ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਵਿਖੇ 14 ਜਨਵਰੀ ਨੂੰ ਮਾਘੀ ਦਾ ਤਿਉਹਾਰ ਮਨਾਇਆ ਜਾਵੇਗਾ –ਡਿਪਟੀ ਕਮਿਸ਼ਨਰ

ਗੁਰਦਾਸਪੁਰ, 8 ਜਨਵਰੀ (ਮੰਨਨ ਸੈਣੀ)। ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਵਿਖੇ, 14 ਜਨਵਰੀ ਨੂੰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਸਮਾਗਮ ਵਿੱਚ ਵੱਧ ਚੜ ਕੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀਕਮਿਸ਼ਨਰ (ਜ), ਅਰਸ਼ਦੀਪ ਸਿੰਘ ਲੁਬਾਣਾ ਐਸਡੀਐਮ ਗੁਰਦਾਸਪੁਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਮਹਾਨ ਯਾਦਗਾਰ ਉਸਾਰਨ ਦਾ ਮਕਸਦ ਨੋਜਵਾਨ ਪੀੜੀ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਹੈ ਅਤੇ ਆਪਣੇ ਕੀਮਤੀ ਸਰਮਾਏ ਨੂੰ ਸਾਂਭ ਕੇ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੰਤਵ ਨੂੰ ਮੁੱਖ ਰੱਖਦਿਆਂ ਹੀ 14 ਜਨਵਰੀ ਨੂੰ ਮਾਘੀ ਦਾ ਪਵਿੱਤਰ ਤਿਉਹਾਰ ਮਨਾਇਆ ਜਾਵੇਗਾ ਅਤੇ 12 ਜਨਵਰੀ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 14 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ। ਕਵਿਸ਼ਰੀ ਤੇ ਢਾਡੀ ਜਥਿਆਂ ਵੱਲੋਂ ਛੋਟੋ ਘੱਲੂਘਾਰਾ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮਾਗਮ ਕਰਵਾਇਆ ਜਾਵੇਗਾ ਤੇ ਗੁਰੂ ਦਾ ਅਤੁੱਟ ਲੰਗਰ ਵਰੇਤਗਾ।

ਉਨ੍ਹਾਂ ਅੱਗੇ ਕਿਹਾ ਕਿ ਇਸ ਸਮਾਰਕ ਵਿਖੇ ਯਾਤਰੀ ਵੱਧ ਤੋਂ ਵੱਧ ਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਯਾਤਰੀਆਂ ਨੂੰ ਇਸ ਮਾਹਨ ਯਾਦਗਾਰ ਦੇ ਇਤਿਹਾਸ ਦੇ ਦਸਤਾਵੇਜ਼ੀ ਫਿਲਮ ਵਿਖਾਉਣ ਲਈ ਆਡੀਓ-ਵਿਜ਼ੂਅਲ ਹਾਲ, ਵੀਡੀਓ ਹਾਲ ਤੋਂ ਇਲਾਵਾ ਇਥੇ ਵੱਖ-ਵੱਖ ਤਰਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਮਾਣਮੱਤੇ ਇਤਿਹਾਸ ਤੋਂ ਜਾਣੂੰ ਹੋ ਸਕੇ।

Thepunjabwire
 • 4
 • 51
 •  
 •  
 •  
 •  
 •  
 •  
 •  
 •  
  55
  Shares
error: Content is protected !!