ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ
ਦੀਨਾਨਗਰ (ਗੁਰਦਾਸਪੁਰ), 16 ਜਨਵਰੀ (ਮੰਨਨ ਸੈਣੀ )। ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਵਲੋਂ ਐਸ.ਐਸ.ਐਮ ਕਾਲਜ ਦੀਨਾਨਗਰ ਵਿਖੇ ਲੜਕੀਆਂ ਨੂੰ ‘ਸੈਲਫ ਡਿਫੈਂਸ’ ਤਹਿਤ ਮੁਫਤ ਸਿਖਲਾਈ ਦੇਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਅਮਰਜੀਤ ਸਿੰਘ ਭੁੱਲਰ ਜ਼ਿਲਾ ਪ੍ਰੋਗਰਾਮ ਅਫਸਰ, ਸੁਖਚੈਨ ਸਿੰਘ ਜ਼ਿਲਾ ਖੇਡ ਅਫਸਰ ਅਤੇ ਆਰ.ਕੇ ਤੁਲੀ ਪਿ੍ਰੰਸੀਪਲ ਐਸ.ਐਸ.ਐਮ ਕਾਲਜ ਵੀ ਮੋਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀਮਤੀ ਚੋਧਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਲੜਕੀਆਂ ਨੂੰ ਸੈਲਫ ਡਿਫੈਂਸ ਤਹਿਤ ਮੁਫਤ ਸਿਖਾਈ ਦੇਣ ਦਾ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਨਾਲ ਲੜਕੀਆਂ ਦੇ ਆਤਮ ਵਿਸ਼ਵਾਸ ਵਿਚ ਹੋਰ ਵਾਧਾ ਹੋਵੇਗਾ। ਉਨਾਂ ਦੱਸਿਆ ਕਿ ਅੱਜ ਦੀਨਾਨਗਰ ਵਿਥੇ 5 ਰੋਜਾ ਮੁਫਤ ਸਿਖਲਾਈ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸੇ ਤਰਾਂ ਜਿਲੇ ਅੰਦਰ ਵੱਖ-ਵੱਖ ਸੈਲਫ ਡਿਫੈਂਸ ਦੇ ਮੁਫਤ ਕੈਂਪ ਲਗਾ ਕੇ ਮੁਫਤ ਸਿਖਲਾਈ ਪ੍ਰਦਾਨ ਕਰਵਾਈ ਜਾਵੇਗੀ।
ਉਨਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਔਰਤਾਂ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ ਯਤਨ ਕੀਤੇ ਗਏ ਹਨ । ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਕੀਤਾ ਗਿਆ ਹੈ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿਮ ਤਹਿਤ ਲੜਕੀਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਲਈ ਉਪਰਾਲੇ ਕੀਤੇ ਗਏ ਹਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਔਰਤਾਂ ਦੇ ਸਰਬਪੱਖੀ ਵਿਕਾਸ ਲਈ ਦਿ੍ਰੜ ਸੰਕਲਪ ਹੈ।