CORONA ਗੁਰਦਾਸਪੁਰ

ਪਿੰਡ ਮੁੰਨਣ ਦੇ ਵਸਨੀਕ ਦਵਿੰਦਰ ਸਿੰਘ ਦੀ ਸਕਿਊਰਿਟੀ ਗਾਰਡ ਵਿਚ ਹੋਈ ਨਿਯੁਕਤੀ

ਪਿੰਡ ਮੁੰਨਣ ਦੇ ਵਸਨੀਕ ਦਵਿੰਦਰ ਸਿੰਘ ਦੀ ਸਕਿਊਰਿਟੀ ਗਾਰਡ ਵਿਚ ਹੋਈ ਨਿਯੁਕਤੀ
  • PublishedJanuary 8, 2021

ਬੇਰੁਜ਼ਗਾਰ ਪ੍ਰਾਰਥੀ ਵੈੱਬਸਾਈਟ www.pgrkam.com ਤੇ ਆਪਣੀ ਰਜਿਸ਼ਟਰੇਸ਼ਨ ਜਰੂਰ ਕਰਵਾਉਣ

ਗੁਰਦਾਸਪੁਰ, 8 ਜਨਵਰੀ (ਮੰਨਨ ਸੈਣੀ )। ਪਿੰਡ ਮੁੰਨਣ ਦੇ ਵਸਨੀਕ ਦਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਨੇ ਦਸਿਆ ਕਿ ਉਹ ਰੁਜ਼ਗਾਰ ਦੀ ਭਾਲ ਵਿਚ ਸੀ ਅਤੇ ਉਸਨੂੰ ਕਿਸੇ ਜਾਣਕਾਰ ਕੋਲੋਂ ਜਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫਤਰ ਗੁਰਦਾਸਪੁਰ ਬਾਰੇ ਪਤਾ ਚੱਲਿਆ ਅਤੇ ਉਹ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਲਾਕ ਬੀ ਵਿਖੇ ਸਥਿਤ ਇਸ ਦਫਤਰ ਵਿਚ ਆਇਆ। ਉਸਨੇ ਵੇਖਿਆ ਕਿ ਦਫਤਰ ਆਧੁਨਿਕ ਸਹੂਲਤਾਂ ਨਾਲ ਲੈੱਸ ਹੈ ਅਤੇ ਇਥੇ ਪਬਲਿਕ ਵਰਤੋਂ ਵਾਸਤੇ ਕੰਪਿਊਟਰ, ਵੈਕੰਸੀ ਬੋਰਡ ਦੇ ਹਰ ਤਰਾਂ ਦੀਆਂ ਦੀ ਅਸਾਮੀਆਂ ਦੀ ਜਾਣਕਾਰੀ ਲੱਗੀ ਹੋਈ ਸੀ। ਉਸਨੇ ਦੱਸਿਆ ਕਿ ਉਸਨੇ ਦਫਤਰ ਵਿਖੇ ਆਪਣਾ ਨਾਮ ਦਰਜ ਕਰਵਾਇਆ ਅਤੇ ਨਾਲ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ www.pgrkam.com ਤੇ ਵੀ ਦਰਜ ਕਰਵਾਇਆ।

ਦਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਕੁਝ ਦਿਨਾਂ ਬਾਅਦ ਮੈਂਨੂੰ ਦਫਤਰ ਵਲੋਂ ਇਕ ਕਾਲ ਅਤੇ ਮੈਸੇਜ ਆਇਆ ਕਿ ਰੋਜ਼ਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਮੈਂ ਰੋਜਗਾਰ ਮੇਲੇ ਵਾਲੇ ਸਥਾਨ ਤੇ ਇੰਟਰਵਿਉ ਦੇਣ ਲਈ ਗਿਆ ਅਤੇ ਏਥੇ ਮੈਨੂੰ ਇਥੇ ਵੱਖ-ਵੱਖ ਕੰਪਨੀਆਂ ਵਲੋਂ ਇੰਟਰਵਿਊ ਦੇਣ ਦੀ ਪੇਸ਼ਕਸ ਦਿੱਤੀ ਗਈ। ਉਸਦੀ R1X1 S53”R9“Y ਕੰਪਨੀ ਵਿਚ ਸਕਿਊਰਿਟੀ ਗਾਰਡ ਵਜੋਂ ਨਿਯੁਕਤੀ ਹੋਈ ਅਤੇ ਮੈਨੂੰ 11 ਹਜ਼ਾਰ ਰੁਪਏ ਮਹੀਨਾ ਦੇਣ ਦੀ ਪੇਸ਼ਕਸ ਦਿੱਤੀ ਗਈ।

ਰੁਜ਼ਗਾਰ ਪ੍ਰਾਪਤ ਦਵਿੰਦਰ ਸਿੰਘ ਨੇ ਦੱਸਿਆ ਕਿ ਜਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਨਾ ਕੇਵਲ ਰੁਜ਼ਗਾਰ ਦਿਵਾਇਆ ਜਾਂਦਾ ਹੈ ਬਲਕਿ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ, ਇਸ ਲਈ ਇਕ ਵਾਰ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਜਰੂਰ ਆਉਣਾ ਚਾਹੀਦਾ ਹੈ ਤੇ ਆਪਣਾ ਨਾਂਅ ਜਰੂਰ ਦਰਜ ਕਰਵਾਉਣਾ ਚਾਹੀਦਾ ਹੈ। ਉਸਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਕਾਬਲੀਅਤ ਦੇ ਆਧਾਰ ਤੇ ਨੋਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਲਈ ਬਹੁਤ ਲਾਹੇਵੰਦ ਸਾਬਤ ਹੋਏ ਹਨ ਅਤੇ ਇਨਾਂ ਉਪਰਾਲਿਆਂ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਓਨੀ ਘੱਟ ਹੈ।

ਦਵਿੰਦਰ ਸਿੰਘ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਰੁਜ਼ਗਾਰ ਜਾਂ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਆਪਣਾ ਨਾਂਅ ਸੂਬਾ ਸਰਕਾਰ ਦੀ ਵੈੱਬਸਾਈਟ www.pgrkam.com ਤੇ ਰਜਿਸ਼ਟਰੇਸ਼ਨ ਜਰੂਰ ਕਰਵਾਉਣ ਜਾਂ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ, ਜੋ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ, ਬਲਾਕ ਬੀ, ਪਹਿਲੀ ਮੰਜ਼ਿਲ, ਕਮਰਾ ਨੰਬਰ 217 ਵਿਚ ਸਥਿਤ ਹੈ, ਵਿਖੇ ਪੁਹੰਚ ਕੇ ਵੀ ਆਪਣੀ ਰਜਿਸ਼ਟੇਰਸ਼ਨ ਕਰਵਾਈ ਜਾ ਸਕਦੀ ਹੈ। ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 81960-15208 ਤੇ ਸੰਪਰਕ ਕੀਤਾ ਜਾ ਸਕਦਾ ਹੈ।


Written By
The Punjab Wire