ਵਿਧਾਇਕ ਫਤਿਹਜੰਗ ਸਿੰਘ ਬਾਜਵਾ, ਬਰਿੰਦਰਮੀਤ ਸਿੰਘ ਪਾਹੜਾ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਸ਼ਹੀਦਾਂ ਨੂੰ ਕੀਤਾ ਗਿਆ ਸਿਜਦਾ
ਗੁਰਦਾਸਪੁਰ, 14 ਜਨਵਰੀ ( ਮੰਨਨ ਸੈਣੀ)। ਯਾਦਗਾਰ ਛੋਟਾ ਘੱਲੂਘਾਰਾ, ਕਾਹਨੂੰਵਾਨ (ਛੰਬ) ਗੁਰਦਾਸਪੁਰ ਵਿਖੇ ਸ਼ਹੀਦਾਂ ਦੀ ਯਾਦ ਵਿਚ 12 ਜਨਰਵੀ ਨੂੰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ 14 ਜਨਵਰੀ (ਮਾਘੀ) ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਕੀਰਤਨੀ ਜਥਿਆਾਂ ਅਤੇ ਢਾਡੀਆਂ ਵਲੋਂ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸ. ਫਤਿਹਜੰਗ ਸਿੰਘ ਬਾਜਵਾ ਹਲਕਾ ਵਿਧਾਇਕ ਕਾਦੀਆਂ, ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਗਈ ਤੇ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜੀ ਦੇ ਧਰਮਪਤਨੀ ਸ੍ਰੀਮਤੀ ਸਾਹਿਲਾ ਕਾਦਰੀ, ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਮੇਤ ਸੰਗਤਾਂ ਮੋਜੂਦ ਸਨ।
ਅੱਜ ਸਵੇਰੇ ਕਰੀਬ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ ਅਤੇ ਢਾਡੀ ਜਥਿਆਂ ਵਲੋਂ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਉਪਰੰਤ ਡਾ. ਸ਼ਿਵ ਸਿੰਘ ਜੀ ਵਲੋਂ ਸੰਗਤਾਂ ਨਾਲ ਗੁਰੂ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਸਮਾਗਮ ਦੇ ਆਖਰ ਵਿਚ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ ਤੇ ਵੱਖ-ਵੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਵਿਧਾਇਕ ਬਾਜਵਾ ਨੇ ਕਿਹਾ ਕਿ ਯਾਦਗਾਰ ਛੋਟਾ ਘੱਲੂਘਾਰਾ, ਕਾਹਨੂੰਵਾਨ (ਛੰਬ) ਦੇ ਸਰਬਪੱਖੀ ਵਿਕਾਸ ਲਈ ਹੋਰ ਉਪਰਾਲੇ ਕੀਤੇ ਜਾਣਗੇ ਤਾਂ ਜੋ ਦੇਸ਼-ਵਿਦੇਸ਼ ਦੇ ਯਾਤਰੀ, ਜੋ ਸ੍ਰੀ ਅੰਮਿ੍ਰਤਸਰ ਵਿਖੇ ਆਉਂਦੇ ਹਨ, ਉਹ ਯਾਦਗਾਰ ਛੋਟਾ ਘੱਲੂਘਾਰਾ ਵਿਖੇ ਵੀ ਆਉਣ। ਉਨਾਂ ਗੁਰਦਾਸਪੁਰ ਤੋਂ ਮੁਕੇਰੀਆਂ ਰੋਡ, ਚਾਵਾ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਤਕ ਸੜਕ ਨੂੰ 18 ਫੁੱਟ ਚੋੜੀ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਸਮਾਰਕ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਡਿਪਟੀ ਕਮਿਸ਼ਨਰ ਵਲੋਂ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਸਮਾਗਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਜਿਲਾ ਪ੍ਰਸ਼ਾਸਨ ਵਲੋਂ ਕੀਤਾ ਗਿਆ ਇਹ ਉੱਦਮ ਬਹੁਤ ਵਧੀਆਂ ਹੈ। ਇਸ ਮੌਕੇ ਉਨਾਂ ਸਮਾਰਕ ਦੇ ਵਿਕਾਸ ਕੰਮਾਂ ਲਈ ਸਤਬਚਨ ਫਾਊਂਡੇਸ਼ਨ, ਕਾਦੀਆਂ ਵਲੋਂ 05 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਗੁਰਦਾਸਪੁਰ ਹਲਕੇ ਦੇ ਵਿਧਾਇਕ ਪਾਹੜਾ ਨੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਯਾਦਗਾਰ ਛੋਟਾ ਘੱਲੂਘਾਰਾ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਨ ਦੇ ਮੰਤਵ ਨਾਲ ਕਰਵਾਏ ਗਏ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹੀਦ ਸਾਡਾ ਕੀਮਤੀ ਸਰਮਾਇਆ ਹਨ ਅਤੇ ਨੌਜਵਾਨ ਪੀੜੀ੍ਹ ਨੂੰ ਆਪਣੇ ਵਿਰਸੇ ਨਾਲ ਜੋੜਨ ਦਾ ਇਹ ਸਫਲ ਉਪਰਾਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਤੇ ਕਰਵਾਏ ਗਏ ਸਮਾਗਮ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ ਅਤੇ ਗੁਰੂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਉਨਾਂ ਕਰਤਾਰ ਸਿੰਘ ਪਾਹੜਾ ਚੈਰੀਟੇਬਲ ਟਰੱਸਟ, ਗੁਰਦਾਸਪੁਰ ਵਲੋਂ ਸਮਾਰਕ ਦੇ ਸਰਬਪੱਖੀ ਵਿਕਾਸ ਲਈ 02 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਸਮਾਗਮ ਵਿਚ ਪੁਹੰਚਣ ’ਤੇ ਸਮੂਹ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਹੀ ਇਹ ਸਮਾਗਮ ਆਪਣੇ ਮਕਸਦ ਵਿਚ ਕਾਮਯਾਬ ਹੋਇਆ ਹੈ। ਉਨਾਂ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਜੋ ਕੌਮਾਂ ਆਪਣੇ ਵਿਰਸੇ/ਇਤਿਹਾਸ ਨੂੰ ਭੁੱਲ ਜਾਂਦੀਆਂ ਹਨ, ਉਹ ਤਰੱਕੀ ਨਹੀਂ ਕਰਦੀਆਂ। ਉਨਾਂ ਕਿਹਾ ਕਿ ਯਾਦਗਾਰ ਛੋਟਾ ਘੱਲੂਘਾਰਾ ਵਿਖੇ ਸਮਾਗਮ ਕਰਵਾਉਣ ਦਾ ਮੰਤਵ ਸ਼ਹੀਦਾਂ ਨੂੰ ਯਾਦ ਰੱਖਣ ਅਤੇ ਨੌਜਵਾਨ ਪੀੜੀ ਨੂੰ ਵਿਰਸੇ ਨਾਲ ਜੋੜਨਾ ਹੈ। ਉਨਾਂ ਕਿਹਾ ਕਿ ਸ਼ਹੀਦਾਂ ਦੀ ਇਹ ਧਰਤੀ ਜਿਥੇ ਕਰੀਬ 10 ਤੋਂ 11 ਹਜ਼ਾਰ ਸ਼ਹੀਦਾਂ ਦਾ ਖੂਨ ਡੁੱਲਿ੍ਹਆ ਹੈ, ਨੂੰ ਲੋਕਾਂ ਤਕ ਪਹੁੰਚਾਉਣ ਦੇ ਮੰਤਵ ਨਾਲ ਇਸ ਸਮਾਰਕ ਨੂੰ ਹੋਰ ਪ੍ਰਫੁੱਲਤ ਤੇ ਵਿਕਸਤ ਕਰਨ ਦੀ ਜਰੂਰਤ ਹੈ ਤਾਂ ਜੋ ਸੈਲਾਨੀ ਇਥੇ ਵੱਧ ਤੋਂ ਵੱਧ ਪੁਹੰਚਣ। ਉਨਾਂ ਦੱਸਿਆ ਕਿ ਜਲਦ ਹੀ ਇਥੇ ਵੀਡੀਓ ਰੂਮ, ਲਾਇਬ੍ਰੇਰੀ, ਦਰਸ਼ਨ ਗੈਲਰੀ ਤੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ ਤਾਂ ਜੋ ਇਥੇ ਰੋਜਾਨਾ ਲੋਕਾਂ/ਵਿਦਿਆਰਥੀ/ਸੈਲਾਨੀ ਆਦਿ ਵੱਧ ਤੋਂ ਵੱਧ ਗਿਣਤੀ ਵਿਚ ਪੁਹੰਚਣ।
ਇਸ ਮੌਕੇ ਸਰਵ ਸ੍ਰੀ ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ, ਸ੍ਰੀਮਤੀ ਅਮਨਦੀਪ ਕੌਰ ਸਹਾਇਕ ਕਮਿਸ਼ਨਰ (ਜ), ਰੋਸ਼ਨ ਜੋਸਫ ਜ਼ਿਲਾ ਪ੍ਰਧਾਨ ਕਾਂਗਰਸ ਪਾਰਟੀ, ਸ੍ਰੀਮਤੀ ਸ਼ੁਸੀਲਾ ਮਹਾਜਨ ਸਾਬਕਾ ਮੰਤਰੀ, ਡਾ. ਸਤਨਾਮ ਸਿੰਘ ਨਿੱਜਰ ਚੇਅਰਮੈਨ ਜਿਲਾ ਪਲਾਨਿੰਗ ਕਮੇਟੀ, ਐਡਵੋਕੈਟ ਬਲਜੀਤ ਸਿੰਘ ਪਾਹੜਾ ਚੇਅਰਮੈਨ ਮਿਲਕ ਪਲਾਂਟ ਗੁਰਦਾਸਪੁਰ, ਭੁਪਿੰਦਰ ਸਿੰਘ ਵਿੱਟੀ ਮੈਂਬਰ ਐਸ.ਐਸ.ਐਸ ਬੋਰਡ, ਮਾਸਟਰ ਜੌਹਰ ਸਿੰਘ ਸਾਬਕਾ ਵਿਧਾਇਕ, ਸ੍ਰੀਮਤੀ ਅਅਨਜੀਪ ਕੋਰ ਰੰਧਾਵਾ ਜਿਲਾ ਪ੍ਰਧਾਨ ਮਹਿਲਾ ਕਾਂਗਰਸ, ਹਰਜਿੰਦਰ ਸਿੰਘ ਸੰਧੂ ਡੀਡੀਪੀਓ, ਸੁਖਵਿੰਦਰ ਸਿੰਘ ਨਾਇਬ ਤਹਿਸੀਲਦਾਰ ਕਾਹਨੂੰਵਾਨ, ਚੇਅਰਮੈਨ ਓਂਕਾਰ ਸਿੰਘ ਬਾਜਵਾ, ਹਰਵਿੰਦਰ ਸਿੰਘ ਹੈਰੀ ਸੁਪੱਤਰ ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ, ਗੁਰਪ੍ਰੀਤ ਸਿੰਘ ਪੀਏ, ਹਰਪ੍ਰੀਤ ਸਿੰਘ ਸਰਵਾਲੀ, ਬਲਜੋਧ ਸਿੰਘ ਜਰਮਨੀ (ਜਿਨਾਂ ਵਲੋਂ 50 ਹਜ਼ਾਰ ਰੁਪਏ ਦੀ ਲਾਗਤ ਨਾਲ ਘਾਹ ਵੱਢਣ ਵਾਲੀਆਂ ਮਸ਼ੀਨਾਂ ਭੇਂਟ ਕੀਤੀਆਂ ਗਈਆਂ) ਐਕਸੀਅਮਨ ਜਗਮੋਹਨ, ਐਸ.ਡੀ.ਓ ਨਿਰਮਲ ਸਿੰਘ, ਬੀਡੀਪੀਓ ਸੁਖਜਿੰਦਰ ਸਿੰਘ, ਰੁਪਿੰਦਰ ਕੋਰ, ਹਰਚਰਨ ਸਿੰਘ ਕੰਗ ਐਸ.ਡੀ.ਐਸ.ਸੀ.ਓ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਪ੍ਰੁਸੱਧ ਇਤਿਹਾਸਕਾਰ, ਹਰਮਨਜੀਤ ਸਿੰਘ ਹੈਰੀਟੇਜ ਸੁਸਾਇਟੀ, ਦਮਨਜੀਤ ਸਿੰਘ ਇੰਚਾਰਜ, ਯਾਦਗਾਰ ਛੋਟਾ ਘੱਲੂਘਾਰਾ ਸਾਹਿਬ, ਮਨਦੀਪ ਕੋਰ ਸਮੇਤ ਸੰਗਤਾਂ ਮੋਜੂਦ ਸਨ।