋਂ ਹਰ ਤਰ੍ਹਾਂ ਦੀ ਮੈਡੀਕਲ ਸੇਵਾ ਕੋਰੋਨਾ ਮਰੀਜ਼ਾਂ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਰੋਜ਼ ਤੀਹ ਹਜ਼ਾਰ ਦੇ ਕਰੀਬ ਕੋਵਿਡ-19 ਦੇ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਕੋਵਿਡ ਮਰੀਜ਼ਾਂ ਦੀ ਪਛਾਣ ਕਰਕੇ ਇਸਦੇ ਪਸਾਰ ਨੂੰ ਰੋਕਿਆ ਜਾ ਸਕੇ।

ਸਿਹਤ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਤੋਂ ਬਚਣ ਲਈ ਮਾਸਕ ਜਰੂਰ ਲਗਾਉਣ, ਸੋਸਲ ਡਿਸਟੈਂਸਿੰਗ ਦੀ ਪਾਲਣਾ ਕਰਨ ਅਤੇ ਵਾਰ-ਵਾਰ ਆਪਣੇ ਹੱਥਾਂ ਨੂੰ ਸਾਬਣ ਨਾਲ ਚੰਗੀ ਤਰਾਂ ਧੋਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਸਦਕਾ ਸਿਹਤ ਵਿਭਾਗ ਕੋਰੋਨਾ ਵਾਇਰਸ ਉੱਪਰ ਨਿਸ਼ਚਿਤ ਹੀ ਫ਼ਤਹਿ ਹਾਸਲ ਕਰੇਗਾ।

Print Friendly, PDF & Email
Thepunjabwire
 • 2
 • 8
 •  
 •  
 •  
 •  
 •  
 •  
 •  
 •  
  10
  Shares
error: Content is protected !!