ਮੁੱਖ ਖ਼ਬਰ

ਵਧੀਕ ਡਿਪਟੀ ਕਮਿਸ਼ਨਰ ਸੰਧੂ ਦੀ ਪ੍ਰਧਾਨਗੀ ਗਣਤੰਤਰ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਸੰਧੂ ਦੀ ਪ੍ਰਧਾਨਗੀ ਗਣਤੰਤਰ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
  • PublishedJanuary 8, 2021

ਗੁਰਦਾਸਪੁਰ, 8 ਜਨਵਰੀ । ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਵਿਚ ਢਿੱਲਮੱਠ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸਮਾਗਮ ਦੀਆਂ ਤਿਆਰੀਆਂ ਪੂਰੀ ਮਿਹਨਤ ਤੇ ਲਗਨ ਨਾਲ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੰਧੂ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ 26 ਜਨਵਰੀ ਨੂੰ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਮਨਾਇਆ ਜਾਵੇਗਾ। ਉਨਾਂ ਪੀ.ਡਬਲਿਊ.ਡੀ ਵਿਭਾਗ ਤੇ ਨਗਰ ਕੋਂਸਲ ਗੁਰਦਾਸਪੁਰ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਨੂੰ ਸਫਾਈ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਪੁਲਿਸ ਨੂੰ ਸੁਰੱਖਿਆ ਦੇ ਪ੍ਰਬੰਧਾਂ ਦੇ ਨਾਲ-ਨਾਲ ਪਰੇਡ ਦੀ ਤਿਆਰੀ ਕਰਨ ਲਈ ਕਿਹਾ। ਉਨਾਂ ਸਿਹਤ ਵਿਭਾਗ, ਪਬਲਿਕ ਹੈਲਥ, ਪਾਵਰਕਾਮ, ਮੰਡੀ ਬੋਰਡ, ਜਿਲਾ ਪ੍ਰੋਗਰਾਮ ਅਫਸਰ, ਜ਼ਿਲ੍ਹਾ ਰੈੱਡ ਕਰਾਸ, ਬਾਗਬਾਨੀ ਸਮੇਤ ਵੱਖ-ਵੱਖ ਵਿਭਾਗਾਂ ਨੂੰ ਤਿਆਰੀਆਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਸਮੂਹ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣ।

ਇਸ ਮੌਕੇ ਸਰਵ ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ, ਅਰਵਿੰਦ ਸਲਵਾਨ ਤਹਿਸੀਲਦਾਰ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਹਰਜਿੰਦਰ ਸਿੰਘ ਕਲਸੀ ਜ਼ਿਲ੍ਹਾ ਲੋਕ ਸੰਪਰਕ ਅਫਸਰ, ਲਖਵਿੰਦਰ ਸਿੰਘ ਉਪ ਜਿਲਾ ਸਿੱਖਿਆ ਅਫਸਰ (ਸ),ਰਾਜੀਵ ਸਿੰਘ ਸੈਕਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ, ਸਰਵਣ ਸਿੰਘ ਮੱਛੀ ਪਾਲਣ ਅਫਸਰ, ਡਾ. ਭਾਰਤ ਭੂਸ਼ਣ ਐਸ.ਐਮ.ਓ, ਪ੍ਰਭਜੋਤ ਸਿੰਘ ਖੇਤੀਬਾੜੀ ਵਿਭਾਗ ਤੋਂ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

—————ਕੈਪਸ਼ਨ———-1-2———

ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਸਥਾਨਕ ਪੰਚਾਇਤ ਭਵਨ ਵਿਖੇ ਗਣਤੰਤਰ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Written By
The Punjab Wire