ਗੁਰਦਾਸਪੁਰ, 5 ਜਨਵਰੀ ( ਮੰਨਨ ਸੈਣੀ )। ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਛੋਟਾ ਘੱਲੂਘਾਰਾ, ਛੰਬ ਕਾਹਨੂੰਵਾਨ ਵਿਖੇ 14 ਜਵਨਰੀ ਨੂੰ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਆਪਣੇ ਦਫਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਛੋਟਾ ਘੱਲੂਘਾਰਾ, ਛੰਬ ਕਾਹਨੂੰਵਾਨ ਵਿਖੇ ਮਹਾਨ ਯਾਦਗਾਰ ਉਸਾਰਨ ਦਾ ਮਕਸਦ ਨੋਜਵਾਨ ਪੀੜੀ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਹੈ ਅਤੇ ਆਪਣੇ ਕੀਮਤੀ ਸਰਮਾਏ ਨੂੰ ਸਾਂਭ ਕੇ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੰਤਵ ਨੂੰ ਮੁੱਖ ਰੱਖਦਿਆਂ 14 ਜਨਵਰੀ ਨੂੰ ਮਾਘੀ ਦਾ ਪਵਿੱਤਰ ਤਿਉਹਾਰ ਮਨਾਇਆ ਜਾਵੇਗਾ ਅਤੇ 12 ਜਨਵਰੀ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 14 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ। ਕਵਿਸ਼ਰੀ ਤੇ ਢਾਡੀ ਜਥਿਆਂ ਵੱਲੋਂ ਛੋਟੋ ਘੱਲੂਘਾਰਾ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮਾਗਮ ਕਰਵਾਇਆ ਜਾਵੇਗਾ।
ਉਨਾਂ ਡੀ.ਡੀ.ਪੀ.ਓ ਗੁਰਦਾਸਪੁਰ, ਤਹਿਸੀਲਦਾਰ ਗੁਰਦਾਸਪੁਰ, ਨਾਇਬ ਤਹਿਸੀਲਦਾਰ ਕਾਹਨੂੰਵਾਨ, ਪੀ.ਡਬਲਿਊ.ਡੀ, ਵਾਟਰ ਪਲਾਈ ਅਤੇ ਸ਼ੈਨੀਟੇਸ਼ਨ, ਜ਼ਿਲਾ ਪ੍ਰੋਗਰਾਮ ਅਫਸਰ, ਬਾਗਬਾਨੀ ਵਿਭਾਗ, ਪਸ਼ੂ ਪਾਲਣ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸਮਾਗਮ ਦੀ ਸਫਲਤਾਪੂਰਵਕ ਨੇਪਰੇ ਚਾੜ੍ਹਣ ਲਈ ਡਿਊਟੀਆਂ ਲਗਾਈਆਂ ਗਈਆਂ ਅਤੇ ਕਿਹਾ ਕਿ ਸਮਾਗਮ ਨੂੰ ਨੇਪਰੇ ਚਾੜ੍ਹਣ ਵਿਚ ਕੋਈ ਢਿੱਲਮੱਠ ਨਾ ਵਰਤੀ ਜਾਵੇ।
ਇਸ ਮੌਕੇ ਸ੍ਰੀ ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ, ਹਰਜਿੰਦਰ ਸਿੰਘ ਸੰਧੂ ਡੀ.ਡੀ.ਪੀ.ਓ, ਅਰਵਿੰਦ ਸਲਵਾਨ ਤਹਿਸਲੀਦਾਰ, ਨਿਰਮਲ ਸਿੰਘ ਐਸ.ਡੀ.ਓ ਪੀ.ਡਬਲਿਊ.ਡੀ, ਇਤਿਹਾਸਕਾਰ ਰਾਜ ਕੁਮਾਰ ਸ਼ਰਮਾ, ਹਰਮਨਪ੍ਰੀਤ ਸਿੰਘ ਜਾਇੰਟ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ , ਸੁਖਜਿੰਦਰ ਸਿੰਘ ਬੀਡੀਪੀਓ, ਦਮਨਜੀਤ ਸਿੰਘ ਰਿਸ਼ਪੈਨਿਸ਼ਟ –ਕਮ-ਗਾਈਡ ਛੋਟਾ ਘੱਲੂਘਾਰਾ ਮੈਮੋਰੀਅਲ, ਸ੍ਰੀਮਤੀ ਮਨਦੀਪ ਕੌਰ ਹਾਜ਼ਰ ਸਨ।