ਮੰਗਲਵਾਰ 12 ਜਨਵਰੀ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ

Dc Mohammad Ishfaq

ਵੀਰਵਾਰ 14 ਜਨਵਰੀ ਨੂੰ ਸ਼ਹੀਦਾਂ ਦੀ ਯਾਦ ਵਿਚ ਕਰਵਾਇਆ ਜਾਵੇਗਾ ਸਮਾਗਮ

ਗੁਰਦਾਸਪੁਰ, 11 ਜਨਵਰੀ ( ਮੰਨਨ ਸੈਣੀ)। ਕੱਲ੍ਹ 12 ਜਨਵਰੀ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾਣ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਨ ਨਾਲ ਹੋਵੇਗੀ ਅਤੇ 14 ਜਨਵਰੀ ਨੂੰ ਦਿਨ ਵੀਰਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦਿੱਤੀ। ਇਸ ਮੌਕੇ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਸ੍ਰੀ ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ ਵੀ ਮੋਜੂਦ ਸਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਮਾਗਮ ਵਿਚ ਪੁਹੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਇਸ ਮਹਾਨ ਯਾਦਗਾਰ ਉਸਾਰਨ ਦਾ ਮੰਤਵ ਨੋਜਵਾਨ ਪੀੜੀ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਹੈ ਅਤੇ ਆਪਣੇ ਕੀਮਤੀ ਸਰਮਾਏ ਨੂੰ ਸਾਂਭ ਕੇ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੰਤਵ ਨੂੰ ਮੁੱਖ ਰੱਖਦਿਆਂ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ 14 ਜਨਵਰੀ ਨੂੰ ਸ਼ਹੀਦਾਂ ਨੂੰ ਸਿਜਦਾ ਕਰਨ ਦੇ ਮੰਤਵ ਨਾਲ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਕਵਿਸ਼ਰੀ ਤੇ ਢਾਡੀ ਜਥਿਆਂ ਵੱਲੋਂ ਛੋਟੋ ਘੱਲੂਘਾਰਾ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮਾਗਮ ਕਰਵਾਇਆ ਜਾਵੇਗਾ ਤੇ ਗੁਰੂ ਦਾ ਅਤੁੱਟ ਲੰਗਰ ਵਰੇਤਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਸਮਾਰਕ ਵਿਖੇ ਯਾਤਰੀ ਵੱਧ ਤੋਂ ਵੱਧ ਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਯਾਤਰੀਆਂ ਨੂੰ ਇਸ ਮਾਹਨ ਯਾਦਗਾਰ ਦੇ ਇਤਿਹਾਸ ਦੇ ਦਸਤਾਵੇਜ਼ੀ ਫਿਲਮ ਵਿਖਾਉਣ ਲਈ ਆਡੀਓ-ਵਿਜ਼ੂਅਲ ਹਾਲ, ਵੀਡੀਓ ਹਾਲ ਤੋਂ ਇਲਾਵਾ ਇਥੇ ਵੱਖ-ਵੱਖ ਤਰਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਮਾਣਮੱਤੇ ਇਤਿਹਾਸ ਤੋਂ ਜਾਣੂੰ ਹੋ ਸਕੇ।

Exit mobile version