ਜ਼ਿਲ੍ਹਾ ਵਾਸੀਆਂ ਨੂੰ 14 ਜਨਵਰੀ ਨੂੰ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ
ਗੁਰਦਾਸਪੁਰ, 12 ਜਨਵਰੀ (ਮੰਨਨ ਸੈਣੀ )। ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾਣ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਵਾ ਕੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ। ਉਨਾਂ ਦੇ ਨਾਲ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਸ੍ਰੀ ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੋਜੂਦ ਸਨ।
ਅੱਜ ਸਵੇਰੇ ਕਰੀਬ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਏ, ਜਿਨਾਂ ਦੇ 14 ਜਨਵਰੀ ਨੂੰ ਮਾਘੀ ਵਾਲੇ ਦਿਨ ਭੋਗ ਪਾਏ ਜਾਣਗੇ। ਉਪਰੰਤ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਸਮਾਗਮ ਵਿਚ ਪ੍ਰਸਿੱਧ ਕਵਿਸ਼ਰੀ ਤੇ ਢਾਡੀ ਜਥਿਆਂ ਵੱਲੋਂ ਛੋਟੋ ਘੱਲੂਘਾਰਾ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ ਤੇ ਗੁਰੂ ਦਾ ਅਤੁੱਟ ਲੰਗਰ ਵਰੇਤਗਾ।
ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦਾਂ ਦੀ ਧਰਤੀ ਛੋਟਾ ਘੱਲੂਘਾਰਾ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਨ ਦੇ ਮੰਤਵ ਨਾਲ ਅਤੇ ਨੋਜਵਾਨ ਪੀੜੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਦੇ ਮੰਤਵ ਨਾਲ ਜ਼ਿਲਾ ਪ੍ਰਸ਼ਾਸਨ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ। ਆਪਰੇਸ਼ਨ ਐਂਡ ਮੈਨੀਟੇਸ਼ਨ ਸੁਸਾਇਟੀ, ਛੋਟਾ ਘੱਲੂਘਾਰਾ ਵਲੋਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ 14 ਜਨਵਰੀ ਨੂੰ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਸਮਾਗਮ ਵਿਚ ਵੱਧ ਚੜ੍ਹ ਕੇ ਪਹੁੰਚਣ।
ਇਸ ਮੌਕੇ ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਤੇਜਿੰਦਰ ਸਿੰਘ ਬਾਜਵਾ ਡਿਪਟੀ ਡਾਇਰੈਕਟਰ ਬਾਗਬਾਨੀ, ਸੁਖਜਿੰਦਰ ਸਿੰਘ ਬੀਡੀਪੀਓ ਕਾਹਨੂੰਵਾਨ, ਨਿਰਮਲ ਸਿੰਘ ਐਸ.ਡੀ.ਓ ਪੀ ਡਬਲਿਊ.ਡੀ, ਹਰਚਰਨ ਸਿੰਘ ਕੰਗ ਐਸ.ਡੀ.ਐਸ.ਸੀ.ਓ ਗੁਰਦਾਸਪੁਰ, ਨਵਦੀਪ ਸਿੰਘ ਸਮੇਤ ਰੈਵਨਿਊ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸਮੇਤ ਵੱਖ-ਵੱਖ ਅਧਿਕਾਰੀ ਤੇ ਕਰਮਚਾਰੀ ਮੋਜੂਦ ਸਨ।