ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਵਿਖੇ 14 ਜਨਵਰੀ ਨੂੰ ਮਾਘੀ ਦਾ ਤਿਉਹਾਰ ਮਨਾਇਆ ਜਾਵੇਗਾ –ਡਿਪਟੀ ਕਮਿਸ਼ਨਰ
ਗੁਰਦਾਸਪੁਰ, 1 ਜਨਵਰੀ ( ਮੰਨਨ ਸੈਣੀ ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਦਾ ਦੌਰਾ ਕੀਤਾ ਗਿਆ ਤੇ ਉਨ੍ਹਾਂ ਅਪਰੇਸ਼ਨ ਐਂਡ ਮੈਟੀਨੈਸ ਸੁਸਾਇਟੀ ਘੱਲੂਘਾਰਾ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਸਬੰਧਿਤ ਵਿਭਾਗਾਂ ਦੇ ਅਧਿਾਕਰੀਆਂ ਨੂੰ ਸਮਾਰਕ ਦੀ ਦਿੱਖ ਨੂੰ ਹੋਰ ਖੂਬਸੂਰਤ ਬਣਾਉਣ ਲਈ ਕਾਰਜ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸ.ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀਕਮਿਸ਼ਨਰ (ਜ), ਅਰਸ਼ਦੀਪ ਸਿੰਘ ਲੁਬਾਣਾ ਐਸਡੀਐਮ ਗੁਰਦਾਸਪੁਰ ਤੇ ਭੁਪਿੰਦਰ ਸਿੰਘ ਵਿੱਟੀ ਮੈਂਬਰ ਐਸ ਐਸ ਬੋਰਡ, ਵੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਮਹਾਨ ਯਾਦਗਾਰ ਉਸਾਰਨ ਦਾ ਮਕਸਦ ਨੋਜਵਾਨ ਪੀੜੀ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਹੈ ਅਤੇ ਆਪਣੇ ਕੀਮਤੀ ਸਰਮਾਏ ਨੂੰ ਸਾਂਭ ਕੇ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੰਤਵ ਨੂੰ ਮੁੱਖ ਰੱਖਦਿਆਂ 14 ਜਨਵਰੀ ਨੂੰ ਮਾਘੀ ਦਾ ਪਵਿੱਤਰ ਤਿਉਹਾਰ ਮਨਾਇਆ ਜਾਵੇਗਾ ਅਤੇ 12 ਜਨਵਰੀ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 14 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ। ਕਵਿਸ਼ਰੀ ਤੇ ਢਾਡੀ ਜਥਿਆਂ ਵੱਲੋਂ ਛੋਟੋ ਘੱਲੂਘਾਰਾ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮਾਗਮ ਕਰਵਾਇਆ ਜਾਵੇਗਾ ਤੇ ਗੁਰੂ ਦਾ ਅਤੁੱਟ ਲੰਗਰ ਵਰੇਤਗਾ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਮਾਰਕ ਵਿਖੇ ਯਾਤਰੀ ਵੱਧ ਤੋਂ ਵੱਧ ਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਯਾਤਰੀਆਂ ਨੂੰ ਇਸ ਮਾਹਨ ਯਾਦਗਾਰ ਦੇ ਇਤਿਹਾਸ ਦੇ ਦਸਤਾਵੇਜ਼ੀ ਫਿਲਮ ਵਿਖਾਉਣ ਲਈ ਆਡੀਓ-ਵਿਜ਼ੂਅਲ ਹਾਲ, ਵੀਡੀਓ ਹਾਲ ਤੋਂ ਇਲਾਵਾ ਇਥੇ ਵੱਖ-ਵੱਖ ਤਰਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਮਾਣਮੱਤੇ ਇਤਿਹਾਸ ਤੋਂ ਜਾਣੂੰ ਹੋ ਸਕੇ। ।
ਮੀਟਿੰਗ ਦੌਰਾਨ ਪੀ.ਡਬਲਿਊ.ਡੀ.ਅਧਿਕਾਰੀਆਂ ਨੂੰ ਮੁੱਖ ਮਾਰਡ ਤੇ ਬੋਰਡ ਲਗਾਉਣ, ਚਾਰਦਿਵਾਰੀ ਨੂੰ ਪੇਂਟ ਕੀਤਾ ਜਾਵੇ ਅਤੇ ਸਮੁੱਚੇ ਸਮਾਰਕ ਦੀ ਇਮਾਰਤ ਉੱਪਰ ਲਾਈਟਸ ਲਗਾਈਆਂ ਜਾਣ। ਪੂਲਾਂ ਦੀ ਸਫਾਈ ਕਰਨ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਰਕ ਦੇ ਵਿਕਾਸ ਕੰਮ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉੱਘੇ ਇਤਿਹਾਸਕਾਰ ਰਾਜ ਕੁਮਾਰ ਸ਼ਰਮਾ, ਹਰਚਰਨ ਸਿੰਘ ਕੰਗ ਭੂਮੀ ਰੱਖਿਆ ਅਫ਼ਸਰ, ਡੀ ਐਸ ਪੀ ਬਿ੍ਰਜ ਮੋਹਨ, ਹਰਮਨਪ੍ਰੀਤ ਸਿੰਘ ਜਾਇੰਟ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ , ਸੁਖਜਿੰਦਰ ਸਿੰਘ ਬੀਡੀਪੀਓ, ਦਮਨਜੀਤ ਸਿੰਘ ਰਿਸ਼ਪੈਨਿਸ਼ਟ –ਕਮ-ਗਾਈਡ ਛੋਟਾ ਘੱਲੂਘਾਰਾ ਮੈਮੋਰੀਅਲ, ਨਵਦੀਪ ਸਿੰਘ ਬਾਗਬਾਨੀ ਵਿਭਾਗ ਤੋਂ, ਸ੍ਰੀਮਤੀ ਮਨਦੀਪ ਕੌਰ ਅਤੇ ਆਪਰੇਸ਼ਨ ਐਂਡ ਮੈਟੀਨੈਸ ਸੁਸਾਇਟੀ ਘੱਲੂਘਾਰਾ ਦੇ ਮੈਂਬਰ ਹਾਜ਼ਰ ਸਨ।