ਸਰਦੀ ਨੂੰ ਮੁੱਖ ਰੱਖਦਿਆਂ ਕੰਬਲ ਵੰਡੇ ਗਏ
ਗੁਰਦਾਸਪੁਰ, 5 ਜਨਵਰੀ (ਮੰਨਨ ਸੈਣੀ) । ਚੇਅਰਪਰਸਨ ਰੈੱਡ ਕਰਾਸ ਹਾਸਪਿਟਲ ਵੈਲਪੇਅਰ ਸੈਕਸ਼ਨ, ਗੁਰਦਾਸਪੁਰ ਸ੍ਰੀਮਤੀ ਸ਼ਾਹਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਸਥਾਨਕ ਚਿਲਡਰਨ ਹੋਮ ਦਾ ਦੌਰਾ ਕੀਤਾ ਗਿਆ ਤੇ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਕੰਬਲ ਵੰਡੇ ਗਏ। ਇਸ ਮੌਕੇ ਸ੍ਰੀਮਤੀ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਜ), ਡਾਪਨੂੰ ਸੁਰਿੰਦਰ ਕੋਰ, ਜ਼ਿਲਾ ਰੈੱਡ ਕਰਾਸ ਦੇ ਸੈਕਟਰੀ ਰਾਜੀਵ ਕੁਮਾਰ ਠਾਕੁਰ ਅਤੇ ਸੁਪਰਡੈਂਟ ਸੰਦੀਪ ਕੋਰ ਵੀ ਮੋਜੂਦ ਸਨ।
ਇਸ ਮੌਕੇ ਸ੍ਰੀਮਤੀ ਸ਼ਾਹਲਾ ਕਾਦਰੀ ਨੇ ਡਿਲਡਰਨ ਹੋਮ ਵਿਖੇ ਬੱਚਿਆਂ ਨਾਲ ਲੱਗਬਾਤ ਕੀਤੀ। ਉਨਾਂ ਅੱਗੇ ਦੱਸਿਆ ਕਿ ਜ਼ਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਲੋੜਵੰਦ ਲੋਕਾਂ ਦੀ ਵੱਧਚੜ੍ਹ ਕੇ ਮਦਦ ਕੀਤੀ ਜਾਂਦੀ ਹੈ ਅਤੇ ਖਾਸਕਰਕੇ ਪਿਛਲੇ ਮਹਿਨਿਆਂ ਦੌਰਾਨ ਕੋਰੋਨਾ ਵਾਇ੍ਰਸ ਦੇ ਚਲਦਿਆਂ ਲੋਕਾਂ ਨੂੰ ਦਵਾਈਆਂ ਦੀ ਘਰ-ਘਰ ਡਿਲਵਰੀ ਕਰਨ ਦੇ ਮੰਤਵ ਨਾਲ ਜ਼ਿਲੇ ਦੇ ਵੱਖ-ਵੱਖ ਖੇਤਰਾਂ ਵਿਚ 04 ਮੋਬਾਇਲ ਵੈਨਾਂ ਚਲਾਈਆਂ ਗਈਆਂ ਸਨ ਅਤੇ ਦਵਾਈ ਲੈਣ ਵਾਲੇ ਮਰੀਜਾਂ ਨੂੰ ਬਹੁਤ ਹੀ ਵਾਜਬ ਰੇਟਾਂ ’ਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਸਨ।
ਉਨਾਂ ਦੱਸਿਆ ਕਿ ਜਿਲਾ ਰੈੱਡ ਕਰਾਸ ਸੁਸਾਇਟੀ ਜਿਥੇ ਲੋੜਵੰਦ ਲੋਕਾਂ ਨੂੰ ਜਿਥੇ ਕੋਵਿਡ-19 ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤੇ ਓਥੇ ਘਰੇਲੂ ਵਰਤਯੋਗ ਵਸਤਾਂ ਵੀ ਪ੍ਰਦਾਨ ਕੀਤੀਆਂ ਗਈਆਂ ਹਨ। ਜਿਸ ਦੇ ਚੱਲਦਿਆਂ ਦੀਨਾਨਗਰ ਦੀ ਲੈਪਰੋਸੀ ਕਾਲੋਨੀ ਵਿਚ ਲੋਕਾਂ ਨੂੰ ਮਾਸਕ, ਜੂਸ, ਮਿਲਕ, ਸਾਬਣ ਅਤੇ ਦਵਾਈਆਂ ਵੰਡੀਆਂ ਗਈਆਂ।