ਮਿਹਨਤ, ਲਗਨ ਤੇ ਪ੍ਰੇਰਨਾ ਸਫਲਤਾ ਦੀ ਕੁੰਜੀ-ਚੇਅਰਮੈਨ ਰਮਨ ਬਹਿਲ

ਜ਼ਿਲਾ ਪ੍ਰਸ਼ਾਸਨ ਵਲੋਂ ਲੜਕੀਆਂ/ਅੋਰਤ ਨੂੰ ‘ਸੈਲਫ ਡਿਫੈਂਸ’ ਦੀ ਮੁਫ਼ਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ

‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦਾ 23ਵਾਂ ਐਡੀਸ਼ਨ ਸਫਲਤਾਪੂਰਵਕ ਸੰਪੰਨ

ਗੁਰਦਾਸਪੁਰ, 10 ਜਨਵਰੀ (ਮੰਨਨ ਸੈਣੀ ) । ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 23ਵੇਂਂ ਐਡੀਸ਼ਨ ਵਿਚ ਗੁਰਦਾਸਪੁਰ ਦੇ ਅਚੀਵਰਜ਼ ਵਲੋਂ ਜ਼ਿਲਾ ਵਾਸੀਆਂ ਨਾਲ ਆਪਣੀ ਮਿਹਨਤ ਤੇ ਲਗਨ ਨਾਲ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਅਚੀਵਰਜ਼ ਪ੍ਰੋਗਰਾਮ ਵਿਚ ਸ੍ਰੀ ਰਮਨ ਬਹਿਲ, ਚੇਅਰਮੈਨ ਐਸ.ਐਸ.ਐਸ ਬੋਰਡ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ,ਅਮਰਜੀਤ ਸਿੰਘ ਭੁੱਲਰ ਜ਼ਿਲਾ ਪ੍ਰੋਗਰਾਮ ਅਫਸਰ, ਹਰਦੀਪ ਸਿੰਘ ਜਿਲਾ ਸਿੱਖਿਆ ਅਫਸਰ (ਸ), ਸੁਰਜੀਤ ਪਾਲ ਜ਼ਿਲਾ ਸਿੱਖਿਆ (ਪ), ਰਾਜੀਵ ਠਾਕੁਰ ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ, ਵੱਖ-ਵੱਖ ਸਕੂਲਾਂ ਦੇ , ਅਧਿਆਪਰਕ ਵਿਦਿਆਰਥੀਆਂ, ਜਿਲਾ ਵਾਸੀ ਅਤੇ ਮੀਡੀਆ ਸਾਥੀ ਵਲੋਂ ਵੀਡੀਓ ਕਾਨਫਰੰਸ ਜਰੀਏ ਸ਼ਮੂਲੀਅਤ ਕੀਤੀ ਗਈ ਅਤੇ ਇਸ ਪ੍ਰੋਗਰਾਮ ਨੂੰ ਫੇਸਬੁੱਕ ਉੱਪਰ ਲਾਈਵ ਕੀਤਾ ਗਿਆ।

ਵੀਡੀਓ ਕਾਨਫਰੰਸ ਜਰੀਏ ਅਚੀਵਰਜ਼ ਪ੍ਰੋਗਰਾਮ ਵਿਚ ਸ਼ਮੂਲੀਅਤ ਦੌਰਾਨ ਚੇਅਰਮੈਨ ਰਮਨ ਬਹਿਲ ਨੇ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਗਏ ਅਚੀਵਰਜ਼ ਪ੍ਰੋਗਰਾਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸ਼ਨ ਵਲੋਂ ਵੱਖ-ਵੱਖ ਖੇਤਰਾਂ ਵਿਚ ਅਹਿਮ ਮੱਲਾਂ ਮਾਰੀਆਂ ਜਾ ਰਹੀਆਂ ਹਨ, ਜੋ ਕਾਬਲੇ ਤਾਰੀਫ ਹਨ। ਉਨਾਂ ਅਚੀਵਰਜ਼ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨਾਂ ਵਲੋਂ ਮਿਹਨਤ ਨਾਲ ਪ੍ਰਾਪਤ ਕੀਤੇ ਮੁਕਾਮ ਤੋ ਨੌਜਵਾਨ ਲੜਕੇ-ਲੜਕੀਆਂ ਨੂੰ ਬਹੁਤ ਪ੍ਰੇਰਨਾ ਮਿਲੇਗੀ। ਉਨਾਂ ਕਿਹਾ ਕਿ ਮਿਹਨਤ, ਲਗਨ ਤੇ ਪ੍ਰੇਰਨਾ ਸਫਲਤਾ ਦੀ ਕੁੰਜੀ ਹੈ ਅਤੇ ਨਾ ਉਮੀਦੀ ਦੀ ਮਾਹੋਲ ਵਿਚੋਂ ਉਮੀਦ ਪੈਦਾ ਕਰਨ ਵਾਲੇ ਯੋਧੇ ਹੀ ਜ਼ਿੰਦਗੀ ਵਿਚ ਅੱਗੇ ਵੱਧਦੇ ਹਨ। ਅਸਫਲਤਾ ਵਿਚ ਸਫਲਤਾ ਹਾਸਲ ਕਰਨ ਵਾਲੇ ਲੋਕ ਸਾਡੇ ਰੋਲ ਮਾਡਲ ਹਨ। ਉਨਾਂ ਅੱਗੇ ਕਿਹਾ ਕਿ ਜਲਦ ਐਸਸ.ਐਸ.ਐਸ. ਬੋਰਡ ਵਿਚ ਰੈਵੳਿੂ ਵਿਭਾਗ ਸਮੇਤ ਹੋਰ ਵਿਭਾਗਾਂ ਦੀ ਭਰਤੀ ਕੀਤੀ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਹੋਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਹੋਣ। ਨਾਲ ਹੀ ਉਨਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਵਿਚ ਭਰਤੀ ਹੋਣ ਦੇ ਚਾਹਵਾਨਾਂ ਲਈ ਮੁਫਤ ਸਿਖਲਾਈ ਜਾ ਪ੍ਰਬੰਧ ਵੀ ਕਰਨ ਤਾਂ ਜੋ ਸਰਹੱਦੀ ਖੇਤਰ ਦੇ ਨੌਜਵਾਨ ਲੜਕੇ-ਲੜਕੀਆਂ ਰੁਜ਼ਗਾਰ ਪ੍ਰਾਪਤ ਕਰ ਸਕਣ।

ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਮੁੱਖ ਮਹਿਮਾਨ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਅਚੀਵਰਜ਼ ਨੂੰ ਜੀ ਆਇਆ ਆਖਦਿਆਂ ਨਵੇਂ ਸਾਲ ਦੀ ਵਧਾਈ ਦਿੱਤੀ। ਉਨਾਂ ਅੱਗੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਅਗਲੇ ਹਫਤੇ ਤੋਂ ਲੜਕੀਆਂ/ਔਰਤਾਂ ਨੂੰ ‘ਸੈਲਫ ਡਿਫੈਂਸ’ ਦੀ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ, ਇਸ ਸਬੰਧੀ ਜਿਲੇ ਦੀਆਂ ਸਾਰੀਆਂ ਪੰਜ ਸਬ ਡਵੀਜ਼ਨਾਂ ਵਿਚ ਸਿਖਲਾਈ ਦੇ ਮੁਫਤ ਕੈਂਪ ਲਗਾਏ ਜਾਣਗੇ। ਉਨਾਂ ਦੱਸਿਆ ਕਿ ਦਿਵਿਆਂਘ ਵਿਅਕਤੀਆਂ ਲਈ ਯੂਨੀਕ ਡਿਸਏਬਿਲਟੀ ਅਡੈਂਟੀ ਕਾਰਡ (ਯੂ.ਡੂ.ਆਈ.ਡੀ) ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਸਖਤ ਨਿਰਦੇਸ਼ ਦਿ¾ਤੇ ਗਏ ਹਨ ਕਿ ਕੋਈ ਵੀ ਦਿਵਿਆਂਗ ਵਿਅਕਤੀ ਇਸ ਕਾਰਡ ਤੋਂ ਵਾਝਾਂ ਨਹੀਂ ਰਹਿਣਾ ਚਾਹੀਦਾ ਹੈ। ਦਿਵਿਆਂਗ ਵਿਅਕਤੀ www.swavlambancard.gov.in ਵੈਬਸਾਈਟ ਜਾਂ ਆਪਣੇ ਨੇੜਲੇ ਸੇਵਾ ਕੇਂਦਰਾਂ, ਸਾਂਝ ਕੇਂਦਰਾਂ, ਸਰਕਾਰੀ ਹਸਪਤਾਲਾਂ , ਸਾਈਬਰ ਕੈਫੇ ਜਾਂ ਸਮਾਜਿਕ ਸੁਰ¾ਖਿਆ ਦਫਤਰ ਵਿਚ ਬਣਾ ਸਕਦੇ ਹਨ।

ਉਨਾਂ ਅੱਗੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਛੋਟਾ ਘੱਲੂਘਾਰਾ ਸਮਾਰਕ, ਛੰਬ ਕਾਹਨੂੰਵਾਨ ਵਿਖੇ 14 ਜਨਵਰੀ ਨੂੰ ਮਾਘੀ ਵਾਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਤੇ ਉਪਰੰਤ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਇਆ ਜਾਵੇਗਾ। ਉਨਾਂ ਜਿਲਾ ਵਾਸੀਆਂ ਨੂੰ ਸਮਾਗਮ ਵਿਚ ਪੁਹੰਚਣ ਦੀ ਅਪੀਲ ਕੀਤੀ। ਉਨਾਂ ਅੱਗੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਜਿਲੇ ਅੰਦਰ ਸਰਬਪੱਖੀ ਵਿਕਾਸ ਵੱਲ ਵਿਸ਼ੇਸ ਤਵੱਜੋਂ ਦਿੱਤੀ ਜਾ ਰਹੀ ਹੈ ਅਤੇ ਮਗਨਰੇਗਾ ਤਹਿਤ ਵਿਕਾਸ ਕੰਮਾਂ ਵਿਚ ਗੁਰਦਾਸਪੁਰ ਜਿਲਾ ਪੰਜਾਬ ਭਰ ਵਿਚੋਂ ਪਹਿਲੇ ਸਥਾਨ ’ਤੇ ਕਾਬਜ਼ ਹੈ। ਸਾਲੂ ਸਾਲ ਦੌਰਾਨ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿਚ 600 ਕਰੋੜ ਰੁਪਏ ਖਰਚ ਕੀਤ ਜਾਣਗੇ ਅਤੇ ਨੋਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਸਵੇ-ਰੋਜ਼ਗਾਰ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ‘ਸਟਰਾਟ ਅੱਪ’ ਸਕੀਮ ਤਹਿਤ ਜਿਲੇ ਅੰਦਰ ਹੁਣ ਤਕ 04 ਪ੍ਰਪੋਜ਼ਲ ਪ੍ਰਾਪਤ ਹੋਈਆਂ, ਜਿਸ ਨਾਲ ਕਰੋੜਾਂ ਰੁਪਏ ਦੀ ਲਾਗਤ ਨਾਲ ਕਾਰੋਬਾਰ ਸਥਾਪਤ ਕਰਵਾਏ ਜਾਣਗੇ। ਜਿਲੇ ਨੂੰ ਸਾਫ ਸੁਥਰਾ ਰੱਖਣ ਦੇ ਮੰਤਵ ਨਾਲ ‘ਮੇਰੀ ਕੂੜਾ ਮੇਰੀ ਜ਼ਿੰਮੇਵਾਰੀ’ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸੁੱਕੇ ਤੇ ਗਿੱਲੇ ਕੂੜੇ ਨੂੰ ਘਰੋ-ਘਰੀ ਇਕੱਠਾ ਕਰਕੇ ਸੈਗਰੀਕੇਟ ਕੀਤਾ ਜਾਂਦਾ ਹੈ।

ਉਨਾਂ ਅੱਗੇ ਦੱਸਿਆ ਕਿ ਅਚੀਵਰਜ਼ ਪ੍ਰੋਗਰਾਮ ਦਾ ਮੱਖ ਮੰਤਵ ਜ਼ਿਲੇ ਗੁਰਦਾਸਪਰ ਦੀ ਸਫਲਤਾ, ਕਾਬਲੀਅਤ ਅਤੇ ਹੁਨਰ ਨੂੰ ਜ਼ਿਲਾ ਵਾਸੀਆਂ ਨਾਲ ਰੂਬਰੂ ਕਰਵਾਉਣਾ ਹੈ। ਉਨਾਂ ਅੱਗੇ ਦੱਸਿਆ ਕਿ ਜ਼ਿਲਾ ਪ੍ਰਬੰਧਕੀ ਕੰਪਲੈਕਸ (ਦਫਤਰ ਡਿਪਟੀ ਕਮਿਸ਼ਨਰ) ਵਿਖੇ ਵ¾ਡੀਆਂ ਚਾਰ ਡਿਜ਼ੀਟਲ ਸਕਰੀਨਾਂ ਲਗਾਈਆਂ ਗਈਆਂ ਹਨ, ਜਿਨਾਂ ਵਿਚ ਜ਼ਿਲੇ ਦੇ ਸ਼ਹੀਦਾਂ, ਅਚੀਵਰਜ਼, ਜ਼ਿਲੇ ਦੇ ਮੁੱਖ ਸਮਾਰਕ ਅਤੇ ਵਿਕਾਸ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ। ਉਨਾਂ ਦੱਸਿਆ ਕਿ 26 ਜਨਵਰੀ ਮਹੀਨੇ ਨੂੰ ਅਚੀਵਰਜ਼ ਦੀ ਕਾਫੀ ਬੁੱਕਲੈਟ ਵੀ ਪ੍ਰਕਾਸ਼ਤਿ ਕੀਤੀ ਜਾਵੇਗੀ। ਜਿਲੇ ਦੇ ਹੁਸ਼ਿਆਰ ਅਤੇ ਕਾਬਲ ਵਿਦਿਆਰਥੀ ਜੋ ਪੜਾਈ, ਖੇਡਾਂ ਜਾਂ ਹੋਰ ਕਿਸੇ ਮੁਕਾਮ ਵਿਚ ਅੱਗੇ ਵੱਧਣਾ ਚਾਹੁੰਦੇ ਹਨ, ਉਨਾਂ ਦੀ ਵਿੱਤੀ ਮਦਦ ਕਰਨ ਲਈ ‘ਗੁਰਦਾਸਪੁਰ ਅਚਵੀਰਜ਼ ਪ੍ਰੋਮੇਸ਼ਨ ਸੁਸਾਇਟੀ ਦਾ ਗਠਨ ਕੀਤਾ ਗਿਆ ਹੈ। ਜਲਦ ਹੀ ਜ਼ਿਲਾ ਪ੍ਰਸ਼ਾਸਨ ਵਲੋਂ ਇਕ ਵੈਬਸਾਈਟ ਤਿਆਰ ਕੀਤੀ ਜਾਵੇਗੀ, ਜਿਸ ਵਿਚ ਸਾਰੇ ਅਚਵੀਰਜ਼ ਮੈਨਟਰ (Mentor) ਵਜੋਂ ਸ਼ਾਮਿਲ ਹੋਣਗੇ ਅਤੇ ਮੈਨਟਰਸ਼ਿਪ (Mentorship ) ਰਾਹੀਂ ਵਿਦਿਆਰਥੀਆਂ ਨੂੰ ਵੱਖ ਖੇਤਰਾਂ ਵਿਚ ਅੱਗੇ ਵਧਣ ਲਈ ਜਾਣਕਾਰੀ ਪ੍ਰਦਾਨ ਕਰਨਗੇ। ਉਨਾਂ ਦੱਸਿਆ ਕਿ ਜਿਲਾ ਪ੍ਰਸ਼ਾਸ਼ਨ ਵਲੋਂ ਪਹਿਲਾਂ ਵੀ ਐਸ।ਐਸ.ਐਸ ਬੋਰਡ ਦੀ ਭਰਤੀ ਲਈ ਨੌਜਵਾਨਾਂ ਨੂੰ ਮੁਫਤ ਸਿਖਲਾਈ ਪ੍ਰਦਾਨ ਕੀਤੀ ਗਈ ਸੀ ਤੇ 02 ਨੋਜਵਾਨਾਂ ਨੌਕਰੀ ਹਾਸਲ ਕਰਨ ਵਿਚ ਕਾਮਯਾਬ ਰਹੇ ਸਨ ਅਤੇ ਹੁਣ ਫਿਰ ਐਸ.ਐਸ.ਐਸ ਬੋਰਡ ਦੀ ਭਰਤੀ ਲਈ ਨੌਜਵਾਨਾਂ ਨੂੰ ਮੁਫਤ ਸਿਖਲਾਈ ਪ੍ਰਦਾਨ ਕਰਵਾਈ ਜਾਵੇਗੀ।

ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਪਹਿਲੇ ਅਚੀਵਰਜ਼ ਪਹਿਲੇ ਡਾ. ਅਨੰਨਿਯਾ ਸਿੰਘ (ਪੀ.ਸੀ.ਐਮ.ਐਸ -ਮੈਡੀਕਲ ਅਫਸਰ) ਜੋ ਗੁਰਦਾਸਪੁਰ ਦੀ ਵਸਨੀਕ ਹੈ ਨੇ ਦੱਸਿਆ ਕਿ ਉਨਾਂ ਸਥਾਨਕ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰਦਾਸਪੁਰ ਤੋਂ ਦੱਸਵੀਂ ਜਮਾਤ ਪਾਸ ਕੀਤੀ ਅਤੇ ਸਕੂਲ ਵਿਚ ਪਹਿਲੇ ਸਥਾਨ ਤੇ ਰਹਿ ਕੇ 95 ਫੀਸਦ ਅੰਕ ਹਾਸਲ ਕੀਤੇ। ਬਾਹਰਵੀਂ ਜਮਾਤ ਵਿਚੋਂ 86 ਫੀਸਦ ਅੰਕ ਹਾਸਲ ਕੀਤੇ। ਉਪੰਰਤ 2019 ਵਿਚ ਐਮ.ਬੀ.ਬੀ.ਐਸ ਫਸਟ ਡਵੀਜ਼ਨ ਪਾਸ ਕੀਤੀ । ਹੁਣ ਪਿੰਡ ਦੇਹੜ-ਗਵਾਰ, ਬਲਾਕ ਧਿਆਨਪੁਰ ਵਿਖੇ ਮੈਡੀਕਲ ਅਫਸਰ ਵਜੋਂ ਸੇਵਾਵਾਂ ਨਿਭਾ ਰਹੀਆਂ ਹਨ। ਡਾ. ਅਨੰਨਿਯਾ ਸਿੰਘ ਦੇ ਪਿਤਾ ਜੀ ਡਾ. ਭਾਰਤ ਭੂਸ਼ਨ , ਪੁਰਾਣਾ ਸ਼ਾਲਾ ਵਿਖੇ ਐਸ.ਐਮ.ਓ ਵਜੋਂ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨਾਂ ਦੱਸਿਆ ਕਿ ਕਿਸੇ ਵੀ ਮੰਜ਼ਿਲ ਦੀ ਪ੍ਰਾਪਤੀ ਲਈ ਮਿਹਨਤ ਬਹੁਤ ਲਾਜ਼ਮੀ ਹੈ ਤੇ ਪੜਾਈ ਪੂਰੀ ਲਗਨ ਤੇ ਮਿਹਨਤ ਨਾਲ ਕਰਨੀ ਚਾਹੀਦੀ ਹੈ। ਉਸਨੇ ਦੱਸਿਆ ਕਿ ਡਿੳੂਟੀ ਤੇ ਜਾਂਦੇ ਹਨ ਤਾਂ ਪਿੰਡ ਦੇ ਗੁਰਦੁਆਰੇ ਸਾਹਿਬ ਤੋਂ ਰੋਜ਼ਾਨਾਂ ਅਨਾਉਂਸਮੈਂਟ ਕਰਵਾ ਦਿੰਦੇ ਹਨ ਕਿ ਮਰੀਜ਼ ਉਨਾਂ ਕੋਲ ਆ ਕੇ ਦਵਾਈ ਲੈਣ।

ਰਵਨੀਤ ਕੁਮਾਰ ਅੱਤਰੀ (ਬੀ.ਐਸ ਆਨਰਜ ਖੇਤੀਬਾੜੀ) ਜੋ ਛੋਟਾ ਮੀਰਪੁਰ, ਜੇਲ• ਰੋਡ ਗੁਰਦਾਸਪੁਰ ਦਾ ਵਸਨੀਕ ਹੈ ਨੇ ਦੱਸਿਆ ਕਿ ਉਸਨੇ ਦੱਸਵੀਂ ਜਮਾਤ ਵਿਚੋਂ 95 ਫੀਸਦ ਅਤੇ ਬਾਹਰਵੀਂ ਜਮਾਤ ਵਿਚੋਂ ਕਰੀਬ 80.2 ਫੀਸਦ ਅੰਕ ਹਾਸਲ ਕੀਤੇ। 2019 ਵਿਚ ਨੈਸ਼ਨਲ ਯੋਗਤਾ-ਕਮ-ਐਂਟਰਸ ਟੈਸਟ ਵਿਚ ਵਧੀਆ ਅੰਕ ਹਾਸਲ ਕੀਤੇ ਅਤੇ ਹੁਣ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਵਿਖੇ ਬੀ.ਐਸ ਸੀ (ਆਨਰਜ਼) ਖੇਤੀਬਾੜੀ ਦੀ ਪੜ•ਾਈ ਕਰ ਰਹੇ ਹਨ। ਉਨਾਂ ਕਿਹਾ ਕਿ ਜਿੰਦਗੀ ਵਿਚ ਅੱਗੇ ਵੱਧਣ ਲਈ ਅਨੁਸ਼ਾਨ ਬੁਹਤ ਜਰੂਰੀ ਹੈ। ਨਾਲ ਹੀ ਉਨਾਂ ਕਿਹਾ ਕਿ ਮਿਹਨਤ, ਦਿ੍ਰੜ ਇ¾ਛਾ ਸ਼ਕਤੀ ਨਾਲ ਆਪਣੇ ਸੁਪਨੇ ਪੂਰੇ ਕੀਤੇ ਜਾ ਸਕਦੇ ਹਨ।

ਇਸ ਮੌਕੇ ਵਿਦਿਆਰਥੀਆਂ ਵਲੋਂ ਅਚਵੀਰਜ਼ ਨਾਲ ਸਵਾਲ-ਜਵਾਬ ਵੀ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੁਸਾਇਟੀ ਵਲੋਂ ਅਚਵੀਰਜ਼ ਨੂੰ 5100-5100 ਰੁਪਏ ਦੇਣ ਦਾ ਐਲਾਨ ਵੀ ਕੀਤਾ।

Thepunjabwire
 • 3
 •  
 •  
 •  
 •  
 •  
 •  
 •  
 •  
 •  
  3
  Shares
error: Content is protected !!