ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦਾ 21ਵਾਂ ਐਡੀਸ਼ਨ ਸਫਲਤਾਪੂਰਵਕ ਸੰਪੰਨ
ਗੁਰਦਾਸਪੁਰ, 27 ਦਸੰਬਰ । ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 21ਵੇਂਂ ਐਡੀਸ਼ਨ ਵਿਚ ਗੁਰਦਾਸਪੁਰ ਦੇ ਅਚੀਵਰਜ਼ ਵਲੋਂ ਜ਼ਿਲਾ ਵਾਸੀਆਂ ਨਾਲ ਆਪਣੀ ਮਿਹਨਤ ਤੇ ਲਗਨ ਨਾਲ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਅਚੀਵਰਜ਼ ਪ੍ਰੋਗਰਾਮ ਵਿਚ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਹਰਦੀਪ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸ), ਸੁਰਜੀਤ ਪਾਲ ਜ਼ਿਲਾ ਸਿੱਖਿਆ (ਪ), ਰਾਜੀਵ ਠਾਕੁਰ ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਮੀਡੀਆ ਸਾਥੀ ਵਲੋਂ ਵੀਡੀਓ ਕਾਨਫਰੰਸ ਜਰੀਏ ਸ਼ਮੂਲੀਅਤ ਕੀਤੀ ਗਈ ਅਤੇ ਇਸ ਪ੍ਰੋਗਰਾਮ ਨੂੰ ਫੇਸਬੁੱਕ ਉੱਪਰ ਲਾਈਵ ਕੀਤਾ ਗਿਆ।
ਵੀਡੀਓ ਕਾਨਫਰੰਸ ਜਰੀਏ ਅਚੀਵਰਜ਼ ਪ੍ਰੋਗਰਾਮ ਵਿਚ ਸ਼ਮੂਲੀਅਤ ਦੌਰਾਨ ਵਿਧਾਇਕ ਪਾਹੜਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ ਅਚੀਵਰਜ ਪ੍ਰੋਗਰਾਮ ਗੁਰਦਾਸਪੁਰ ਵਾਸੀਆਂ ਲਈ ਬਹੁਤ ਸ਼ਾਨਦਾਰ ਉਪਰਾਲਾ ਹੈ ਅਤੇ ਨੌਜਵਾਨ ਪੀੜੀ ਲਈ ਮਾਰਗਦਰਸ਼ਕ ਬਣੇਗਾ। ਉਨਾਂ ਅਚਵੀਰਜ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਿਹਨਤ, ਲਗਨ, ਦ੍ਰਿੜ ਇਰਾਦੇ ਤੇ ਜ਼ਜਬੇ ਨਾਲ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਉਨਾਂ ਦੀ ਹਮੇਸ਼ਾ ਕੋਸ਼ਿਸ ਰਹੀ ਹੈ ਕਿ ਨੌਜਵਾਨ ਪੀੜੀ ਨੂੰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਆਪਣੇ ਵਿਰਸੇ ਨਾਲ ਜੋੜ ਕੇ ਰੱਖਿਆ ਜਾਵੇ। ਉਨਾਂ ਦੱਸਿਆ ਕਿ ਬੀਤੇ ਦਿਨੀਂ ਲੋਕ ਉਤਸ਼ਵ ਪ੍ਰੋਗਰਾਮ ਗੁਰਦਾਸਪੁਰ ਵਿਖੇ ਕਰਵਾਉਣ ਦਾ ਮੁੱਖ ਮਕਸਦ ਇਹੀ ਸੀ ਕਿ ਆਪਸੀ ਸੱਭਿਆਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨਾਂ ਅੱਗੇ ਕਿਹਾ ਕਿ ਅਚੀਵਰਜ ਪ੍ਰੋਗਰਾਮ ਵਿਚ ਸਵਾਲ-ਜਵਾਬ ਦਾ ਸ਼ੈਸਨ ਨੌਜਵਾਨਾਂ ਲਈ ਬਹੁਤ ਲਾਹੇਵੰਦ ਹੈ ਅਤੇ ਵਿਦਿਆਰਥੀ ਅਚੀਵਰਜ਼ ਨਾਲ ਗੱਲਬਾਤ ਕਰਕੇ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਅਗਵਾਈ ਲੈਂਦੇ ਹਨ। ਉਨਾਂ ਕਿਹਾ ਕਿ ਉਹ ਹਮੇਸ਼ਾਂ ਹਰੇਕ ਦੀ ਮਦਦ ਲਈ ਹਾਜ਼ਰ ਹਨ ਅਤੇ ਉਨਾਂ ਜ਼ਿਲਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਮੁੱਖ ਮਹਿਮਾਨ ਵਿਧਾਇਕ ਪਾਹੜਾ ਅਤੇ ਅਚੀਵਰਜ਼ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਅਚੀਵਰਜ਼ ਪ੍ਰੋਗਰਾਮ ਦਾ ਮੱਖ ਮੰਤਵ ਜ਼ਿਲੇ ਗੁਰਦਾਸਪਰ ਦੀ ਸਫਲਤਾ, ਕਾਬਲੀਅਤ ਅਤੇ ਹੁਨਰ ਨੂੰ ਜ਼ਿਲਾ ਵਾਸੀਆਂ ਨਾਲ ਰੂਬਰੂ ਕਰਵਾਉਣਾ ਹੈ। ਉਨਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਦਫਤਰ ਡਿਪਟੀ ਕਮਿਸ਼ਨਰ) ਵਿਖੇ ਵੱਡੀਆਂ ਚਾਰ ਡਿਜ਼ੀਟਲ ਸਕਰੀਨਾਂ ਲਗਾਈਆਂ ਗਈਆਂ ਹਨ, ਜਿਨਾਂ ਵਿਚ ਜ਼ਿਲੇ ਦੇ ਸ਼ਹੀਦਾਂ, ਅਚੀਵਰਜ਼, ਜ਼ਿਲੇ ਦੇ ਮੁੱਖ ਸਮਾਰਕ ਅਤੇ ਵਿਕਾਸ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜਨਵਰੀ ਮਹੀਨੇ ਵਿਚ ਅਚੀਵਰਜ਼ ਦੀ ਕਾਫੀ ਬੁੱਕਲੈੱਟ ਵੀ ਪ੍ਰਕਾਸ਼ਤਿ ਕੀਤੀ ਜਾਵੇਗੀ। ਜਿਲੇ ਦੇ ਹੁਸ਼ਿਆਰ ਅਤੇ ਕਾਬਲ ਵਿਦਿਆਰਥੀ ਜੋ ਪੜ੍ਹਾਈ, ਖੇਡਾਂ ਜਾਂ ਹੋਰ ਕਿਸੇ ਮੁਕਾਮ ਵਿਚ ਅੱਗੇ ਵੱਧਣਾ ਚਾਹੁੰਦੇ ਹਨ, ਉਨਾਂ ਦੀ ਵਿੱਤੀ ਮਦਦ ਕਰਨ ਲਈ ‘ਗੁਰਦਾਸਪੁਰ ਅਚਵੀਰਜ਼ ਪ੍ਰੋਮੇਸ਼ਨ ਸੁਸਾਇਟੀ ਦਾ ਗਠਨ ਕੀਤਾ ਗਿਆ ਹੈ। ਜਲਦ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਵੈਬਸਾਈਟ ਤਿਆਰ ਕੀਤੀ ਜਾਵੇਗੀ, ਜਿਸ ਵਿਚ ਸਾਰੇ ਅਚਵੀਰਜ਼ ਮੈਨਟਰ (Mentor) ਵਜੋਂ ਸ਼ਾਮਿਲ ਹੋਣਗੇ ਅਤੇ ਮੈਨਟਰਸ਼ਿਪ (Mentorship ) ਰਾਹੀਂ ਵਿਦਿਆਰਥੀਆਂ ਨੂੰ ਵੱਖ ਖੇਤਰਾਂ ਵਿਚ ਅੱਗੇ ਵਧਣ ਲਈ ਜਾਣਕਾਰੀ ਪ੍ਰਦਾਨ ਕਰਨਗੇ।
ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਪਹਿਲੇ ਅਚੀਵਰਜ਼ ਪਹਿਲੇ ਅਚੀਵਰਜ਼ ਸ੍ਰੀ ਰਾਕੇਸ ਕੌਸਲ (ਪੀਪੀਐਸ), ਜੋ ਮੁਹੱਲਾ ਇਸਲਾਮਾਬਾਦ, ਗੁਰਦਾਸਪੁਰ ਦੇ ਵਸਨੀਕ ਹਨ ਨੇ ਦੱਸਿਆ ਕਿ ਉਨਾਂ 10ਵੀਂ ਜਮਾਤ ਗੋਲਡਨ ਮਾਡਲ ਸਕੂਲ ਗੁਰਦਾਸਪੁਰ ਅਤੇ ਬੀਏ ਸਰਕਾਰੀ ਕਾਲਜ ਗੁਰਦਾਸਪੁਰ ਤੋਂ ਪਾਸ ਕੀਤੀ। ਐਮ ਏ ਇੰਗਲਿੰਸ਼ ਦੀ ਡਿਗਰੀ ਪਾਸ ਕਰਨ ਉਪਰੰਤ 1988 ਵਿਚ ਪੰਜਾਬ ਪੁਲਿਸ ਵਿਚ ਇਸਪੈਕਟਰ ਵਜੋਂ ਤਾਇਨਾਤ ਹੋਏ। 1993 ਵਿਚ ਡੀਐਸਪੀ ਵਜੋਂ ਪ੍ਰਮੋਟ ਹੋਏ ਤੇ ਕਪੂਰਥਲਾ ਤੇ ਮੁਹਾਲੀ ਸਬ ਡਵੀਜ਼ਨ ਵਿਖੇ ਸੇਵਾਵਾਂ ਨਿਭਾਈਆਂ। ਜੁਲਾਈ 2002 ਵਿਚ ਐਸਪੀ ਵਜੋਂ ਤਰੱਕੀ ਮਿਲਣ ਤੇ ਉਨਾਂ ਐਸ ਪੀ ਟਰੈਫਿਕ ਐਂਡ ਆਪਰੇਸ਼ਨ, ਐਸਪੀ ਸਿਟੀ ਜਲੰਧਰ-2 ਵਿਖੇ ਸੇਵਾਵਾਂ ਨਿਭਾਈਆਂ। ਉਪਰੰਤ ਪਠਾਨਕੋਟ ਵਿਖੇ 2 ਵਾਰ ਐਸ ਐਸ ਪੀ ਵਜੋਂ ਅਤੇ ਏ ਆਈ ਜੀ ਕਰਾਈਮ ਸੇਵਾਵਾਂ ਨਿਭਾਈਆਂ। ਪੁਲਿਸ ਵਿਭਾਗ ਵਿਚ 32 ਸਾਲਾਂ ਸੇਵਾਵਾਂ ਨਿਭਾਉਂਦੇ ਹੋਏ ਹੁਣ ਕਮਾਂਡੈਂਟ, ਪੁਲਿਸ ਰਿਕਊਟ, ਟਰੇਨਿੰਗ ਸੈਂਟਰ, ਜਹਾਨ ਖੇਲਾਂ (ਹੁਸ਼ਿਆਰਪੁਰ) ਵਿਖੇ ਸੇਵਾਵਾਂ ਨਿਭਾ ਰਹੇ ਹਨ। ਪੁਲਿਸ ਵਿਭਾਗ ਵਿਚ ਸੇਵਾਵਾਂ ਨਿਭਾਉਣ ਦੌਰਾਨ ਉਨਾਂ ਨੂੰ ਪੁਲਿਸ ਮੈਡਲ ਫਾਰ ਮੈਰੀਟੋਰੀਅਸ ਸਰਵਿਸ ਸਮੇਤ ਵੱਖ-ਵੱਖ ਸਨਮਾਨ ਪੱਤਰ ਪ੍ਰਾਪਤ ਮਿਲੇ ਹਨ। ਉਨਾਂ ਕਿਹਾ ਕਿ ਕਿਸੇ ਵੀ ਫੀਲਡ ਵਿਚ ਅੱਗੇ ਵੱਧਣ ਲਈ ਮਿਹਨਤ ਕਰਨੀ ਬਹੁਤ ਲਾਜ਼ਮੀ ਹੈ ਅਤੇ ਸੁਪਨੇ ਸਾਕਾਰ ਕਰਨ ਲਈ ਦ੍ਰਿੜ ਇਰਾਦੇ ਨਾਲ ਅੱਗੇ ਵੱਧਣਾ ਚਾਹੀਦਾ ਹੈ। ਅੱਜ ਦਾ ਕੰਮ ਕੱਲ੍ਹ ਉੱਪਰ ਨਹੀਂ ਛੱਡਣਾ ਚਾਹੀਦਾ ਹੈ ਅਤੇ ਮੰਜ਼ਿਲ ਦੀ ਪ੍ਰਾਪਤੀ ਲਈ ਨਿਰੰਤਰ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ।
ਦੂਸਰੇ ਅਚੀਵਰਜ਼ ਇਰਾ ਮਹਾਜਨ, ਜੋ ਰਾਮ ਭਵਨ, ਰੇਲਵੇ ਰੋਡ ਦੀਨਾਨਗਰ ਦੀ ਵਸਨੀਕ ਹੈ ਨੇ ਦੱਸਿਆ ਕਿ ਉਸਨੇ ਦੱਸਵੀਂ ਜਮਾਤ ਲਿਟਲ ਫਲਾਵਰ ਕਾਨਵੈਂਟ ਸਕੂਲ, ਦੀਨਾਨਗਰ ਤੋਂ96.6 ਫੀਸਦ ਅੰਕਾਂ ਨਾਲ ਪਾਸ ਕੀਤੀ। ਬਾਹਰਵੀਂ ਜਮਾਤ ਸ੍ਰੀ ਗੁਰੂ ਹਰਕਿ੍ਰਸ਼ਨ ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਤੋਂ 93.5 ਫੀਸਦ ਅੰਕਾਂ ਨਾਲ ਪਾਸ ਕੀਤੀ। ਉਪੰਰਤ 2020 ਵਿਚ ਜੀਈਈ ਮੇਨਜ਼ ਅਤੇ ਐਡਵਾਂਸਡ ਕੁਆਲੀਫਾਈਡ ਕੀਤਾ ਅਤੇ 97.8 ਫੀਸਦ ਅੰਕ ਪ੍ਰਾਪਤ ਕੀਤੇ ਤੇ ਐਨ ਆਈ ਟੀ, ਜਲੰਧਰ ਵਿਚ ਸਲੈਕਸ਼ਨ ਹੋਈ। ਇਰਾ ਮਹਾਜਨ ਦਾ ਸੁਪਨਾ ਹੈ ਕਿ ਉਹ ਇੰਡੀਅਨ ਫੋਰਨ ਸਰਵਿਸ ਜੁਆਇਨ ਕਰੇ। ਤੀਸਰੇ ਅਚੀਵਰਜ਼ ਰਾਜਵਿੰਦਰ ਕੌਰ, ਜੋ ਪਿੰਡ ਭਾਮਰੀ, ਗੁਰਦਾਸਪੁਰ ਦੀ ਵਸਨੀਕ ਹੈ ਨੇ ਦੱਸਿਆ ਕਿ ਉਸਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਤੋਂ 12ਵੀਂ ਜਮਾਤ ਨਾਨ ਮੈਡੀਕਲ ਵਿਸ਼ੇ ਵਿਚ 91 ਫੀਸਦ ਅੰਕ ਲੈ ਕੇ ਪਾਸ ਕੀਤੀ। ਹੁਣ ਆਰ.ਆਰ ਆਰ ਬਾਵਾ ਕਾਲਜ, ਬਟਾਲਾ ਵਿਖੇ ਬੀ ਐਸ ਸੀ (ਨਾਨ ਮੈਡੀਕਲ) ਦੀ ਪੜ੍ਹਾਈ ਕਰ ਰਹੀ ਹੈ। ਉਸਨੇ ਦੱਸਿਆ ਕਿ ਉਸਨੂੰ ਸਕੂਲ ਵਿਚ ਪਿ੍ਰੰਸੀਪਲ ਮੈਡਮ ਅਤੇ ਸਟਾਫ ਵਲੋਂ ਦਿੱਤੇ ਪੂਰਨ ਸਹਿਯੋਗ ਸਦਕਾ ਪੜ੍ਹਾਈ ਪ੍ਰਾਪਤ ਕਰਨ ਵਿਚ ਕੋਈ ਔਖ ਨਹੀਂ ਆਈ। ਉਸਨੇ ਦੱਸਿਆ ਕਿ ਉਸਨੇ 12ਵੀਂ ਜਮਾਤ ਲੜਕਿਆਂ ਦੇ ਸਕੂਲ ਵਿਚ ਪਾਸ ਕੀਤੀ ਅਤੇ ਜਮਾਤ ਵਿਚ ਇਕੱਲੀ ਵਿਦਿਆਰਥਣ ਸੀ, ਪਰ ਉਸਨੂੰ ਪੜ੍ਹਾਈ ਦੌਰਾਨ ਕੋਈ ਮੁਸ਼ਕਿਲ ਪੇਸ਼ ਨਹੀਂ ਆਈ।
ਇਸ ਮੌਕੇ ਵਿਦਿਆਰਥੀਆਂ ਵਲੋਂ ਅਚਵੀਰਜ਼ ਨਾਲ ਸਵਾਲ-ਜਵਾਬ ਵੀ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੁਸਾਇਟੀ ਵਲੋਂ ਸਾਰੇ ਅਚਵੀਰਜ਼ ਨੂੰ 5100-5100 ਰੁਪਏ ਦੇਣ ਦਾ ਐਲਾਨ ਵੀ ਕੀਤਾ।