ਹੁਣ ਸੇਵਾ ਕੇਂਦਰਾ ਰਾਹੀਂ ਵੀ ਪਬਲਿਕ ਗਰੀਵੈਂਨਸ ਰਿਡਰੈਸਲ ਸਿਸਟਮ (ਪੀਜੀਆਰਐਸ) ਪੋਰਟਲ ‘ਤੇ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਸ਼ਿਕਾਇਤਾਂ ਕੀਤੀਆਂ ਜਾ ਸਕਦੀਆਂ ਹਨ ਦਾਖਲ

DC GSP

ਗੁਰਦਾਸਪੁਰ, 16 ਦਸੰਬਰ ( ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਲੋਕਾਂ ਦੀ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਕਰਨ ਲਈ ਸਰਕਾਰ ਵੱਲੋਂ ਇੱਕ ਨਵਾਂ ਪੋਰਟਲ ਪੀ.ਜੀ.ਆਰ.ਐਸ (ਪਬਲਿਕ ਗਰੀਵੈਂਨਸ ਰਿਡਰੈਸਲ ਸਿਸਟਮ) ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਤੇ ਜਿਥੇ ਲੋਕ ਖੁਦ ਵੀ ਆਪਣੀ ਸ਼ਿਕਾਇਤ ਦਰਜ ਕਰ ਸਕਦੇ ਹਨ ਉਥੇ ਹੀ ਹੁਣ ਆਪਣੇ ਨਜ਼ਦੀਕੀ ਸੇਵਾ ਕੇਂਦਰਾਂ ਰਾਹੀਂ ਵੀ ਇਸ ਪੋਰਟਲ ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਉਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਵਿਭਾਗ ਨਾਲ ਸਬੰਧਿਤ ਕੋਈ ਸ਼ਿਕਾਇਤ ਦਰਜ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਨਜ਼ਦੀਕੀ ਸੇਵਾ ਕੇਂਦਰ ਵਿਚ ਜਾ ਕੇ ਸਰਕਾਰ ਵੱਲੋਂ ਬਣਾਏ ਗਏ ਪੀਜੀਆਰਐਸ ਪੋਰਟਲ ਵਿਚ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨਾਂ ਦੱਸਿਆ ਕਿ ਸੇਵਾ ਕੇਂਦਰ ਰਾਹੀਂ ਪੀਜੀਆਰਐਸ ਪੋਰਟਲ ਤੇ ਸ਼ਿਕਾਇਤ ਦਰਜ ਕਰਨ ਲਈ ਸਿਰਫ 10 ਰੁਪਏ ਫੈਸੀਲੀਟੇਸ਼ਨ ਚਾਰਜ ਦੇ ਤੌਰ ਤੇ ਲਏ ਜਾਣਗੇ ਅਤੇ ਇਸ ਤੋਂ ਇਲਾਵਾ ਹੋਰ ਕੋਈ ਫੀਸ ਨਹੀਂ ਲਈ ਜਾਵੇਗੀ। ਫਾਰਮ ਭਰਨ ਦੀ ਕੋਈ ਫੀਸ ਨਹੀ ਲਈ ਜਾਵੇਗੀ। ਉਨਾਂ ਦੱਸਿਆ ਕਿ www.connect.punjab.gov.in ਲਿੰਕ ਰਾਹੀ ਵਿਅਕਤੀ ਖੁਦ ਵੀ ਆਪਣੀ ਸ਼ਿਕਾਇਤ ਦਰਜ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦਾਖਲ ਹੋਣ ਤੋਂ ਬਾਅਦ ਸ਼ਿਕਾਇਤ ਕਰਤਾ ਆਪਣਾ ਸਟੇਟਸ ਆਨਲਾਈਨ ਚੈੱਕ ਕਰ ਸਕੇਗਾ ਅਤੇ ਪ੍ਰਕਿਰਿਆ ਦੇ ਹਰ ਪੜਾਅ ਤੇ ਉਸ ਨੂੰ ਐਸਐਮਐਸ ਰਾਹੀਂ ਵੀ ਸੂਚਨਾ ਮਿਲਦੀ ਰਹੇਗੀ। ਉਨਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਸਮਾਬੱਧ ਢੰਗ ਨਾਲ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾਵੇਗਾ। ਉਨਾਂ ਲੋਕਾਂ ਨੂੰ ਇਸ ਪੋਰਟਲ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।

Exit mobile version